ਗਰਮੀ ਕਾਰਨ ਮੌਤ

ਪੱਤਰ ਪ੍ਰੇਰਕ ਗਿੱਦੜਬਾਹਾ, 25 ਮਈ ਇੱਥੇ ਰੇਲਵੇ ਸਟੇਸ਼ਨ ’ਤੇ ਗਰਮੀ ਕਾਰਨ ਅੱਜ ਇੱਕ ਵਿਅਕਤੀ ਦੀ ਮੌਤ ਹੋ ਗਈ। ਵਿਵੇਕ ਆਸ਼ਰਮ ਦੇ ਐਂਬੂਲੈਂਸ ਚਾਲਕ ਸ਼ਮਿੰਦਰ ਸਿੰਘ ਨੇ ਦੱਸਿਆ ਕਿ 44-45 ਸਾਲ ਦਾ ਇਹ ਵਿਅਕਤੀ ਸਵੇਰੇ ਲਗਪਗ 10 ਵਜੇ ਰੇਲਵੇ ਸਟੇਸ਼ਨ ਦੇ ਪਲੇਟਫਾਰਮ ’ਤੇ ਅਚਾਨਕ ਬੇਹੋਸ਼ ਹੋ ਕੇ ਡਿੱਗ ਗਿਆ। ਉਨ੍ਹਾਂ ਦੱਸਿਆ ਕਿ ਜਦੋਂ ਵਾਲੰਟੀਅਰਾਂ ਨੇ ਉਥੇ ਪਹੁੰਚ ਕੇ ਉਸਨੂੰ ਪਾਣੀ ਪਿਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਇਹ ਮੌਤ ਗਰਮੀ ਕਾਰਨ ਹੋਈ ਹੋ ਸਕਦੀ ਹੈ। ਹਾਲਾਂਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਏਐੱਸਆਈ ਪਰਮਪਾਲ ਸਿੰਘ ਨੇ ਕਿਹਾ ਕਿ ਮੌਤ ਦੇ ਕਾਰਨਾਂ ਬਾਰੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All