ਟੇਲਾਂ ’ਤੇ ਪਾਣੀ ਨਾ ਪੁੱਜਣ ਖ਼ਿਲਾਫ਼ ਕਿਸਾਨਾਂ ਦਾ ਰੋਹ ਭਖਿਆ

ਜ਼ਿਲ੍ਹਾ ਕਚਹਿਰੀਆਂ ਵਿਚ ਦਿੱਤੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਆਗੂ ਉਗਰ ਸਿੰਘ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ ਮਾਨਸਾ, 11 ਜੂਨ ਟੇਲਾਂ ਉਪਰ ਪੂਰਾ ਪਾਣੀ ਦੀ ਮੰਗ ਨੂੰ ਲੈਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਸਾਰੇ ਉੱਤਰੀ ਭਾਰਤ ਵਿੱਚ ਅੰਤ ਦੀ ਗਰਮੀ ਕਹਿਰ ਪੈ ਰਿਹਾ ਹੈ ਪਰ ਮਾਨਸਾ ਜ਼ਿਲ੍ਹੇ ਵਿੱਚ ਧਰਤੀ ਹੇਠਲਾ ਪਾਣੀ ਮਾੜਾ ਹੋਣ ਦੇ ਬਾਵਜੂਦ ਨਹਿਰਾਂ ਦੀ ਬੰਦੀ ਕੀਤੀ ਪਈ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਦੇ ਪਾਣੀ ਬੰਦ ਕਰਨ ਦਾ ਸ਼ਡਿਊਲ, ਜਦੋਂ ਅਧਿਕਾਰੀ ਬਣਾਉਂਦੇ ਹਨ, ਉਦੋਂ ਜੇਠ-ਹਾੜ੍ਹ ਦੀ ਗਰਮੀ ਨੂੰ ਧਿਆਨ ਵਿੱਚ ਨਹੀਂ ਰੱਖਿਆ ਜਾ ਰਿਹਾ ਹੈ, ਜਿਸ ਨਾਲ ਅੰਨਦਾਤਾ ਦੇ ਖੇਤ ਤਿਹਾਏ ਹੋ ਜਾਂਦੇ ਹਨ ਅਤੇ ਆਮ ਲੋਕਾਂ ਦੀ ਪਿਆਸ ਨਹੀਂ ਬੁੱਝਦੀ ਹੈ। ਕਿਸਾਨ ਆਗੂ ਉਗਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਕੁਝ ਪਿੰਡ ਝੁਨੀਰ ਬਲਾਕ ਨਾਲ ਸਬੰਧਿਤ ਹਨ, ਜਿਨ੍ਹਾਂ ਪਿੰਡਾਂ ਨੂੰ ਟੇਲਾਂ ਉਪਰ ਪਾਣੀ ਪੂਰਾ ਨਹੀਂ ਮਿਲ ਰਿਹਾ, ਜਿਸ ਕਾਰਨ ਨਰਮੇ ਦੀ ਫਸਲ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ। ਇਸੇ ਤਰ੍ਹਾਂ ਦੋ ਪਿੰਡ ਹੀਰੋ ਕਲਾਂ ਤੇ ਹੋਡਲਾ ਕਲਾਂ ਨੂੰ ਲਗਾਤਾਰ ਇੱਕ ਸਾਲ ਤੋਂ ਨਹਿਰੀ ਪਾਣੀ ਬਿਲਕੁਲ ਹੀ ਨਹੀਂ ਮਿਲ ਰਿਹਾ। ਦੋਵੇਂ ਪਿੰਡ ਇਸ ਸਮੱਸਿਆ ਤੋਂ ਬੜੇ ਦੁਖੀ ਹਨ ਅਤੇ ਸੰਤਾਪ ਭੋਗ ਰਹੇ ਹਨ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸਬੰਧਤ ਨਹਿਰੀ ਵਿਭਾਗ ਨੂੰ ਹਦਾਇਤ ਕਰੇ ਤਾਂ ਜੋ ਟੇਲਾਂ ਉਪਰ ਪੂਰਾ ਪਾਣੀ ਦਿੱਤਾ ਜਾਵੇ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗੁਰਚਰਨ ਸਿੰਘ ਭੀਖੀ ਨੇ ਕਿਹਾ ਕਿ ਕਰਜ਼ਾ ਮੁਆਫ ਸਕੀਮ ਦਾ ਲਾਭ ਪੂਰੀ ਕਿਸਾਨੀ ਨੂੰ ਨਹੀਂ ਮਿਲਿਆ ਜਥੇਬੰਦੀ ਮੰਗ ਕਰਦੀ ਹੈ ਕਿ ਇਸ ਕਰਜਾ ਮੁਆਫੀ ਦੀ ਸਕੀਮ ਤਹਿਤ ਸਬੰਧਤ ਮਹਿਕਮੇ ਨੇ, ਜੋ ਕੁਤਾਹੀ ਕੀਤੀ ਹੈ, ਇਸ ਦੀ ਇਨਕੁਆਰੀ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ, ਜੋ ਛੇ ਹਾਜ਼ਰ ਪ੍ਰਤੀ ਸਾਲ ਕਿਸਾਨਾਂ ਨੂੰ ਰਾਹਤ ਦੇਣ ਵੱਜੋ ਸਹਾਇਤਾ ਰਾਸ਼ੀ ਦਿੱਤੀ ਜਾ ਰਹੀ ਹੈ, ਉਸ ਵਿੱਚ ਕਿਸਾਨਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇਸ ਮੌਕੇ ਤੇਜ ਸਿੰਘ ਚਕੇਰੀਆਂ, ਮਹਿੰਦਰ ਸਿੰਘ ਬੁਰਜ ਹਰੀ, ਸੁਖਦੇਵ ਸਿੰਘ ਕੋਟਲੀ, ਬਲਵੀਰ ਸਿੰਘ ਝੰਡੂਕੇ, ਜੁਗਰਾਜ ਸਿੰਘ ਹੀਰੋ ਕਲਾਂ, ਦਰਸ਼ਨ ਸਿੰਘ ਚਹਿਲਾਂਵਾਲੀ, ਮਾਘ ਸਿੰਘ ਮਾਖਾ, ਲੀਲਾ ਸਿੰਘ ਹੀਰੋ ਕਲਾਂ, ਦਰਸ਼ਨ ਸਿੰਘ ਢੈਪਈ ਨੇ ਸੰਬੋਧਨ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All