ਚੌਪਰ ਘੁਟਾਲੇ ’ਚ ਜਾਂਚ ਤੋਂ ਭੱਜ ਰਿਹੈ ਰਤੁਲ ਪੁਰੀ: ਈਡੀ

ਨਵੀਂ ਦਿੱਲੀ, 19 ਅਗਸਤ ਅਗਸਤਾਵੈਸਟਲੈਂਡ ਚੌਪਰ ਘੁਟਾਲੇ ਨਾਲ ਜੁੜੇ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਅਦਾਲਤ ਵਿੱੱਚ ਕਿਹਾ ਕਿ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਦਾ ਭਤੀਜਾ ਰਤੁਲ ਪੁਰੀ ਜਾਂਚ ਵਿੱਚ ਸਹਿਯੋਗ ਤੋਂ ਟਾਲ-ਮਟੋਲ ਕਰ ਰਿਹਾ ਹੈ। ਏਜੰਸੀ ਨੇ ਇਹ ਦੋਸ਼ ਵਿਸ਼ੇਸ਼ ਜੱਜ ਅਰਵਿੰਦ ਕੁਮਾਰ ਦੀ ਅਦਾਲਤ ਵਿੱਚ ਲਾਏ। ਜੱਜ ਉਸ ਮੌਕੇ ਪੁਰੀ ਵੱਲੋਂ ਉਸ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਲਈ ਦਾਇਰ ਪਟੀਸ਼ਨ ’ਤੇ ਸੁਣਵਾਈ ਕਰ ਰਹੇ ਸਨ। ਏਜੰਸੀ ਨੇ ਪੁਰੀ ਦੀ ਅਪੀਲ ਦਾ ਵਿਰੋਧ ਕਰਦਿਆਂ ਕਿਹਾ ਕਿ ਉਸ ਨੂੰ ਐਤਵਾਰ ਤੇ ਸੋਮਵਾਰ ਸਮੇਤ ਕਈ ਮੌਕਿਆਂ ’ਤੇ ਪੇਸ਼ ਹੋਣ ਲਈ ਕਿਹਾ ਗਿਆ, ਪਰ ਪੁਰੀ ਹਰ ਵਾਰੀ ਗੈਰਹਾਜ਼ਰ ਰਿਹਾ। ਉਧਰ ਪੁਰੀ ਦੇ ਵਕੀਲ ਵਿਜੈ ਅਗਰਵਾਲ ਨੇ ਦਾਅਵਾ ਕੀਤਾ ਕਿ ਉਸ ਦਾ ਮੁਵੱਕਿਲ ਜਾਂਚ ਵਿੱਚ ਸਹਿਯੋਗ ਦੇ ਰਿਹੈ, ਪਰ ਏਜੰਸੀ ਉਸ ਨਾਲ ਧੱਕਾ ਕਰ ਰਹੀ ਹੈ। ਕੋਰਟ ਨੇ ਪੁਰੀ ਨੇ ਅਪੀਲ ’ਤੇ 21 ਅਗਸਤ ਤਕ ਫੈਸਲਾ ਰਾਖਵਾਂ ਰੱਖ ਲਿਆ ਹੈ।

-ਪੀਟੀਆਈ

ਚਿਦੰਬਰਮ ਦੀ ਪੇਸ਼ਗੀ ਜ਼ਮਾਨਤ ਅਰਜ਼ੀ ’ਤੇ ਅੱਜ ਆ ਸਕਦਾ ਹੈ ਫ਼ੈਸਲਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਆਈਐੱਨਐਕਸ ਮੀਡੀਆ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਤੇ ਕਾਲੇ ਧਨ ਨੂੰ ਸਫ਼ੇਦ ਕਰਨ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਵੱਲੋਂ ਦਾਇਰ ਪੇਸ਼ਗੀ ਜ਼ਮਾਨਤ ਦੀ ਅਰਜ਼ੀ ’ਤੇ ਮੰਗਲਵਾਰ ਨੂੰ ਫੈਸਲਾ ਸੁਣਾ ਸਕਦੀ ਹੈ। ਜਸਟਿਸ ਸੁਨੀਲ ਗੌਰ ਨੇ 25 ਜਨਵਰੀ ਨੂੰ ਫੈਸਲਾ ਰਾਖਵਾਂ ਰੱਖ ਲਿਆ ਸੀ। ਉਂਜ ਸੁਣਵਾਈ ਦੌਰਾਨ ਸੀਬੀਆਈ ਤੇ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਚਿਦੰਬਰਮ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਕਾਂਗਰਸੀ ਆਗੂ ਤੋਂ ਹਿਰਾਸਤੀ ਪੁੱਛਗਿੱਛ ਦੀ ਲੋੜ ਹੈ ਕਿਉਂਕਿ ਸਾਬਕਾ ਕੇਂਦਰੀ ਮੰਤਰੀ ਸਵਾਲਾਂ ਤੋਂ ਟਲਦਾ ਰਿਹਾ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਅਫ਼ਗਾਨਿਸਤਾਨ ’ਚ ਜੇਲ੍ਹ ’ਤੇ ਹਮਲਾ, 29 ਹਲਾਕ

ਇਸਲਾਮਿਕ ਸਟੇਟ ਦੇ ਜਹਾਦੀਆਂ ਨੇ ਹਮਲੇ ਦੀ ਜ਼ਿੰਮੇਵਾਰੀ ਲਈ

ਸ਼ਹਿਰ

View All