ਚਾਹੜਕੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੇ ਦੋਸ਼

ਪਿੰਡ ਚਾਹੜਕੇ ਦੀ ਪੰਚਾਇਤ ਗਲੀਆਂ ਦੀ ਮੁਰੰਮਤ ਕਰਾਉਂਦੀ ਹੋਈ। -ਫੋਟੋ: ਭੰਗੂ

ਪੱਤਰ ਪ੍ਰੇਰਕ ਭੋਗਪੁਰ, 3 ਦਸੰਬਰ ਬਲਾਕ ਭੋਗਪੁਰ ਵਿੱਚ ਪੈਂਦਾ ਪਿੰਡ ਚਾਹੜਕੇ ਸਰਬਪੱਖੀ ਵਿਕਾਸ ਪੱਖੋਂ ਬਹੁਤ ਪੱਛੜਿਆ ਹੋਇਆ ਹੈ। ਵੱਖ ਵੱਖ ਸਿਆਸੀ ਪਾਰਟੀਆਂ ਦੀਆਂ ਸਰਕਾਰਾਂ ਨੇ ਇਸ ਪਿੰਡ ਦਾ ਵਿਕਾਸ ਕਰਨ ’ਚ ਮਤਰੇਈ ਮਾਂ ਵਾਲਾ ਸਲੂਕ ਕੀਤਾ। ਇਥੋਂ ਤੱਕ ਕਿ ਅਜੇ ਤੱਕ ਬਹੁਤੀਆਂ ਗਲੀਆਂ-ਨਾਲੀਆਂ ਵੀ ਪੱਕੀਆਂ ਨਹੀਂ ਹੋਈਆਂ ਹਨ। ਪਿੰਡ ਦੀ ਸਰਪੰਚ ਊਸ਼ਾ ਰਾਣੀ ਦਾ ਕਹਿਣਾ ਹੈ ਕਿ ਜਦੋਂ ਦੀ ਪੰਜਾਬ ਵਿੱਚ ਕਾਂਗਰਸ ਸਰਕਾਰ ਬਣੀ ਉਦੋਂ ਤੋਂ ਹੀ ਸਰਕਾਰ ਨੇ ਵਿਕਾਸ ਕੰਮਾਂ ਲਈ ਕੋਈ ਵੀ ਗ੍ਰਾਂਟ ਨਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਉਹ ਫਿਰ ਵੀ ਪੰਚਾਇਤ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਦੀ ਸਫਾਈ ਅਤੇ ਗਲੀਆਂ ਨਾਲੀਆਂ ਦੀ ਮੁਰੰਮਤ ਮਗਨਰੇਗਾ ਸਕੀਮ ਰਾਹੀਂ ਜਾਂ ਕਿਸੇ ਹੋਰ ਸਾਧਨਾਂ ਰਾਹੀਂ ਕਰਾਉਂਦੇ ਰਹਿੰਦੇ ਹਨ। ਪੰਚ ਪਲਵਿੰਦਰ ਕੌਰ ਨੇ ਦੱਸਿਆ ਕਿ ਪਿੰਡ ਵਿੱਚ ਨਾ ਡਿਸਪੈਂਸਰੀ, ਨਾ ਪੰਚਾਇਤ ਘਰ, ਆਜ਼ਾਦੀ ਤੋਂ ਪਹਿਲਾਂ ਦਾ ਪ੍ਰਾਇਮਰੀ ਸਕੂਲ ਅਜੇ ਤੱਕ ਅਪਗ੍ਰੇਡ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬਲਾਕ ਦੇ ਸਾਰੇ ਪਿੰਡਾਂ ਨੂੰ ਸਰਕਾਰ ਨੇ ਦੋ ਤੋਂ ਪੰਜ ਲੱਖ ਰੁਪਏ ਤੱਕ ਗ੍ਰਾਂਟਾਂ ਦਿੱਤੀਆਂ ਪਰ ਕੇਵਲ ਚਾਹੜਕੇ ਪਿੰਡ ਨੂੰ ਕੋਈ ਗ੍ਰਾਂਟ ਨਹੀਂ ਦਿੱਤੀ ਹੈ। ਪਿੰਡ ਦੀ ਪੰਚਾਇਤ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਘੱਟੋ ਘੱਟ 10 ਲੱਖ ਰੁਪਏ ਦੀ ਗ੍ਰਾਂਟ ਦੇਵੇ ਤਾਂ ਜੋ ਇਹ ਵੀ ਪਿੰਡ ਸਮੇਂ ਦਾ ਹਾਣੀ ਬਣ ਸਕੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All