ਤਹਿਸੀਲ ਕੰਪਲੈਕਸ ਦੀ ਖ਼ਸਤਾ ਹਾਲਤ ਤੋਂ ਲੋਕ ਔਖੇ

ਤਹਿਸੀਲ ਕੰਪਲੈਕਸ ਵਿੱਚ ਖੜ੍ਹੇ ਪਾਣੀ ਦਾ ਦ੍ਰਿਸ਼।

ਗੁਰਦੇਵ ਸਿੰਘ ਗਹੂੰਣ ਬਲਾਚੌਰ, 15 ਜਨਵਰੀ ਇਥੇ ਵਿਕਾਸ ਕਾਰਜ ਨਾ-ਮਾਤਰ ਹੀ ਹਨ, ਜਿਸ ਕਾਰਨ ਸ਼ਹਿਰਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ, ਜਿਸ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਇਥੇ ਤਹਿਸੀਲ ਕੰਪਲੈਕਸ ਵਿੱਚ ਐੱਸਡੀਐੱਮ, ਸਬ ਡਿਵੀਜ਼ਨਲ ਜੁਡੀਸ਼ੀਅਲ ਅਫ਼ਸਰ, ਤਹਿਸੀਲਦਾਰ, ਸੁਵਿਧਾ ਕੇਂਦਰ, ਡੀਐੱਸਪੀ ਅਤੇ ਖਜ਼ਾਨਾ ਅਫ਼ਸਰ ਆਦਿ ਅਧਿਕਾਰੀਆਂ ਦੇ ਦਫ਼ਤਰ ਅਤੇ ਉਨ੍ਹਾਂ ਦੀਆਂ ਰਿਹਾਇਸ਼ਾਂ ਦੇ ਨਾਲ-ਨਾਲ ਇਨ੍ਹਾਂ ਅਧਿਕਾਰੀਆਂ ਦੇ ਅਮਲੇ ਦੀਆਂ ਰਿਹਾਇਸ਼ਾਂ, ਵਕੀਲਾਂ ਦੇ ਚੈਂਬਰ, ਅਸ਼ਟਾਮ ਫਰੋਸ਼ਾਂ ਦੇ ਦਫਤਰ ਅਤੇ ਟਾਈਪਿਸਟਾਂ ਅਤੇ ਫੋਟੋ ਸਟੇੇਟ ਆਦਿ ਦੀਆਂ ਕਈ ਦੁਕਾਨਾਂ ਹਨ। ਇਸ ਦੇ ਨਾਲ ਹੀ ਤਹਿਸੀਲ ਕੰਪਲੈਕਸ ਵਿੱਚ ਰੋਜ਼ਾਨਾ ਵੱਡੀ ਗਿਣਤੀ ਲੋਕ ਕੰਮ ਕਰਵਾਉਣ ਆਉਂਦੇ ਹਨ। ਮਾਮੂਲੀ ਜਿਹਾ ਮੀਂਹ ਪੈਣ ਨਾਲ ਤਹਿਸੀਲ ਕੰਪਲੈਕਸ ਵਿੱਚ ਪਾਣੀ ਭਰ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਲਈ ਕੋਈ ਬੈਠਣ ਵਾਲੀ ਸਾਫ਼-ਸੁਥਰੀ ਥਾਂ ਵੀ ਨਹੀਂ ਹੈ ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਲੋਕਾਂ ਨੇ ਮੰਗ ਕੀਤੀ ਹੈ ਤਹਿਸੀਲ ਕੰਪਲੈਕਸ ਦਾ ਵਿਕਾਸ ਕੀਤਾ ਜਾਵੇ ਤਾਂ ਜੋ ਲੋਕਾਂ ਤੇ ਅਧਿਕਾਰੀਆਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All