ਚਿਨਮਯਾਨੰਦ ਮਾਮਲਾ: ਫਿਰੌਤੀ ਲਈ ਪੀੜਤਾ ਤੇ ਤਿੰਨ ਸਾਥੀਆਂ ਖ਼ਿਲਾਫ਼ ਕੇਸ ਦਰਜ

ਸ਼ਾਹਜਹਾਂਪੁਰ, 21 ਸਤੰਬਰ ਭਾਜਪਾ ਆਗੂ ਸਵਾਮੀ ਚਿਨਮਯਾਨੰਦ ਵਿਰੁੱਧ ਜਬਰ-ਜਨਾਹ ਦੇ ਦੋਸ਼ ਲਾਉਣ ਵਾਲੀ ਕਾਨੂੰਨ ਦੀ ਵਿਦਿਆਰਥਣ ਅਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਫਿਰੌਤੀ ਮੰਗਣ ਦਾ ਕੇਸ ਦਰਜ ਕੀਤਾ ਹੈ। ਸੂਤਰਾਂ ਨੇ ਕਿਹਾ ਕਿ ਸਿਟ ਨੇ ਪੀੜਤਾ ਖ਼ਿਲਾਫ਼ ਸਬੂਤਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਵੀ ਕੇਸ ਦਰਜ ਕੀਤਾ ਹੈ। ਸਾਬਕਾ ਕੇਂਦਰੀ ਮੰਤਰੀ ਨੂੰ ਸਿਟ ਨੇ ਸ਼ੁੱਕਰਵਾਰ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਜੇਲ੍ਹ ਭੇਜ ਦਿੱਤਾ ਸੀ। ਚਿਨਮਯਾਨੰਦ ਦੇ ਵਕੀਲ ਓਮ ਸਿੰਘ ਨੇ ਕਿਹਾ ਕਿ ਉਹ ਜ਼ਮਾਨਤ ਲਈ ਅਦਾਲਤ ’ਚ ਅਰਜ਼ੀ ਦਾਖ਼ਲ ਨਹੀਂ ਕਰ ਸਕੇ ਕਿਉਂਕਿ ਸਥਾਨਕ ਵਕੀਲ ਹੜਤਾਲ ’ਤੇ ਸਨ। ਲੜਕੀ ਦਾ ਕਹਿਣਾ ਹੈ ਕਿ ਉਹ ਨਹੀਂ ਜਾਣਦੀ ਕਿ ਜਿਹੜੇ ਵਿਅਕਤੀ ਚਿਨਮਯਾਨੰਦ ਤੋਂ ਬਚਣ ’ਚ ਉਸ ਦੀ ਸਹਾਇਤਾ ਕਰ ਰਹੇ ਸਨ, ਉਹ ਉਸ ਦੀ ਵਰਤੋਂ ਕਰ ਰਹੇ ਸਨ ਅਤੇ ਉਸ ਦਾ ਫਿਰੌਤੀ ਦੇ ਮਾਮਲੇ ਨਾਲ ਕੁਝ ਵੀ ਲੈਣਾ-ਦੇਣਾ ਨਹੀਂ ਹੈ। ਉਧਰ ਜੇਲ੍ਹ ਸੁਪਰਡੈਂਟ ਰਾਕੇਸ਼ ਕੁਮਾਰ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਨੂੰ ਜੇਲ੍ਹ ’ਚ ਕੋਈ ਵਿਸ਼ੇਸ਼ ਸਹੂਲਤ ਨਹੀਂ ਦਿੱਤੀ ਗਈ ਹੈ । -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All