ਟਿੱਡੀ ਦਲ: ਭਾਰਤ ਵੱਲੋਂ ਪਾਕਿ ਤੇ ਇਰਾਨ ਨੂੰ ਸਹਿਯੋਗ ਦੀ ਪੇਸ਼ਕਸ਼

ਨਵੀਂ ਦਿੱਲੀ, 21 ਮਈ ਭਾਰਤ ਨੇ ਇਸ ਖਿੱਤੇ ਵਿੱਚ ਤੇਜ਼ੀ ਨਾਲ ਵਧ ਰਹੇ ਟਿੱਡੀ ਦਲ ਦੇ ਖ਼ਤਰੇ ਨਾਲ ਨਜਿੱਠਣ ਲਈ ਪਾਕਿਸਤਾਨ ਅਤੇ ਇਰਾਨ ਨੂੰ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ। ਸਰਕਾਰੀ ਸੂਤਰਾਂ ਮੁਤਾਬਕ ਪਾਕਿਸਤਾਨ ਨੇ ਅਜੇ ਤੱਕ ਇਸ ਪ੍ਰਸਤਾਵ ਪ੍ਰਤੀ ਕੋਈ ਹੁੰਗਾਰਾ ਨਹੀਂ ਭਰਿਆ ਹੈ ਪਰ ਇਰਾਨ ਨੇ ਟਿੱਡੀ ਦਲ ਨਾਲ ਨਜਿੱਠਣ ਲਈ ਭਾਰਤ ਵੱਲੋਂ ਕੀਤੀ ਗਈ ਪੇਸ਼ਕਸ਼ ਲਈ ਹਾਮੀ ਭਰ ਦਿੱਤੀ ਹੈ। ਸੂਤਰਾਂ ਮੁਤਾਬਕ ਭਾਰਤ ਨੇ ਦੋਵਾਂ ਮੁਲਕਾਂ ਨੂੁੰ ਇਸ ਖ਼ਤਰੇ ਦਾ ਮੁਕਾਬਲਾ ਕਰਨ ਲਈ ਕੀਟਨਾਸ਼ਕ ਮੁਹੱਈਆ ਕਰਾਉਣ ਦੀ ਪੇਸ਼ਕਸ਼ ਵੀ ਕੀਤੀ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All