ਟਰੰਪ ਦੀ ਫੇਰੀ ਦਾ ਵਿਰੋਧ ਕਰੇਗੀ ਸੀਪੀਐੱਮ

ਭੁਵਨੇਸ਼ਵਰ: ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਐਲਾਨ ਕੀਤਾ ਹੈ ਕਿ ਪਾਰਟੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਭਾਰਤ ਫੇਰੀ ਦਾ ਵਿਰੋਧ ਕਰੇਗੀ ਕਿਉਂਕਿ ਉਹ ਭਾਰਤ ਦੇ ਹਿੱਤਾਂ ਦੀ ਕੀਮਤ ਉੱਤੇ ਅਮਰੀਕੀ ਆਰਥਿਕਤਾ ਦੀ ਪੈਰਵੀ ਕਰਨ ਆ ਰਿਹਾ ਹੈ। ਸ੍ਰੀ ਯੇਚੁਰੀ ਨੇ ਕਿਹਾ ਕਿ ਅਮਰੀਕੀ ਰਾਸ਼ਟਰਪਤੀ 24 ਅਤੇ 25 ਮਾਰਚ ਨੂੰ ਜਿੱਥੇ ਵੀ ਦੇਸ਼ ਵਿੱਚ ਜਾਵੇਗਾ, ਖੱਬੇ ਪੱਖੀ ਕਾਰਕੁੰਨ ਉਸ ਦਾ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਟਰੰਪ ਦੀ ਫੇਰੀ ਦਾ ਵਿਰੋਧ ਕਰਨ ਦੇ ਦੋ ਮੁੱਖ ਕਾਰਨ ਹਨ, ਇੱਕ ਤਾਂ ਅਮਰੀਕਾ ਚਾਹੁੰਦਾ ਹੈ ਕਿ ਭਾਰਤ ਉਸ ਦੇ ਲਈ ਭਾਰਤੀ ਅਰਥ ਵਿਵਸਥਾ ਨੂੰ ਪੂਰੀ ਤਰ੍ਹਾਂ ਖੋਲ੍ਹ ਦੇਵੇ ਦੂਜਾ ਇਸ ਦੇ ਬਦਲੇ ਭਾਰਤ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਤੋਂ ਨਾਗਰਿਕਤਾ ਸੋਧ ਕਾਨੂੰਨ, ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਹਟਾਉਣ ਵਰਗੇ ਅਹਿਮ ਮੁੱਦਿਆਂ ਉੱਤੇ ਹਮਾਇਤ ਹਾਸਲ ਕਰਨ ਲਈ ਯਤਨਸ਼ੀਲ ਹੈ। -ਪੀਟੀਆਈ

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਆਦਿਤਿਆਨਾਥ ਨੇ ਅਯੁੱਧਿਆ ’ਚ ਤਿਆਰੀਆਂ ਦਾ ਜਾਇਜ਼ਾ ਲਿਆ

ਕੋਵਿਡ- 19 ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਅਹਿਦ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਸ਼ਹਿਰ

View All