ਢੰਡੀ ਕਦੀਮ ’ਚ ਨਾ ਘੁੰਮਿਆ ਵਿਕਾਸ ਦਾ ਪਹੀਆ

ਸੰਦੀਪ ਅਬਰੋਲ

ਸਫ਼ਾਈ ਨੂੰ ਤਰਸ ਰਿਹਾ ਪਿੰਡ ਢੰਡੀ ਕਦੀਮ ਦਾ ਛੱਪੜ ਸਫ਼ਾਈ ਨੂੰ ਤਰਸ ਰਿਹਾ ਪਿੰਡ ਢੰਡੀ ਕਦੀਮ ਦਾ ਛੱਪੜ

ਢੰਡੀ ਕਦੀਮ ਸਾਂਸਦ ਗਰਾਮ ਯੋਜਨਾ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਗੋਦ ਲਿਆ ਪਿੰਡ ਹੈ। ਸੰਸਦ ਮੈਂਬਰ ਵੱਲੋਂ ਭਾਵੇਂ ਢੰਡੀ ਕਦੀਮ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਅਸਲ ਵਿੱਚ ਪਿੰਡ ਦਾ ਖਾਸ ਵਿਕਾਸ ਨਜ਼ਰ ਨਹੀਂ ਆਉਂਦਾ। ਸਰਕਾਰੀ ਬਿਆਨਾਂ ਵਿੱਚ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਪਿੰਡ ਦੇ ਵਿਕਾਸ ਬਾਰੇ ਜੋ ਕਿਹਾ ਗਿਆ ਹੈ, ਉਸ ਦੇ 40 ਫ਼ੀਸਦੀ ਹਿੱਸੇ ਦਾ ਵਿਕਾਸ ਵੀ ਨਜ਼ਰ ਨਹੀਂ ਆਉਂਦਾ। ਢੰਡੀ ਕਦੀਮ ਦੇ ਵਾਸੀਆਂ ਦਾ ਕਹਿਣਾ ਹੈ ਕਿ ਇਸ ਪਿੰਡ ਨੂੰ ਸੰਸਦ ਮੈਂਬਰ ਵੱਲੋਂ ਗੋਦ ਲੈਣ ਦਾ ਉਨ੍ਹਾਂ ਨੂੰ ਅਜੇ ਤੱਕ ਕੋਈ ਖ਼ਾਸ ਫਾਇਦਾ ਨਹੀਂ ਹੋਇਆ ਹੈ। ਕਰੀਬ 3500 ਦੀ ਆਬਾਦੀ ਵਾਲੇ ਇਸ ਪਿੰਡ ਦੇ ਬਜ਼ੁਰਗਾਂ ਤੇ ਮੋਹਤਬਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾ ਕੇ ਨਵੀਂ ਦਿੱਖ ਦੇਣ ਦੀ ਤਿਆਰੀ ਕੀਤੀ ਗਈ ਸੀ ਪਰ ਸਾਂਸਦ ਗਰਾਮ ਯੋਜਨਾ ਤਹਿਤ ਇਸ ਪਿੰਡ ਵਿੱਚ ਕੋਈ ਕੰਮ ਹੋਇਆ ਨਜ਼ਰ ਨਹੀਂ ਆਉਂਦਾ। ਪਿੰਡ ਦੇ ਵਿਕਾਸ ਕਾਰਜ ਲਟਕੇ ਪਏ ਹਨ। ਪਿੰਡ ਵਿੱਚ ਨਵੇਂ ਸਿਰੇ ਤੋਂ ਵਿਕਾਸ ਕਾਰਜ ਤਾਂ ਕੀ ਕਰਾਉਣੇ ਸਨ, ਬਲਕਿ ਬਕਾਇਆ ਪਏ ਵਿਕਾਸ ਕਾਰਜ ਵੀ ਨੇਪਰੇ ਨਹੀਂ ਚੜ੍ਹਾਏ ਗਏ। ਇਸ ਪਿੰਡ ਦੀ ਸਰਪੰਚ ਪ੍ਰੀਤੋ ਬਾਈ ਦੇ ਪਤੀ ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਦੇ ਵਿਕਾਸ ਨੂੰ ਲੈ ਕੇ ਕਈ ਯੋਜਨਾਵਾਂ ਉਲੀਕੀਆਂ ਗਈਆਂ ਸਨ ਪਰ ਕਿਸੇ ਵੀ ਯੋਜਨਾ ’ਤੇ ਕੰਮ ਨਹੀਂ ਹੋ ਸਕਿਆ। ਮੱਖਣ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਗਲੀਆਂ-ਨਾਲੀਆਂ ਵੀ ਨਹੀਂ ਬਣੀਆਂ। ਪਿੰਡ ਵਿੱਚ ਪੰਚਾਇਤ ਘਰ ਬਣਾਇਆ ਜਾਣਾ ਸੀ, ਉਹ ਵੀ ਨਹੀਂ ਬਣਿਆ। ਢੰਡੀ ਕਦੀਮ ਦੀਆਂ ਸੜਕਾਂ ਦਾ ਹਾਲ ਵੀ ਉਹੀ ਹੈ। ਉਨ੍ਹਾਂ ਦੱਸਿਆ ਕਿ ਦਾਅਵੇ ਕੀਤੇ ਜਾ ਰਹੇ ਸਨ ਕਿ ਪਿੰਡ ਦੀ ਹਰ ਗਲੀ ਵਿੱਚ ਲਾਈਟਾਂ ਲਾਈਆਂ ਜਾਣਗੀਆਂ ਪਰ ਇਹ ਕੰਮ ਵੀ ਅੱਧ-ਵਿਚਕਾਰ ਹੀ ਲਟਕ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਕਈ ਵਾਰ ਪ੍ਰਸ਼ਾਸਨ ਅਤੇ ਸਰਕਾਰ ਨੂੰ ਗਰਾਂਟ ਲਈ ਤਰਲੇ ਪਾਏ ਹਨ ਪਰ ਸੁਣਵਾਈ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਪਿੰਡ ਵਿੱਚ ਸ਼ਮਸ਼ਾਨਘਾਟ ਦਾ ਕੰਮ ਵੀ ਉਵੇਂ ਹੀ ਪਿਆ ਹੈ। ਪਿੰਡ ਦਾ ਛੱਪੜ ਵੀ ਸਫ਼ਾਈ ਨੂੰ ਤਰਸ ਰਿਹਾ ਹੈ ਅਤੇ ਢਾਣੀਆਂ ਵੀ ਵਿਕਾਸ ਤੋਂ ਊਣੀਆਂ ਹਨ, ਜਿਨ੍ਹਾਂ ਵੱਲ ਧਿਆਨ ਦੇਣ ਦੀ ਲੋੜ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All