ਛੇ ਰਾਜਪਾਲਾਂ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਨਵੀਂ ਦਿੱਲੀ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਗੁਲਦਸਤਾ ਭੇਟ ਕਰਦੇ ਹੋਏ। -ਫੋਟੋ: ਪੀਟੀਆਈ

ਨਵੀਂ ਦਿੱਲੀ, 11 ਜੂਨ ਰਾਜਸਥਾਨ ਸਮੇਤ ਛੇ ਸੂਬਿਆਂ ਦੇ ਰਾਜਪਾਲਾਂ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੂਬਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਤੋਂ ਇਲਾਵਾ ਗ੍ਰਹਿ ਮੰਤਰੀ ਨੂੰ ਮਿਲਣ ਵਾਲਿਆਂ ਵਿੱਚ ਗੁਜਰਾਤ ਦੇ ਓਮ ਪ੍ਰਕਾਸ਼ ਕੋਹਲੀ, ਕਰਨਾਟਕ ਦੇ ਵਾਜੂਭਾਈ ਵਾਲਾ ਅਤੇ ਉੱਤਰਾਖੰਡ ਦੇ ਬੇਬੀ ਰਾਨੀ ਮੌਰਿਆ ਸ਼ਾਮਲ ਸਨ। ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਮਣੀਪੁਰ ਦੇ ਉਨ੍ਹਾਂ ਦੇ ਹਮਰੁਤਬਾ ਨਜਮਾ ਹੈਪਤੁੱਲਾ ਨੇ ਵੀ ਸ਼ਾਹ ਨਾਲ ਮੁਲਾਕਾਤ ਕੀਤੀ। ਰਾਜਪਾਲਾਂ ਨੇ ਸ਼ਾਹ ਨਾਲ ਵੱਖਰੇ ਵੱਖਰੇ ਤੌਰ ’ਤੇ ਮੁਲਾਕਾਤ ਕੀਤੀ। ਗ੍ਰਹਿ ਮੰਤਰਾਲੇ ਨੇ ਮੀਟਿੰਗ ਨੂੰ ਸ਼ਿਸ਼ਟਾਚਾਰ ਵਜੋਂ ਕੀਤੀ ਕਾਰਵਾਈ ਦੱਸਿਆ। ਸ੍ਰੀ ਸ਼ਾਹ ਨੇ ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੇ ਸੂਬਿਆਂ ਦੀਆਂ ਚੁਣੌਤੀਆਂ ਬਾਰੇ ਗੱਲਬਾਤ ਕੀਤੀ। ਜ਼ਿਕਰਯੋਗ ਹੈ ਕਿ ਕੱਲ੍ਹ ਪੰਜ ਸੂਬਿਆਂ ਦੇ ਰਾਜਪਾਲਾਂ ਨੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕੀਤੀ ਸੀ, ਜਿਨ੍ਹਾਂ ਵਿੱਚ ਪੱੱਛਮੀ ਬੰਗਾਲ ਦੇ ਰਾਜਪਾਲ ਕੇਸਰੀ ਨਾਥ ਤਿ੍ਪਾਠੀ, ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਤੇਲੰਗਾਨਾ ਦੇ ਈਐਸਐਲ ਨਰਸਿਮਹਾ( ਜੋ ਆਂਧਰਾ ਪ੍ਰਦੇਸ਼ ਦੇ ਵੀ ਰਾਜਪਾਲ ਹਨ), ਝਾਰਖੰਡ ਦੇ ਦਰੋਪਦੀ ਮਰਮੂ ਅਤੇ ਅਰੁਣਾਚਲ ਪ੍ਰਦੇਸ਼ ਦੇ ਰਾਜਪਾਲ ਬ੍ਰਿਗੇਡੀਅਰ(ਸੇਵਾਮੁਕਤ) ਬੀ ਡੀ ਮਿਸ਼ਰਾ ਸ਼ਾਮਲ ਸਨ। ਸਾਰਿਆਂ ਨੇ ਗ੍ਰਹਿ ਮੰਤਰੀ ਨਾਲ ਸੂਬਿਆਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੱਲਬਾਤ ਕੀਤੀ। ਇਸ ਦੇ ਨਾਲ ਹੀ ਕਰਨਾਟਕ ਦੇ ਰਾਜਪਾਲ ਵਾਜੂਭਾਈ ਵਾਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਨੇ ਮੀਟਿੰਗ ਦੀ ਫੋਟੋ ਟਵੀਟ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All