ਜੰਮੂ ਕਸ਼ਮੀਰ ਵਿੱਚ ਪੰਚਾਇਤਾਂ ਦੀਆਂ ਜ਼ਿਮਨੀ ਚੋਣਾਂ 5 ਤੋਂ

ਜੰਮੂ, 13 ਫਰਵਰੀ ਜੰਮੂ ਕਸ਼ਮੀਰ ਦੀਆਂ 12500 ਪੰਚਾਇਤੀ ਸੀਟਾਂ ਲਈ ਜ਼ਿਮਨੀ ਚੋਣਾਂ 5 ਮਾਰਚ ਤੋਂ ਹੋਣਗੀਆਂ ਅਤੇ ਅੱਠ ਗੇੜਾਂ ਵਿੱਚ ਵੋਟਾਂ ਪੈਣਗੀਆਂ।ਇਹ ਜਾਣਕਾਰੀ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਮੁੱਖ ਚੋਣ ਅਧਿਕਾਰੀ ਸ਼ੈਲੇਂਦਰ ਕੁਮਾਰ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਚੋਣਾਂ 5 ਮਾਰਚ ਤੋਂ 20 ਮਾਰਚ ਤੱਕ ਹੋਣਗੀਆਂ। ਚੋਣਾਂ ਦਾ ਐਲਾਨ ਹੁੰਦਿਆਂ ਸਾਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਸ੍ਰੀ ਸ਼ੈਂਲੇਂਦਰ ਕੁਮਾਰ ਨੇ ਦੱਸਿਆ ਕਿ ਸਾਰੇ ਪੱਖਾਂ ਅਤੇ ਹਾਸਲ ਸੂਚਨਾਵਾਂ ਨੂੰ ਵਿਚਾਰਨ ਦੇ ਨਾਲ ਨਾਲ ਸਾਰੀਆਂ ਧਿਰਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜੰਮੂ ਕਸ਼ਮੀਰ ਚੋਣ ਅਥਾਰਿਟੀ ਨੇ ਪੰਚਾਇਤ ਹਲਕਿਆਂ ਤੇ ਪੰਚ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਦਾ ਸ਼ਡਿਊਲ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਬੰਧੀ ਪਹਿਲਾਂ ਨੋਟੀਫਿਕੇਸ਼ਨ 15 ਫਰਵਰੀ ਨੂੰ ਜਾਰੀ ਕੀਤਾ ਜਾਵੇਗਾ। ਚੋਣਾਂ ਦਾ ਪਹਿਲਾ ਗੇੜ 5 ਮਾਰਚ ਨੂੰ ਅਤੇ ਇਸ ਤੋਂ ਬਾਅਦ ਦੂਜਾ ਗੇੜ 7 ਨੂੰ ਤੀਜਾ ਗੇੜ 9 ਨੂੰ, ਚੌਥਾ ਗੇੜ 12 ਨੂੰ ਅਤੇ ਪੰਜਵਾਂ 14 ਨੂੰ, ਛੇਵਾਂ 16 ਨੂੰ, ਸੱਤਵਾਂ 18 ਨੂੰ ਅਤੇ ਅੱਠਵਾਂ 20 ਮਾਰਚ ਨੂੰ ਹੋਵੇਗਾ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All