ਗੁਜਰਾਤ ’ਚ ਚਾਰ ਸੀਟਾਂ ’ਤੇ ਚੋਣਾਂ ਲਈ ਕਾਂਗਰਸ ਨੇ ਸਵਾਲ ਉਠਾਇਆ

ਅਹਿਮਦਾਬਾਦ, 21 ਸਤੰਬਰ ਗੁਜਰਾਤ ਵਿਧਾਨ ਸਭਾ ਦੀਆਂ ਸਿਰਫ਼ ਚਾਰ ਸੀਟਾਂ ’ਤੇ ਜ਼ਿਮਨੀ ਚੋਣ ਕਰਾਉਣ ਦੇ ਐਲਾਨ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਨੇ ਚੋਣ ਕਮਿਸ਼ਨ ਦੀ ਆਲੋਚਨਾ ਕੀਤੀ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਜਿਸ ਕਰਕੇ ਉਸ ਨੇ ਬਾਕੀ ਤਿੰਨ ਖਾਲੀ ਹੋਈਆਂ ਸੀਟਾਂ ’ਤੇ ਚੋਣਾਂ ਕਰਾਉਣ ਦਾ ਐਲਾਨ ਨਹੀਂ ਕੀਤਾ ਹੈ। ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਿਤ ਚਾਵੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫਿਰ ਵੀ ਗੁਜਰਾਤ ਕਾਂਗਰਸ ਜ਼ਿਮਨੀ ਚੋਣਾਂ ਲਈ ਪੂਰੀ ਤਰ੍ਹਾਂ ਨਾਲ ਤਿਆਰ ਹੈ। ਸੂਤਰਾਂ ਨੇ ਕਿਹਾ ਕਿ ਕਾਂਗਰਸ ਨੇ ਸੱਤ ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All