ਚੰਗਾਲੀਵਾਲਾ ਕਾਂਡ: ਸੂਬਾ ਸਰਕਾਰ ਅਤੇ ਗ਼ੈਰਸਮਾਜੀ ਤੱਤਾਂ ਦੀ ਅਰਥੀ ਸਾੜੀ

ਗੁਰਬਖ਼ਸ਼ਪੁਰੀ ਤਰਨ ਤਾਰਨ, 18 ਨਵੰਬਰ

ਸਰਕਾਰ ਦੀ ਅਰਥੀ ਸਾੜਨ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਆਰਐਮਪੀਆਈ ਦੇ ਵਰਕਰ।

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰਐਮਪੀਆਈ) ਵੱਲੋਂ ਸੰਗਰੂਰ ਜ਼ਿਲ੍ਹੇ ਦੇ ਪਿੰਡ ਚੰਗਾਲੀਵਾਲਾ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਦੀ ਪਿੰਡ ਦੇ ਧਨਾਢ ਲੋਕਾਂ ਵਲੋਂ ਬੇਰਹਿਮੀ ਅਤੇ ਅਨਮਨੁੱਖੀ ਤਸ਼ੱਦਦ ਕਰਕੇ ਹੱਤਿਆ ਕਰ ਦੇਣ ਖਿਲਾਫ਼ ਅੱਜ ਇਥੇ ਰੋਸ ਵਿਖਾਵਾ ਕਰਕੇ ਸੂਬਾ ਸਰਕਾਰ ਅਤੇ ਗੈਰ ਸਮਾਜੀ ਤੱਤਾਂ ਦੀ ਅਰਥੀ ਸਾੜੀ| ਪਾਰਟੀ ਵਰਕਰਾਂ ਦੀ ਅਗਵਾਈ ਜਨਤਕ ਆਗੂ ਜਸਪਾਲ ਸਿੰਘ ਢਿੱਲੋਂ, ਸੁਖਦੇਵ ਸਿੰਘ ਗੋਹਲਵੜ ਅਤੇ ਬਲਦੇਵ ਸਿੰਘ ਪੰਡੋਰੀ ਨੇ ਕੀਤੀ| ਇਸ ਮੌਕੇ ਪਾਰਟੀ ਦੇ ਸੂਬਾ ਆਗੂ ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕਿ ਦਲਿਤ ਨੌਜਵਾਨ ਦੀ ਮਾਰਕੁੱਟ ਕਰਨ ਤੇ ਉਸ ਵੱਲੋਂ ਪਾਣੀ ਦੀ ਮੰਗ ਕਰਨ ’ਤੇ ਪਿਸ਼ਾਬ ਪਿਲਾਉਣ ਦੀ ਕਾਰਵਾਈ 18ਵੀਂ ਸਦੀ ਦੀ ਜਗੀਰੂ ਸੋਚ ਉਜਾਗਰ ਕਰਦੀ ਹੈ ਜਿਸ ਦੀ ਸਮਾਜ ਦੇ ਸਾਰੇ ਵਰਗਾਂ ਵਲੋਂ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ| ਆਗੂਆਂ ਨੇ ਪੀੜਤ ਪਰਿਵਾਰ ਦੀ ਆਰਥਿਕ ਮਦਦ ਕੀਤੇ ਜਾਣ ਤਹਿਤ ਘਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ| ਇਸ ਮੌਕੇ ਬਲਦੇਵ ਸਿੰਘ ਭੈਲ, ਜੋਗਿੰਦਰ ਸਿੰਘ ਮਾਨੋਚਾਹਲ, ਬਲਦੇਵ ਸਿੰਘ ਗੋਹਲਵੜ, ਨਿਰਮਲ ਸਿੰਘ ਤਰਨ ਤਾਰਨਨੇ ਵੀ ਸੰਬੋਧਨ ਕੀਤਾ| ਇਸ ਦੇ ਨਾਲ ਹੀ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵਲੋਂ ਜਥੇਬੰਦੀ ਦੇ ਆਗੂ ਦਲਵਿੰਦਰ ਸਿੰਘ ਪੰਨੂ ਦੀ ਅਗਵਾਈ ਵਿਚ ਕੀਤੀ ਮੀਟਿੰਗ ਵਿਚ ਵੀ ਇਸ ਘਟਨਾ ਦੀ ਨਿਖੇਧੀ ਕੀਤੀ। ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਕਿਸਾਨ ਮਜ਼ਦੂਰ ਜਥੇਬੰਦੀ ਨੇ ਪਿੰਡ ਚੰਗਾਲੀਵਾਲਾ ਵਿੱਚ ਦਲਿਤ ਨੌਜਵਾਨ ਦੀ ਕੀਤੀ ਅਣਮਨੁੱਖੀ ਕੁੱਟਮਾਰ ਉਪਰੰਤ ਉਸ ਦੀ ਹੋਈ ਮੌਤ ਨੂੰ ਰਾਜ ਪ੍ਰਬੰਧ ’ਤੇ ਕਲੰਕ ਦੱਸਦਿਆਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ, ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਸੂਬਾ ਦਫਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਹਾ ਕਿ ਇਸ ਕੇਸ ਵਿੱਚ ਪੁਲੀਸ ਤੇ ਸਰਕਾਰ ਦੀ ਅਣਗਹਿਲੀ ਅਤੇ ਮਿਲੀਭੁਗਤ ਸਾਫ ਨਜ਼ਰ ਆਉਂਦੀ ਹੈ। ਪੀੜਤ ਨੂੰ ਮੈਡੀਕਲ ਸਹਾਇਤਾ ਤੇ ਇਲਾਜ ਕਰਵਾਉਣ ਵਿੱਚ ਕੀਤੀ ਗਈ ਦੇਰੀ ਕਰਕੇ ਹੀ ਗਰੀਬ ਘਰ ਦਾ ਚਿਰਾਗ ਬੁੱਝ ਗਿਆ। ਕਿਸਾਨ ਆਗੂਆਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਲੜ ਰਹੀਆਂ ਜਥੇਬੰਦੀਆਂ ਨੂੰ ਪੁਰਜੋਰ ਹਮਾਇਤ ਕਰਦਿਆਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਸ਼ਪੈਸ਼ਲ (ਫਾਸਟ ਟਰੈਕ) ਅਦਾਲਤ ਰਾਹੀਂ ਸਖਤ ਤੋਂ ਸਖਤ ਸਜ਼ਾ ਦਿਵਾਈ ਜਾਵੇ। ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਅਤੇ 50 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ। ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਫਗਵਾੜਾ (ਪੱਤਰ ਪ੍ਰੇਰਕ): ਸੰਗਰੂਰ ਦੇ ਪਿੰਡ ਚੰਗਾਲੀਵਾਲ ਦੇ ਦਲਿਤ ਨੌਜਵਾਨ ਜਗਮੇਲ ਸਿੰਘ ਨੂੰ ਉਸ ਦੇ ਹੀ ਪਿੰਡ ਦੇ ਕੁਝ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਖ਼ਿਲਾਫ਼ ਅੱਜ ਇੱਥੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੁਲੀਸ ਵਲੋਂ ਮਾਮਲੇ ਦੀ ਐਫ਼ਆਈਆਰ ਵਿੱਚ ਦੇਰੀ ਕਰਨ ਅਤੇ ਮੁਲਜ਼ਮਾਂ ਦੀ ਮੱਦਦ ਕਰਨ ਦੇ ਵਿਰੋਧ ’ਚ ਇੱਥੇ ਅੱਜ ਬਹੁਜਨ ਸਮਾਜ ਪਾਰਟੀ ਅਤੇ ਅੰਬੇਡਕਰ ਸੈਨਾ ਮੂਲ ਨਿਵਾਸੀ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪੁਲੀਸ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਨਾਇਬ ਤਹਿਸੀਲਦਾਰ ਨੂੰ ਪੰਜਾਬ ਸਰਕਾਰ ਦੇ ਨਾਂ ’ਤੇ ਮੰਗ ਪੱਤਰ ਵੀ ਦਿੱਤਾ। ਇਸ ਮੌਕੇ ਹਰਭਜਨ ਸੁਮਨ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ, ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਇਹੋ ਜਿਹੀਆਂ ਘਿਨੌਣੀਆ ਹਰਕਤਾਂ ਕਰਨ ਵਾਲਿਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All