ਜੈਸਿਕਾ ਕਤਲ ਕੇਸ ਦਾ ਫੈਸਲਾ ਭਲਕੇ

ਨਵੀਂ ਦਿੱਲੀ, 17 ਅਪਰੈਲ ਸੁਪਰੀਮ ਕੋਰਟ ਆਉਂਦੇ ਸੋਮਵਾਰ ਨੂੰ ਜੈਸਿਕਾ ਲਾਲ ਕਤਲ ਕੇਸ ਦਾ ਫੈਸਲਾ ਸੁਣਾਏਗੀ। ਕੇਸ ਦੇ ਕਥਿਤ ਮੁੱਖ ਦੋਸ਼ੀ ਮਨੂ ਸ਼ਰਮਾ ਨੇ ਦਿੱਲੀ ਹਾਈ ਕੋਰਟ ਵੱਲੋਂ ਉਸ ਨੂੰ ਸੁਣਾਈ ਛੇ ਸਾਲ ਦੀ ਸਜ਼ਾ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ। ਜਸਟਿਸ ਪੀ. ਸਥਾਸ਼ਿਵਮ ਅਤੇ ਜਸਟਿਸ ਸਵਤੰਤਰ ਕੁਮਾਰ ਦੇ ਬੈਂਚ ਨੇ 18 ਫਰਵਰੀ ਨੂੰ ਇਸ ਸਬੰਧੀ ਫੈਸਲਾ ਰਾਖਵਾਂ ਰੱਖਿਆ ਸੀ। ਮਨੂ ਸ਼ਰਮਾ ਦੇ ਵਕੀਲ ਰਾਮ ਜੇਠਮਲਾਨੀ ਨੇ ਦੋਸ਼ ਲਾਇਆ ਕਿ ਹਾਈ ਕੋਰਟ ਬੈਂਚ ਨੇ ਸ਼ਰਮਾ ਨੂੰ ਦੋਸ਼ੀ ਠਹਿਰਾਉਣ ਦਾ ਇਰਾਦਾ ਕੀਤਾ ਹੋਇਆ ਸੀ। ਦੂਜੇ ਪਾਸੇ ਸੋਲੀਸਿਟਰ ਜਨਰਲ ਗੋਪਾਲ ਸੁਬਰਾਮਨੀਅਮ ਦਾ ਕਹਿਣਾ ਹੈ ਕਿ ਮਨੂ ਸ਼ਰਮਾ ਉਰਫ ਸਿਧਾਰਥ ਵਸ਼ਿਸ਼ਠ ਵਿਰੁੱਧ ਲੋੜੀਂਦੇ ਸਬੂਤ ਮੌਜੂਦ ਹਨ। ਦਿੱਲੀ ਦੇ ਤਮਾਰਿੰਡ ਕੋਰਟ ਕੈਫੇ ਰੈਸਟੋਰੈਂਟ ਵਿਚ ਮਨੂ ਸ਼ਰਮਾ ਨੇ 29 ਅਪਰੈਲ, 1999 ਦੀ ਰਾਤ ਨੂੰ ਜੈਸਿਕਾ ਲਾਲ ਦਾ ਕਥਿਤ ਤੌਰ ’ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। 18 ਦਸੰਬਰ 2006 ਨੂੰ ਹਾਈ ਕੋਰਟ ਨੇ 21 ਫਰਵਰੀ 2006 ਨੂੰ ਹੇਠਲੀ ਅਦਾਲਤ ਵੱਲੋਂ ਉਸ ਨੂੰ ਦੋਸ਼ ਮੁਕਤ ਕਰਨ ਦੇ ਹੁਕਮ ਰੱਦ ਕਰ ਦਿੱਤੇ ਸਨ।

-ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਸ਼ਹਿਰ

View All