ਡੇਟਾ ਐਂਟਰੀ ਅਪਰੇਟਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ

ਪੱਤਰ ਪ੍ਰੇਰਕ ਹੁਸ਼ਿਆਰਪੁਰ, 7 ਅਕਤੂਬਰ ਰੈਵੇਨਿਊ ਡੇਟਾ ਐਂਟਰੀ ਅਪਰੇਟਰਾਂ ਦਾ ਇਕ ਵਫ਼ਦ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫ਼ੈਡਰੇਸ਼ਨ (ਪ.ਸ.ਸ.ਫ) ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਇਕ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਰੈਵਨਿਊ ਡੇਟਾ ਐਂਟਰੀ ਅਪਰੇਟਰਾਂ ਨੂੰ ਕੰਪਿਊਟਰ ਅਪਰੇਟਰਾਂ ਵਾਂਗ ਤਨਖਾਹਾਂ ਦਿੱਤੀਆਂ ਜਾਣ ਅਤੇ ਸਾਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਅਤੇ ਤਹਿਸੀਲ ਪੱਧਰ ’ਤੇ ਕੰਮ ਕਰ ਰਹੇ ਅਪਰੇਟਰਾਂ ਨੂੰ ਮੁੱਖ ਮੰਤਰੀ ਦੇ ਆਦੇਸ਼ਾਂ ਅਨੁਸਾਰ ਰੈਗੂਲਰ ਕਰਨ ਵਾਲੀ ਸੂਚੀ ਵਿਚ ਸ਼ਾਮਿਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਰੈਵਨਿਊ ਡੈਟਾ ਐਂਟਰੀ ਅਪਰੇਟਰ ਲੈਂਡ ਰਿਕਾਰਡ ਸੁਸਾਇਟੀ ਅਧੀਨ ਪਿਛਲੇ ਲੰਬੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਹਨ। ਹੁਣ ਜਦੋਂਕਿ ਇਹ ਕੰਮ ਮੁਕੰਮਲ ਹੋਣ ਦੇ ਨੇੜੇ ਪੁੱਜ ਗਿਆ ਹੈ ਤਾਂ ਪੰਜਾਬ ਸਰਕਾਰ ਬਹਾਨੇ ਬਣਾ ਕੇ ਇਨ੍ਹਾਂ ਕਰਮਚਾਰੀਆਂ ਨੂੰ ਕੰਮ ਤੋਂ ਵਿਹਲੇ ਕਰਨ ਦਾ ਰਾਹ ਭਾਲ ਰਹੀ ਹੈ ਅਤੇ ਇਸ਼ਤਿਹਾਰਾਂ ਰਾਹੀਂ ਉਚੇਰੀ ਤਕਨੀਕੀ ਸਿਖਿਆ ਵਾਲੇ ਵਰਕਰਾਂ ਨੂੰ ਰੱਖ ਰਹੀ ਹੈ, ਜੋ ਸਰਾਸਰ ਗਲਤ ਅਤੇ ਗੈਰ ਕਾਨੂੰਨੀ ਹੈ। ਡਿਪਟੀ ਕਮਿਸ਼ਨਰ ਨੇ ਵਫ਼ਦ ਨੂੰ ਭਰੋਸਾ ਦਿੱਤਾ ਉਹ ਉਨ੍ਹਾਂ ਦੀ ਇਸ ਮੰਗ ਨੂੰ ਸਰਕਾਰ ਕੋਲ ਉਠਾਉਣਗੇ। ਵਫ਼ਦ ਵਿਚ ਅਸ਼ੋਕ ਕੁਮਾਰ, ਮੋਹਨ ਸਿੰਘ, ਸੋਮ ਪ੍ਰਕਾਸ਼, ਜੀਵਨ ਕੁਮਾਰ, ਹਰਿੰਦਰ ਸਿੰਘ, ਗੁਰਦੀਪ ਸਿੰਘ, ਅਮਨਦੀਪ ਸਿੰਘ, ਬਲਦੇਵ ਰਾਜ, ਜੋਰਾਵਰ ਸਿੰਘ, ਜੀਵਨ ਕੁਮਾਰ ਆਦਿ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All