ਗੁਜਰਾਤ ’ਚ ਹੁਣ ਆਈਟੀਆਈ ਤੇ ਪੌਲੀਟੈਕਨਿਕ ਕਾਲਜਾਂ ’ਚ ਬਣਨਗੇ ਲਰਨਿੰਗ ਲਾਇਸੈਂਸ

ਗਾਂਧੀਨਗਰ, 14 ਨਵੰਬਰ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਣੀ ਨੇ ਅੱਜ ਕਿਹਾ ਕਿ 15 ਨਵੰਬਰ ਤੋਂ ਲਰਨਿੰਗ ਲਾਇਸੈਂਸ ਆਈਟੀਆਈਜ਼ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ ਬਣਨਗੇ। ਇਸ ਨਾਲ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਸਥਿਤ 36 ਖੇਤਰੀ ਟਰਾਂਸਪੋਰਟ ਦਫ਼ਤਰਾਂ ਵਿੱਚਲਾ ਬੈਕਲਾਗ ਖ਼ਤਮ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ 221 ਆਈਟੀਆਈਜ਼ ਅਤੇ 29 ਪੌਲੀਟੈਕਨਿਕ ਕਾਲਜਾਂ ਦੀ ਪਛਾਣ ਕੀਤੀ ਹੈ। ਇਥੇ ਲਰਨਿੰਗ ਲਾਇਸੈਂਸ ਲਈ ਆਨਲਾਈਨ ਟੈਸਟ ਹੋਵੇਗਾ ਤੇ ਲਾਇਸੈਂਸ ਜਾਰੀ ਕੀਤੇ ਜਾਣਗੇ। ਲਰਨਿੰਗ ਲਾਇਸੈਂਸ ਲਈ ਪ੍ਰਾਰਥੀ ਨੂੰ ਪਹਿਲਾਂ ਆਨਲਾਈਨ ਅਪਲਾਈ ਕਰਨਾ ਪਵੇਗਾ, ਮਗਰੋਂ ਫੀਸ ਤਾਰਨ ਬਾਅਦ ਟਰੈਫਿਕ ਨਿਯਮਾਂ ਅਤੇ ਸ਼ਰਤਾਂ ਸਬੰਧੀ ਪੇਪਰ ਪਾਸ ਕਰਨਾ ਹੋਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All