ਖੁੰਡਾ ਸਕੂਲ ’ਚ ਵਿਦਿਆਰਥਣਾਂ ਨੂੰ ਸਾਈਕਲ ਤਕਸੀਮ

ਵਿਧਾਇਕ ਫਤਿਹਜੰਗ ਸਿੰਘ ਬਾਜਵਾ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ।

ਸੁੱਚਾ ਸਿੰਘ ਪਸਨਾਵਾਲ ਧਾਰੀਵਾਲ, 3 ਦਸੰਬਰ ਹਲਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖੁੰਡਾ ਵਿੱਚ ਮਾਈ ਭਾਗੋ ਵਿੱਦਿਆ ਸਕੀਮ ਤਹਿਤ 11ਵੀਂ ਅਤੇ 12ਵੀਂ ਜਮਾਤ ਦੀਆਂ 21 ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਤਕਸੀਮ ਕੀਤੇ। ਇਸ ਤੋਂ ਇਲਾਵਾ 6ਵੀਂ ਤੋਂ ਅੱਠਵੀਂ ਜਮਾਤ ਤੱਕ ਦੇ 60 ਬੱਚਿਆਂ ਨੂੰ ਮੁਫਤ ਵਰਦੀਆਂ ਵੰਡੀਆਂ ਗਈਆਂ। ਸਕੂਲ ਵਿੱਚ ਕਰਵਾਏ ਸਮਾਗਮ ਦੌਰਾਨ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਅਧਿਆਪਕ ਵਰਗ ਨੂੰ ਅਪੀਲ ਕੀਤੀ ਕਿ ਉਹ ਹੋਰ ਮਿਹਨਤ ਅਤੇ ਇਮਾਨਦਾਰੀ ਨਾਲ ਆਪਣੇ ਅਧਿਆਪਨ ਕਿੱਤੇ ਨੂੰ ਨਿਭਾਉਣ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚੇ ਪੜ ਲਿਖ ਕੇ ਚੰਗੇ ਮੁਕਾਮ ਤੇ ਪਹੁੰਚਣ ਦੇ ਸਮਰੱਥ ਹੋ ਸਕਣ। ਵਿਧਾਇਕ ਬਾਜਵਾ ਨੇ ਕਿਹਾ ਬਹੁਤ ਸਾਰੇ ਸਕੂਲਾਂ ਨੂੰ ਸਮਾਰਟ ਸਕੂਲ ਬਣਾ ਦਿੱਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜੀਹ ਦੇਣ ਅਪੀਲ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਆਪਣੇ ਬੇਹਤਰ ਭਵਿੱਖ ਲਈ ਪੂਰੀ ਲਗਨ ਅਤੇ ਸਖਤ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਜਤਿੰਦਰ ਡੋਗਰਾ, ਲੈਕ.ਰਘੁਬੀਰ ਸਿੰਘ, ਲੈਕ.ਚਿਤਵੰਤ ਸਿੰਘ, ਰਵਿੰਦਰ ਸਿੰਘ ਪੀਟੀ, ਅਧਿਆਪਕ ਕੁਲਤਾਰ ਸਿੰਘ, ਬਲਵਿੰਦਰ ਕੁਮਾਰ, ਅਧਿਆਪਕਾ ਕਮਲਜੀਤ ਬਾਠ, ਸੁਖਦੀਪ ਕੌਰ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All