ਤਿੰਨ ਸਾਲ ਦੇ ਕਾਂਗਰਸ ਰਾਜ ਵਿੱਚ ਚਿੱਟੇ ਤੋਂ ਨਾ ਮਿਲੀ ਰਾਹਤ

ਵਿਸ਼ਵ ਭਾਰਤੀ ਚੰਡੀਗੜ੍ਹ, 13 ਫਰਵਰੀ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਕਿ ਸੱਤਾ ਵਿੱਚ ਆਉਂਦਿਆਂ ਸਾਰ ਚਾਰ ਹਫ਼ਤਿਆਂ ਵਿੱਚ ਸੂਬੇ ਵਿੱਚੋਂ ਨਸ਼ਿਆ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ, ਦੇ ਬਾਵਜੂਦ ਕਾਂਗਰਸ ਦੇ ਪਿਛਲੇ ਤਿੰਨ ਸਾਲ ਦੇ ਰਾਜ ਦੌਰਾਨ ਸੂਬਾ ਵਾਸੀਆਂ ਨੂੰ ਚਿੱਟੇ ਤੋਂ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਅਤੇ ਪਿਛਲੇ ਇੱਕ ਸਾਲ ਤੋਂ ਪੰਜਾਬ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਰੋਜ਼ਾਨਾਂ 215 ਕੇਸ ਆਉਣ ਦੀ ਔਸਤ ਪੈ ਰਹੀ ਹੈ। ਪਿੱਛਲੇ ਮਹੀਨੇ ਰਾਜ ਦੇ ਸਿਹਤ ਵਿਭਾਗ ਵੱਲੋਂ ਤਿਆਰ ਕੀਤੀ ਅਤੇ ਸਿਹਤ ਅਧਿਕਾਰੀਆਂ ਦੀ ਮੀਟਿੰਗ ’ਚ ਪੇਸ਼ ਕੀਤੀ ਰਿਪੋਰਟ ਤੋਂ ਪਤਾ ਚੱਲਿਆ ਹੈ ਕਿ ਜਨਵਰੀ ਤੋਂ ਦਸੰਬਰ 2019 ਤੱਕ ਕਰੀਬ 80000 ਹੈਰੋਇਨ ਦੇ ਨਵੇਂ ਕੇਸ ਸੂਬੇ ਦੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਰਜ ਹੋਏ ਹਨ। ਪਿਛਲੇ ਇੱਕ ਸਾਲ ਵਿੱਚ ਅਫ਼ੀਮ, ਭੁੱਕੀ ਖਾਣ ਵਾਲੇ ਨਸ਼ੇੜੀਆਂ ਦੀ ਕੁੱਲ ਗਿਣਤੀ 2.09 ਲੱਖ ਹੈ। ਸਾਲ 2019 ਵਿੱਚ ਜਨਵਰੀ ਤੋਂ ਦਸੰਬਰ ਤੱਕ ਹੈਰੋਇਨ ਦੇ ਨਸ਼ੇੜੀਆਂ ਵਿੱਚ 35 ਫੀਸਦੀ ਦਾ ਵਾਧਾ ਹੋਇਆ ਹੈ। ਪੰਜਾਬ ਵਿੱਚ ਨਸ਼ਿਆ ਦੇ ਤਾਣੇ ਬਾਣੇ ਦੀ ਭਿਆਨਕ ਸਥਿਤੀ ਦਾ ਅੰਦਾਜ਼ਾ ਇਸ ਤੱਥ ਤੋਂ ਲਾਇਆ ਜਾ ਸਕਦਾ ਹੈ ਕਿ ਇਸ ਸਮੇਂ ਪੰਜਾਬ ਦੇ ਸਰਕਾਰੀ ਅਤੇ ਗੈਰਸਰਕਾਰੀ ਨਸ਼ਾ ਛਡਾਊ ਕੇਂਦਰਾਂ ਵਿੱਚ ਕਰੀਬ ਚਾਰ ਲੱਖ ਨਸ਼ਾਂ ਛੱਡਣ ਵਾਲਿਆਂ ਦੇ ਨਾਂਅ ਦਰਜ ਹਨ। ਜਦੋਂ ਕਿ ਪੰਜਾਬ ਵਿੱਚ 15 ਤੋਂ 49 ਸਾਲ ਤੱਕ ਦੇ ਲੋਕਾਂ ਦੀ ਕੁੱਲ ਗਿਣਤੀ ਕਰੀਬ 86 ਲੱਖ ਹੈ। ਮਾਹਿਰਾਂ ਅਨੁਸਾਰ ਚਾਰ ਲੱਖ ਲੋਕਾਂ ਦੀ ਗਿਣਤੀ ਨਾਲ ਸੂਬੇ ਦੀ ਸਹੀ ਤਸਵੀਰ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ਕਿਉਂਕਿ ਬਹੁਤ ਵੱਡੀ ਗਿਣਤੀ ਵਿੱਚ ਲੋਕ ਅਜਿਹੇ ਹਨ ਜਿਨ੍ਹਾਂ ਦੇ ਨਾਂਅ ਕਿਤੇ ਵੀ ਇਲਾਜ ਲਈ ਦਰਜ ਨਹੀਂ ਹਨ। ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਇਰੈਕਟਰ ਡਾ. ਬੀਐੱਸ ਚਵਾਨ ਅਨੁਸਾਰ ਤਿੰਨ ਸਾਲ ਪਹਿਲਾਂ ਸੂਬੇ ਵਿੱਚ ਕੀਤੇ ਇੱਕ ਸਰਵੇ ਅਨੁਸਾਰ 80 ਫੀਸਦੀ ਲੋਕ ਅਜਿਹੇ ਸਨ ਜਿਨ੍ਹਾਂ ਨੇ ਕਿਸੇ ਤਰ੍ਹਾਂ ਦਾ ਇਲਾਜ ਕਰਾਉਣ ਦੀ ਇੱਛਾ ਦਾ ਪ੍ਰਗਟਾਵਾ ਨਹੀਂ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਪੀੜਤਾਂ ਦੇ ਇਲਾਜ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਪਰ ਫਿਰ ਵੀ ਅੱਧੇ ਤੋਂ ਵੱਧ ਲੋਕ ਅਜਿਹੇ ਹਨ , ਜਿਨ੍ਹਾਂ ਦਾ ਕਿਸੇ ਪਾਸਿਓਂ ਵੀ ਇਲਾਜ ਨਹੀਂ ਚੱਲ ਰਿਹਾ। ਇਸ ਤੋਂ ਇਲਾਵਾ ਪਿਛਲੇ ਸਾਲ ਕੁੱਲ 12.16 ਲੱਖ ਨਸ਼ੇੜੀ ਨਸ਼ਾ ਛੱਡਣ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਆਏ ਸਨ ਤੇ ਇਨ੍ਹਾਂ ਵਿੱਚੋਂ ਸਰਕਾਰ ਕੇਂਦਰਾਂ ਵਿੱਚ 5.64 ਲੱਖ ਲੋਕ ਪੁੱਜੇ ਸਨ ਤੇ ਬਾਕੀ ਪ੍ਰਾਈਵੇਟ ਕੇਂਦਰਾਂ ਵਿੱਚ ਪੁੱਜੇ। ਇਸ ਤੋਂ ਇਲਾਵਾ ਨਸ਼ਾ ਕਰਨ ਵਾਲੇ ਨਸ਼ਾਂ ਛੱਡਣ ਲਈ ਵਰਤੀਆਂ ਜਾਂਦੀਆਂ ਕਈ ਪ੍ਰਕਾਰ ਦੀਆਂ ਦਵਾਈਆਂ ਵੀ ਨਸ਼ੇ ਦੀ ਲੱਤ ਨੂੰ ਪੂਰਾ ਕਰਨ ਲਈ ਵਰਤ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਦਫਤਰ ਨਾਲ ਸੰਪਰਕ ਕਰਨ ਦੀਆਂ ਕੀਤੀਆਂ ਕੋਸ਼ਿਸਾਂ ਨੇਪਰੇ ਨਹੀਂ ਚੜ੍ਹੀਆਂ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਫੋਨ ਨਹੀਂ ਚੁੱਕਿਆ। ਉਨ੍ਹਾਂ ਦੇ ਫੋਨ ਦੇ ਉੱਤੇ ਭੇਜੇ ਸੁਨੇਹੇ ਦਾ ਵੀ ਕੋਈ ਉੱਤਰ ਨਹੀਂ ਮਿਲਿਆ। ਇਹ ਗੱਲ ਅਹਿਮ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਬਠਿੰਡਾ ਵਿੱਚ ਚੋਣ ਰੈਲੀ ਦੌਰਾਨ ਸੱਤਾ ਵਿੱਚ ਆਉਣ ਦੇ ਚਾਰ ਹਫ਼ਤਿਆਂ ਦੇ ਅੰਦਰ ਅੰਦਰ ਨਸ਼ੇ ਖਤਮ ਕਰਨ ਦੀ ਹੱਥ ਵਿੱਚ ‘ਗੁਟਕਾ ਸਾਹਿਬ’ ਫੜ ਕੇ ਸਹੁੰ ਖਾਧੀ ਸੀ ਪਰ ਸਥਿਤੀ ਪਹਿਲਾਂ ਤੋਂ ਵੀ ਮਾੜੀ ਬਣੀ ਹੋਈ ਜਾਪਦੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਹਵਾਈ ਹਾਦਸਾ: ਮ੍ਰਿਤਕਾਂ ਦੀ ਗਿਣਤੀ 18 ਹੋਈ; ਜਹਾਜ਼ ਦਾ ਬਲੈਕ ਬਾਕਸ ਲੱਭਿਆ; ਪੁਰੀ ਵੱਲੋਂ ਮੌਕੇ ਦਾ ਦੌਰਾ

ਬੀਤੇ ਸਾਲ ਮਾੜੀ ਹਾਲਤ ਕਾਰਨ ਹਵਾਈ ਅੱਡੇ ਦੇ ਡਾਇਰੈਕਟਰ ਨੂੰ ਜਾਰੀ ਕੀਤਾ ...

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਹਵਾਈ ਹਾਦਸਾ: ਪੁਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਐਲਾਨ

ਗੰਭੀਰ ਜ਼ਖ਼ਮੀਆਂ ਨੂੰ 2-2 ਲੱਖ ਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾ...

ਸ਼ਹਿਰ

View All