ਤਾਲਿਬਾਨੀ ਢੰਗ ਨਾਲ ਦੇਸ਼ ਨਹੀਂ ਚਲਾਇਆ ਜਾ ਸਕਦਾ: ਰਾਊਤ

ਮੁੰਬਈ, 12 ਜਨਵਰੀ ਸ਼ਿਵ ਸੈਨਾ ਆਗੂ ਸੰਜੈ ਰਾਊਤ ਨੇ ਅਦਾਕਾਰਾ ਦੀਪਿਕਾ ਪਾਦੂਕੋਨ ਦੀ ਹਮਾਇਤ ਕਰਦਿਆਂ ਕਿਹਾ ਹੈ ਕਿ ਜੇਐੱਨਯੂ ’ਚ ਜਾਣ ਕਾਰਨ ਉਸ ਦਾ ਜਾਂ ਉਸ ਦੀ ਫ਼ਿਲਮ ’ਛਪਾਕ’ ਦਾ ਬਾਈਕਾਟ ਕਰਨਾ ਗਲਤ ਹੈ। ਦੱਸਣਯੋਗ ਹੈ ਕਿ ਅਦਾਕਾਰਾ ਨੂੰ ਭਾਜਪਾ ਆਗੂਆਂ ਵੱਲੋਂ ਆਲੋਚਨਾ ਝੱਲਣੀ ਪੈ ਰਹੀ ਹੈ ਤੇ ਕੁਝ ਹੋਰ ਧੜੇ ਵੀ ਵਿਦਿਆਰਥੀਆਂ ਦੇ ਰੋਸ ਵਿਚ ਸ਼ਾਮਲ ਹੋਣ ਲਈ ਅਦਾਕਾਰਾ ਦਾ ਵਿਰੋਧ ਕਰ ਰਹੇ ਹਨ। ਰਾਜ ਸਭਾ ਮੈਂਬਰ ਰਾਊਤ ਜੋ ਕਿ ਸ਼ਿਵ ਸੈਨਾ ਦੀ ਅਖ਼ਬਾਰ ‘ਸਾਮਨਾ’ ਦੇ ਸੰਪਾਦਕ ਵੀ ਹਨ, ਨੇ ਕਿਹਾ ਕਿ ਮੁਲਕ ਨੂੰ ‘ਤਾਲਿਬਾਨੀ’ ਢੰਗ ਨਾਲ ਨਹੀਂ ਚਲਾਇਆ ਜਾ ਸਕਦਾ। ਜੇਐੱਨਯੂ ਵਿਚ ਹਿੰਸਾ ਤੋਂ ਬਾਅਦ ਮੰਗਲਵਾਰ ਦੀਪਿਕਾ ਦੇ ਵਿਦਿਆਰਥੀਆਂ ਤੇ ਪ੍ਰੋਫੈਸਰਾਂ ਦੇ ਰੋਸ ਵਿਚ ਸ਼ਾਮਲ ਹੋਣ ਮਗਰੋਂ ਕਈ ਉਸ ਵੱਲੋਂ ਪ੍ਰਗਟਾਈ ‘ਸ਼ਾਂਤ ਇਕਜੁੱਟਤਾ’ ਦਾ ਸਮਰਥਨ ਕਰ ਰਹੇ ਹਨ ਜਦਕਿ ਕਈ ਧਿਰਾਂ ਇਸ ਨੂੰ ਫ਼ਿਲਮ ‘ਛਪਾਕ’ ਦੀ ਮਸ਼ਹੂਰੀ ਲਈ ਕੀਤੀ ਗਤੀਵਿਧੀ ਦੱਸ ਰਹੀਆਂ ਹਨ। ‘ਖੱਬੇ ਪੱਖੀਆਂ ਦਾ ਸਮਰਥਨ’ ਕਰਨ ਲਈ ਉਸ ਦਾ ਵਿਰੋਧ ਵੀ ਹੋ ਰਿਹਾ ਹੈ। ਤੇਜ਼ਾਬੀ ਹਮਲੇ ਦੀ ਪੀੜਤਾ ’ਤੇ ਅਧਾਰਿਤ ਉਸ ਦੀ ਫ਼ਿਲਮ ਦੇ ਬਾਈਕਾਟ ਦੀ ਆਵਾਜ਼ ਵੀ ਉੱਠੀ ਹੈ। ਮੇਘਨਾ ਗੁਲਜ਼ਾਰ ਵੱਲੋਂ ਨਿਰਦੇਸ਼ਿਤ ਫ਼ਿਲਮ ਨੂੰ ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੀ ਕਾਂਗਰਸ ਸਰਕਾਰ ਨੇ ਟੈਕਸ ਤੋਂ ਛੋਟ ਦਿੱਤੀ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਿਤਕਰਿਆਂ ਦਾ ਆਲਮੀ ਵਰਤਾਰਾ

ਵਿਤਕਰਿਆਂ ਦਾ ਆਲਮੀ ਵਰਤਾਰਾ

ਸੁਪਰ-ਸੈਚਰਡੇ ਦਾ ਆਨੰਦ

ਸੁਪਰ-ਸੈਚਰਡੇ ਦਾ ਆਨੰਦ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਕੈਨੇਡੀਅਨ ਪੰਜਾਬੀ ਘਰਾਂ ਵਿਚ ਪੀੜ੍ਹੀਆਂ ਦਾ ਪਾੜਾ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਪਾਠਕ੍ਰਮ ਵਿਚ ਕਟੌਤੀ ਦੀ ਸਿਆਸਤ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਵਰਵਰਾ ਰਾਓ ਇਕ ਵਿਚਾਰ ਦਾ ਨਾਂ

ਖੇਤ ਸੌਂ ਰਹੇ ਹਨ !

ਖੇਤ ਸੌਂ ਰਹੇ ਹਨ !

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All