ਗ਼ੈਰ ਜ਼ਰੂਰੀ ਸੇਵਾਵਾਂ ਵਾਲੇ ਜਲ ਸੈਨਾ ਮੁਲਾਜ਼ਮ ਘਰੋਂ ਕੰਮ ਕਰਨਗੇ

ਨਵੀਂ ਦਿੱਲੀ, 24 ਮਾਰਚ ਕਰੋਨਾਵਾਇਰਸ ਦੇ ਖ਼ਤਰੇ ਦੇ ਮੱਦੇਨਜ਼ਰ ਭਾਰਤੀ ਜਲ ਸੈਨਾ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਲ ਸੈਨਾ ਨੇ ਬੇਹੱਦ ਜ਼ਰੂਰੀ ਸੇਵਾਵਾਂ ਨੂੰ ਛੱਡ ਹੋਰਨਾਂ ਮੁਲਾਜ਼ਮਾਂ ਨੂੰ ਘਰੋਂ ਕੰਮ ਕਰਨ ਲਈ ਕਿਹਾ ਹੈ। ਜਲ ਸੈਨਾ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮ ਡਿਊਟੀ ’ਤੇ ਨਹੀਂ ਹੋਣਗੇ, ਉਹ ਫੋਨ ’ਤੇ ਉਪਲੱਬਧ ਰਹਿਣਗੇ। ਉਨ੍ਹਾਂ ਨੂੰ ਨੋਟਿਸ ਦੇਣ ’ਤੇ ਹਾਜ਼ਰ ਹੋਣਾ ਹੋਵੇਗਾ। ਜਲ ਸੈਨਾ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਇਹ ਹਦਾਇਤਾਂ ਸਰਕਾਰ ਵੱਲੋਂ ਪਹਿਲਾਂ ਜਾਰੀ ਹੁਕਮਾਂ ਮੁਤਾਬਕ ਦਿੱਤੀਆਂ ਗਈਆਂ ਹਨ। ਜਲ ਸੈਨਾ ਨੇ ਕਿਹਾ ਕਿ ਵਾਰ ਰੂਮ, ਸੰਚਾਰ ਕੇਂਦਰ ਤੇ ਹੋਰ ਸੇਵਾਵਾਂ ਪਹਿਲਾਂ ਵਾਂਗ ਪੂਰੀ ਸਮਰੱਥਾ ਨਾਲ ਚੱਲਣਗੀਆਂ। ਤੱਟੀ ਸੁਰੱਖਿਆ ਤੇ ਗਸ਼ਤ ਪਹਿਲਾਂ ਵਾਂਗ ਜਾਰੀ ਰਹੇਗੀ। ਜਹਾਜ਼ਾਂ ’ਚ ਸਵਾਰ ਹੋਣ ਵੇਲੇ ਕਰਮਚਾਰੀਆਂ ਦੀ ਲਾਜ਼ਮੀ ਸਕਰੀਨਿੰਗ ਲਈ ਕਿਹਾ ਗਿਆ ਹੈ।

-ਆਈਏਐਨਐੱਸ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All