ਗੋਰਿਸਾ ਨੇ ਜਿੱਤਿਆ ਕਾਂਸੀ ਦਾ ਤਗ਼ਮਾ

ਗੋਰਿਸਾ ਦਾ ਸਨਮਾਨ ਕਰਦੇ ਹੋਏ ਪ੍ਰਿੰਸੀਪਲ ਰਾਜੀਵ ਭਾਰਤੀ।- ਫੋਟੋ : ਕੇਪੀ

ਗੁਰਦਾਸਪੁਰ: ਰੋਪੜ ਵਿੱਚ ਹੋਈ ਸੂਬਾ ਪੱਧਰ ਦੀ ਅੰਡਰ-14 ਬੈਡਮਿੰਟਨ ਪ੍ਰਤੀਯੋਗਤਾ ਵਿੱਚ ਇੱਥੋਂ ਦੀ ਕਲਾਨੌਰ ਰੋਡ ਸਥਿਤ ਜੀਆ ਲਾਲ ਮਿੱਤਲ ਡੀਏਵੀ ਪਬਲਿਕ ਸਕੂਲ ਗੁਰਦਾਸਪੁਰ ਦੀ ਪੰਜਵੀਂ ਜਮਾਤ ਦੀ ਵਿਦਿਆਰਥਣ ਗੋਰਿਸਾ ਨੇ ਕਾਂਸੀ ਦਾ ਤਗ਼ਮਾ ਜਿੱਤਿਆ। ਸਕੂਲ ਦੇ ਪ੍ਰਿੰਸੀਪਲ ਰਾਜੀਵ ਭਾਰਤੀ ਨੇ ਇਸ ਬੱਚੀ ਦੀ ਸਫ਼ਲਤਾ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਗੋਰਿਸਾ ਨੂੰ ਵਿਸ਼ੇਸ਼ ਸਨਮਾਨ ਦਿੱਤਾ ਅਤੇ ਉਸ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਹੋਰਨਾਂ ਵਿਦਿਆਰਥੀਆਂ ਨੂੰ ਗੋਰਿਸਾ ਵਾਂਗ ਿਮਹਨਤ ਕਰਨ ਦੀ ਅਪੀਲ ਕੀਤੀ। -ਨਿੱਜੀ ਪੱਤਰ ਪ੍ਰੇਰਕ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All