ਗ਼ੈਰ-ਸਬਸਿਡੀ ਵਾਲਾ ਸਿਲੰਡਰ ਸਾਢੇ 11 ਰੁਪਏ ਮਹਿੰਗਾ

ਨਵੀਂ ਦਿੱਲੀ: ਕੌਮਾਂਤਰੀ ਤੇਲ ਕੀਮਤਾਂ ’ਚ ਸਥਿਰਤਾ ਮਗਰੋਂ ਗ਼ੈਰ-ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ ਸਾਢੇ 11 ਰੁਪਏ ਤੱਕ ਵਧਾ ਦਿੱਤੀ ਗਈ ਹੈ। ਉਂਜ ਪੈਟਰੋਲ ਅਤੇ ਡੀਜ਼ਲ ਦੇ ਭਾਅ ’ਚ ਰਿਕਾਰਡ ਲਗਾਤਾਰ 78ਵੇਂ ਦਿਨ ਕੋਈ ਫੇਰਬਦਲ ਨਹੀਂ ਹੋਇਆ। ਏਵੀਏਸ਼ਨ ਟਰਬਾਈਨ ਈਂਧਣ (ਏਟੀਐੱਫ) ਦੀ ਕੀਮਤ ’ਚ 12,126.75 ਰੁਪਏ (56.5 ਫ਼ੀਸਦ) ਪ੍ਰਤੀ ਕਿਲੋ ਲਿਟਰ ਤੱਕ ਵਧਾਉਣ ਨਾਲ ਇਹ ਕੌਮੀ ਰਾਜਧਾਨੀ ’ਚ 33,575.37 ਰੁਪਏ ਪ੍ਰਤੀ ਕਿਲੋ ਲਿਟਰ ਹੋ ਗਿਆ ਹੈ। ਗ਼ੈਰ-ਸਬਸਿਡੀ ਵਾਲੇ ਰਸੋਈ ਗੈਸ ਸਿਲੰਡਰ ਦੀ ਕੀਮਤ 11.50 ਰੁਪਏ ਵੱਧ ਕੇ ਹੁਣ 593 ਰੁਪਏ ਹੋ ਗਈ ਹੈ। ਇਹ ਵਾਧਾ ਉਸ ਸਮੇਂ ਹੋਇਆ ਹੈ ਜਦੋਂ ਤਿੰਨ ਮਹੀਨੇ ਲਗਾਤਾਰ ਇਸ ਦੀਆਂ ਕੀਮਤਾਂ ’ਚ ਕਟੌਤੀ ਹੁੰਦੀ ਰਹੀ। ਉਸ ਵੇਲੇ ਗ਼ੈਰ-ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ’ਚ 277 ਰੁਪਏ ਤੱਕ ਦੀ ਕਟੌਤੀ ਕੀਤੀ ਗਈ ਸੀ। ਐੱਲਪੀਜੀ ਦੀਆਂ ਕੀਮਤਾਂ ’ਚ ਮਹੀਨੇ ’ਚ ਇਕ ਵਾਰ ਬਦਲਾਅ ਹੁੰਦਾ ਹੈ ਜਦਕਿ ਪੈਟਰੋਲ ਅਤੇ ਡੀਜ਼ਲ ਦੇ ਭਾਅ ਰੋਜ਼ਾਨਾ ਆਧਾਰ ’ਤੇ ਬਦਲੇ ਜਾਂਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ

ਬਣਾਂਵਾਲਾ ਤਾਪ ਘਰ ਵਿੱਚ ਪੁੱਜੀ ਕੋਲੇ ਵਾਲੀ ਗੱਡੀ, ਅੰਮ੍ਰਿਤਸਰ ਤੋਂ ਹਰਿ...

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕਰੋਨਾ: ਸੁਪਰੀਮ ਕੋਰਟ ਵੱਲੋਂ ਦਿੱਲੀ ਤੇ ਗੁਜਰਾਤ ਸਰਕਾਰ ਦੀ ਖਿਚਾਈ

ਕੇਂਦਰ ਸ਼ਾਸਿਤ ਪ੍ਰਦੇਸ਼ਾਂ ਤੇ ਸੂਬਾ ਸਰਕਾਰਾਂ ਤੋਂ ਵੀਰਵਾਰ ਤੱਕ ਸਟੇਟਸ ਰਿ...

ਸ਼ਹਿਰ

View All