ਤਰੀਗਾਮੀ ਨੂੰ ਇਲਾਜ ਲਈ ਏਮਜ਼ ਲਿਆਂਦਾ

ਨਵੀਂ ਦਿੱਲੀ, 9 ਸਤੰਬਰ ਸ੍ਰੀਨਗਰ ਵਿਚ 35 ਦਿਨ ਘਰ ’ਚ ਨਜ਼ਰਬੰਦ ਰਹੇ ਮੁਹੰਮਦ ਯੂਸਫ਼ ਤਰੀਗਾਮੀ ਨੂੰ ਅੱਜ ਇਲਾਜ ਲਈ ਏਮਜ਼, ਦਿੱਲੀ ਲਿਆਂਦਾ ਗਿਆ। ਉਹ ਦਿਲ ਦੇ ਰੋਗ ਤੋਂ ਪੀੜਤ ਹਨ। ਜੰਮੂ ਕਸ਼ਮੀਰ ਦੇ 72 ਸਾਲਾ ਸਾਬਕਾ ਵਿਧਾਇਕ ਨੂੰ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਇਲਾਜ ਲਈ ਏਮਜ਼ ਲਿਆਂਦਾ ਗਿਆ ਹੈ। ਇੱਥੇ ਉਹ ਜੰਮੂ ਕਸ਼ਮੀਰ ਤੇ ਦਿੱਲੀ ਪੁਲੀਸ ਦੀ ਨਿਗਰਾਨੀ ਹੇਠ ਰਹਿਣਗੇ। ਸੀਪੀਐਮ ਆਗੂ ਤਰੀਗਾਮੀ ਨੂੰ ਮਿਲਣ ਲਈ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਕਈ ਵਾਰ ਕਸ਼ਮੀਰ ਗਏ ਸਨ ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਮੋੜ ਦਿੱਤਾ ਗਿਆ ਸੀ। ਇਸ ਮਗਰੋਂ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਅਦਾਲਤ ਦੇ ਹੁਕਮਾਂ ’ਤੇ ਸ੍ਰੀ ਯੇਚੁਰੀ ਦੀ ਤਰੀਗਾਮੀ ਨਾਲ ਮੁਲਾਕਾਤ ਸੰਭਵ ਹੋ ਸਕੀ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All