ਟਿੱਪਰ ਦੀ ਫੇਟ ਵੱਜਣ ਕਾਰਨ ਸੱਸ ਦੀ ਮੌਤ, ਨੂੰਹ ਜ਼ਖ਼ਮੀ

ਟਿੱਪਰ ਮਾਲਕ ਆਪਣੀ ਪਿਸਤੌਲ ਦਿਖਾਉਂਦਾ ਹੋਇਆ।

ਦਲਬੀਰ ਸੱਖੋਵਾਲੀਆ ਬਟਾਲਾ, 10 ਸਤੰਬਰ ਇੱਥੋਂ ਦੇ ਡੇਰਾ ਬਾਬਾ ਨਾਨਕ ਸੜਕ ’ਤੇ ਪੈਂਦੇ ਕਸਬਾ ਕੋਟਲੀ ਸੂਰਤ ਮੱਲ੍ਹੀ ਕੋਲ ਪੈਂਦੇ ਪਿੰਡ ਦੇਹੜ ’ਚ ਰੇਤ ਨਾਲ ਭਰੇ ਟਿੱਪਰ ਦੀ ਲਪੇਟ ਵਿੱਚ ਮੋਪੇਡ ਸਵਾਰ ਨੂੰਹ-ਸੱਸ ਆ ਗਈਆਂ।ਇਸ ਘਟਨਾ ਵਿੱਚ ਸੱਸ ਦੀ ਮੌਤ ਹੋ ਗਈ। ਟਿੱਪਰ ਚਾਲਕ ਨੇ ਵਾਹਨ ਨੂੰ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਚਾਲਕ ਨੇ ਉਲਟਾ ਪੀੜਤ ਪਰਿਵਾਰ ਖ਼ਿਲਾਫ਼ ਹੀ ਪਿਸਤੌਲ ਤਾਣ ਲਈ। ਪੀੜਤ ਪਰਿਵਾਰ ਨੇ ਪੁਲੀਸ ਤੋਂ ਮੰਗ ਕੀਤੀ ਕਿ ਮੁਲਜ਼ਮ ਨੂੰ ਕਾਬੂ ਕਰ ਕੇ ਕਾਰਵਾਈ ਕੀਤੀ ਜਾਵੇ। ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਰਜਾਦਾ ਨੇ ਦੱਸਿਆ ਕਿ ਸਰਬਜੀਤ ਕੌਰ ਅਤੇ ਉਸ ਦੀ ਸੱਸ ਅਮਰਜੀਤ ਕੌਰ(60) ਪਤਨੀ ਅਜੀਤ ਸਿੰਘ ਵਾਸੀ ਪਿੰਡ ਦੇਹੜ ਮੋਪੇਡ ਨੰਬਰ ’ਤੇ ਸਵਾਰ ਹੋ ਕੇ ਅੱਡਾ ਕੋਟਲੀ ਸੂਰਤ ਮੱਲੀ ਤੋਂ ਪਿੰਡ ਦੇਹੜ ਪਰਤ ਰਹੀਆਂ ਸਨ। ਜਦੋਂ ਕੋਟਲੀ ਸੂਰਤ ਮੱਲੀ ਤੋਂ ਬਾਹਰ ਥੋੜ੍ਹੀ ਦੂਰ ਪੁੱਜੀਆਂ ਤਾਂ ਅਗਲੇ ਪਾਸੇ ਤੋਂ ਆ ਰਹੇ ਤੇਜ਼ ਰਫ਼ਤਾਰ ਓਵਰਲੋਡ ਟਿੱਪਰ(ਪੀਬੀ07 ਕਯੂ ਡਬਲਯੂ 2382) ਨੇ ਆਪਣੀ ਲਪੇਟ ਵਿੱਚ ਲੈ ਲਿਆ। ਘਟਨਾ ਵਿੱਚ ਅਮਰਜੀਤ ਕੌਰ ਟਿੱਪਰ ਦੇ ਹੇਠਾਂ ਆ ਗਈ ਅਤੇ ਉਸ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਸਰਬਜੀਤ ਕੌਰ ਦੇ ਵੀ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਔਰਤ ਨੇ ਆਪਣੇ ਪਰਿਵਾਰ ਨੂੰ ਘਟਨਾ ਸਬੰਧੀ ਜਾਣਕਾਰੀ ਦਿੱਤੀ ਤਾਂ ਇਸ ਦੌਰਾਨ ਟਿੱਪਰ ਚਾਲਕ ਭੱਜਣ ਵਿੱਚ ਸਫਲ ਹੋ ਗਿਆ ਅਤੇ ਪੁਲੀਸ ਵੀ ਮੌਕੇ ’ਤੇ ਪੁੱਜੀ। ਪੀੜਤ ਪਰਿਵਾਰ ਦੇ ਹਰਵਿੰਦਰ ਸਿੰਘ ਨੇ ਪੁਲੀਸ ਥਾਣਾ ਕੋਟਲੀ ਸੂਰਤ ਮੱਲ੍ਹੀ ਕੋਲ ਰਿਪੋਰਟ ਦਰਜ ਕਰਵਾ ਕੇ ਪਿਸਤੌਲ ਤਾਣਨ ਵਾਲੇ ਉਕਤ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਟਿੱਪਰ ਮਾਲਕ ਵੱਲੋਂ ਟਰੱਕ ਟਿੱਪਰ ਭਜਾਉਣ ਦੀ ਕੋਸ਼ਿਸ਼ ਦੌਰਾਨ ਉਨ੍ਹਾਂ ਦੇ ਪਰਿਵਾਰਕ ਜੀਆਂ ’ਤੇ ਪੁਲੀਸ ਦੀ ਹਾਜ਼ਰੀ ਵਿੱਚ ਪਿਸਤੌਲ ਤਾਣ ਲਈ। ਪੀੜਤਾਂ ਨੇ ਐਸਐਸਪੀ ਬਟਾਲਾ ਤੋਂ ਕਾਰਵਾਈ ਮੰਗੀ ਹੈ। ਪੁਲੀਸ ਨੇ ਸਰਬਜੀਤ ਕੌਰ ਦੇ ਬਿਆਨਾਂ ’ਤੇ 279/ 304/427 ਬਾਅਦ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਖੇਤੀ ਬਿੱਲਾਂ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਦਾ ਮਾਰਚ ਡੱਕਿਆ

ਬੈਂਸ ਭਰਾ ਤੇ ਹਮਾਇਤੀ ਘੱਗਰ ਦਰਿਆ ਦੇ ਪੁਲ ਹੇਠ ਧਰਨੇ ’ਤੇ ਬੈਠੇ

ਸ਼ਹਿਰ

View All