ਜੈਸਮੀਨ ਨੇ ਚਾਂਦੀ ਦਾ ਤਗ਼ਮਾ ਫੁੰਡਿਆ

ਸ਼ੂਟਿੰਗ ਦੇ ਜੂਨੀਅਰ ਵਰਗ ਵਿੱਚ ਸਿਲਵਰ ਮੈਡਲ ਪ੍ਰਾਪਤ ਜੈਸਮੀਨ ਕੌਰ ਹੋਰ ਜੇਤੂ ਖਿਡਾਰਨਾਂ ਨਾਲ।

ਸੰਜੀਵ ਬੱਬੀ ਚਮਕੌਰ ਸਾਹਿਬ, 14 ਜਨਵਰੀ ਗੁਹਾਟੀ (ਅਸਾਮ) ’ਚ ਚੱਲ ਰਹੇ ਖੇਲੋ ਇੰਡੀਆ ਟੂਰਨਾਮੈਂਟ ਦੌਰਾਨ ਨਜ਼ਦੀਕੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੱਲੀਆਂ ਕਲਾਂ ਦੀ ਵਿਦਿਆਰਥਣ ਜੈਸਮੀਨ ਕੌਰ ਨੇ ਸ਼ੂਟਿੰਗ ਦੇ ਜੂਨੀਅਰ ਵਰਗ ਵਿੱਚ 249.9 ਅੰਕ ਹਾਸਲ ਕਰਕੇ ਸਿਲਵਰ ਮੈਡਲ ਪ੍ਰਾਪਤ ਕੀਤਾ ਹੈ। ਟੀਮ ਦੇ ਕੋਚ ਨਰਿੰਦਰ ਬੰਗਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਦੀ ਜੀਨਾ ਖਿੱਟਾ ਨੇ 251.3 ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦਕਿ ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੀ ਸਿਫਤ ਕੌਰ ਸਮਰਾ ਤੀਜੇ ਸਥਾਨ ’ਤੇ ਰਹੀ। ਸ੍ਰੀ ਬੰਗਾ ਨੇ ਦੱਸਿਆ ਕਿ ਝੱਲੀਆਂ ਕਲਾਂ ਦੀਆਂ ਦੋ ਵਿਦਿਆਰਥਣਾਂ ਇਸ ਖੇਡ ਕੁੰਭ ਵਿੱਚ ਹਿੱਸਾ ਲੈ ਰਹੀਆਂ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜੈਸਮੀਨ ਕੌਰ ਦੋਹਾ (ਕਤਰ) ’ਚ ਹੋਈ ਏਸ਼ੀਅਨ ਚੈਂਪੀਅਨਸ਼ਿਪ ਦੌਰਾਨ ਗੋਲਡ ਮੈਡਲ ਪ੍ਰਾਪਤ ਕਰ ਚੁੱਕੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All