ਜੀਐੱਨਡੀਈ ਕਾਲਜ ਦੀ ਅਥਲੈਟਿਕ ਮੀਟ ਸਮਾਪਤ

ਖੇਡਾਂ ਦੌਰਾਨ ਦੌੜ ਲਗਾਉਂਦੇ ਵਿਦਿਆਰਥੀ।

ਸਤਵਿੰਦਰ ਬਸਰਾ ਲੁਧਿਆਣਾ, 14 ਫਰਵਰੀ ਗੁਰੂ ਨਾਨਕ ਦੇਵ ਇੰਜਨੀਰਿੰਗ ਕਾਲਜ ਦੀ 60ਵੀਂ ਸਾਲਾਨਾ ਅਥਲੈਟਿਕ ਮੀਟ ਅੱਜ ਸਮਾਪਤ ਹੋ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕ੍ਰਾਈਮ ਬ੍ਰਾਂਚ ਦੇ ਏਆਈਜੀ ਭੁਪਿੰਦਰ ਸਿੰਘ ਸਿੱਧੂ ਨੇ ਸ਼ਿਰਕਤ ਕੀਤੀ। ਮੁੱਖ ਮਹਿਮਾਨ ਸ੍ਰੀ ਸਿੱਧੂ ਨੇ ਵਿਦਿਆਰਥੀਆਂ ਨੂੰ ਖੇਡਾਂ ਨੂੰ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੁਨੇਹਾ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਸਹਿਜਪਾਲ ਸਿੰਘ ਨੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ। ਇਸ ਦੌਰਾਨ ਲੜਕੀਆਂ ਦੀ 100 ਮੀਟਰ ਦੌੜ ਵਿੱਚ ਸ਼ਿਖਾ ਤੋਮਰ, 400 ਮੀਟਰ ਦੌੜ ਵਿੱਚ ਸੰਦੀਪ, 3000 ਮੀਟਰ ਦੌੜ ’ਚ ਸੰਧਿਆ, ਟ੍ਰਿਪਲ ਜੰਪ ਵਿੱਚ ਸੰਦੀਪ ਕੌਰ, ਜੈਵਲਿਨ ਥਰੋ ਵਿੱਚ ਤਸਵੀਰ ਕੌਰ, ਸ਼ਾਟ ਪੁੱਟ ਵਿੱਚ ਮਨੁਰੀਤ ਕੌਰ ਨੇ ਪਹਿਲਾ ਸਥਾਨ ਲਿਆ। ਲੜਕਿਆਂ ਦੀ 5000 ਮੀਟਰ ਦੌੜ ਵਿੱਚ ਜਸਪ੍ਰੀਤ ਸਿੰਘ, 10,000 ਮੀਟਰ ਦੌੜ ’ਚ ਜਸਪ੍ਰੀਤ ਸਿੰਘ, ਟ੍ਰਿਪਲ ਜੰਪ ਵਿੱਚ ਪਰਮਵੀਰ ਸਿੰਘ, ਸ਼ਾਟਪੁੱਟ ਵਿੱਚ ਸੁਖਮਨਪ੍ਰੀਤ ਸਿੰਘ, ਹੈਮਰ ਥਰੋ ਵਿੱਚ ਸੁਖਮਜੀਤ ਸਿੰਘ ਪਹਿਲੇ ਸਥਾਨ ’ਤੇ ਰਹੇ। ਲੜਕਿਆਂ ਵਿੱਚੋਂ ਵਿਨੋਦ ਕੁਮਾਰ ਤੇ ਜਪਨਜੋਤ ਸਿੰਘ ਨੂੰ ਤੇ ਲੜਕੀਆਂ ਵਿੱਚੋਂ ਸੰਦੀਪ ਕੌਰ ਅਤੇ ਸੰਧਿਆ ਕੁਮਾਰੀ ਨੂੰ ਬੈਸਟ ਐਥਲੀਟ ਐਲਾਨਿਆ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 1090 ਪਟਵਾਰੀ, 440 ਜੂਨੀਅਰ ਡਰਾਫਟਸਮੈਨ ਅਤੇ 35 ਸਹਾਇਕ ਜੇਲ੍ਹ ਸੁਪਰਡੈਂਟ ਦੀ ਭਰਤੀ ਪ੍ਰਕਿਰਿਆ ਸ਼ੁਰੂ

ਛੇਤੀ ਜਾਰੀ ਹੋਵੇਗਾ ਇਸ਼ਤਿਹਾਰ ਤੇ ਮੰਗੀਆਂ ਜਾਣਗੀਆਂ ਆਨਲਾਈਨ ਅਰਜ਼ੀਆਂ

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਮੋਗਾ ’ਚ ਨਕਲੀ ਕੀਟਨਾਸ਼ਕਾਂ ਦੇ ਕਾਰੋਬਾਰ ਦਾ ਪਰਦਾਫ਼ਾਸ਼

ਲੁਧਿਆਣਾ ਤੋਂ ਆਏ ਸਪਲਾਇਰ ਕਾਰ ਸਣੇ ਸਿਟੀ ਪੁਲੀਸ ਵੱਲੋਂ ਕਾਬੂ