ਖਾਲੀ ਜੇਬਾਂ ਨਾਲ ਪੰਜਾਬੀ ’ਵਰਸਿਟੀ ਦੇ ਪੈਨਸ਼ਨਰਾਂ ਵੱਲੋਂ ਧਰਨਾ

ਰਵੇਲ ਸਿੰਘ ਭਿੰਡਰ ਪਟਿਆਲਾ, 27 ਮਈ ਪੰਜਾਬੀ ਯੂਨੀਵਰਸਿਟੀ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਆਪਣੀ ਪੈਨਸ਼ਨ ਖਾਤਿਰ ਆਖ਼ਿਰ ਸੰਘਰਸ਼ ਕਰਨ ਲਈ ਮੈਦਾਨ ਵਿੱਚ ਆਉਣਾ ਪੈ ਗਿਆ। ਯੂਨੀਵਰਸਿਟੀ ਦੀਆਂ ਵੱਖ ਵੱਖ ਪੈਨਸ਼ਨਰਜ਼ ਧਿਰਾਂ ਵੱਲੋਂ ਸਾਂਝੇ ਤੌਰ ’ਤੇ ਅੱਜ ਰਜਿਸਟਰਾਰ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਧਰਨੇ ਦੀ ਹਮਾਇਤ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਨੇ ਵੀ ਕੀਤੀ। ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਸੇਵਾਮੁਕਤ ਮੁਲਾਜ਼ਮਾਂ ਨੂੰ ਅਪਰੈਲ ਮਹੀਨੇ ਦੀ ਪੈਨਸ਼ਨ ਜਾਰੀ ਨਹੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਆਖਿਆ ਕਿ ਯੂਨੀਵਰਸਿਟੀ ਨੂੰ ਪੰਜਾਬ ਸਰਕਾਰ ’ਤੇ ਵਿੱਤੀ ਮੱਦਦ ਲਈ ਦਬਾਅ ਬਣਾਉਣਾ ਚਾਹੀਦਾ ਹੈ। ਧਰਨੇ ਦੀ ਅਗਵਾਈ ਸ਼ਾਮ ਸਿੰਘ, ਗੁਰਚਰਨ ਸਿੰਘ ਤੇ ਪਗੁਰਮੇਲ ਸਿੰਘ ਨੇ ਕੀਤੀ। ਯੂਨੀਵਰਸਿਟੀ ਦੀਆਂ ਪੈਨਸ਼ਨਰਜ਼ ਧਿਰਾਂ ਨੇ ਪੰਜਾਬੀ ਯੂਨੀਵਰਸਿਟੀ ਨੂੰ ਪੈਨਸ਼ਨ ਨਾ ਦੇਣ ਦੇ ਰੋਸ ਵਜੋਂ ਲੰਘੇ ਦਿਨੀਂ ਲੀਗਲ ਨੋਟਿਸ ਵੀ ਜਾਰੀ ਕਰਵਾਇਆ ਹੈ।ਸੂਤਰਾਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਕੋਲ ਪੈਨਸ਼ਨਾਂ ਜਾਰੀ ਕਰਨ ਜੋਗਾ ਫੰਡ ਹੀ ਨਹੀਂ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਮਨਜੀਤ ਸਿੰਘ ਨਿਜੱਰ ਮੁਤਾਬਕ ਅਥਾਰਟੀ ਅਪਰੈਲ ਮਹੀਨੇ ਦੀ ਪੈਨਸ਼ਨ ਬਹਾਲੀ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All