ਥਰੂਰ ਵੱਲੋਂ ਵਿਦੇਸ਼ ਮੰਤਰਾਲੇ ਦੀ ਸੰਸਦੀ ਕਮੇਟੀ ਦਾ ਮੈਂਬਰ ਬਣਨ ਤੋਂ ਨਾਂਹ

ਨਵੀਂ ਦਿੱਲੀ, 11 ਅਕਤੂਬਰ ਕਾਂਗਰਸ ਦੇ ਸੀਨੀਅਰ ਆਗੂ ਸ਼ਸ਼ੀ ਥਰੂਰ ਨੇ ਵਿਦੇਸ਼ ਮੰਤਰਾਲੇ ਦੀ ਸੰਸਦੀ ਸਟੈਂਡਿੰਗ ਕਮੇਟੀ ਦਾ ਮੈਂਬਰ ਬਣਨ ਤੋਂ ਨਾਂਹ ਕਰ ਦਿੱਤੀ ਹੈ। ਪਿਛਲੀ ਲੋਕ ਸਭਾ ’ਚ ਥਰੂਰ ਇਸ ਕਮੇਟੀ ਦੇ ਚੇਅਰਮੈਨ ਸਨ। ਸੂਤਰਾਂ ਨੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਧੰਨਵਾਦ ਕਰਦਿਆਂ ਕਿਹਾ ਹੈ ਉਹ ਇਸ ਕਮੇਟੀ ਦੇ ਮੈਂਬਰ ਨਹੀਂ ਬਣਨਾ ਚਾਹੁੰਦੇ ਹਨ ਜਿਸ ਦੇ ਉਹ ਪਹਿਲਾਂ ਮੁਖੀ ਰਹਿ ਚੁੱਕੇ ਹਨ। ਥਰੂਰ ਨੇ ਕਿਹਾ ਕਿ ਉਹ ਪਹਿਲਾਂ ਹੀ ਸੂਚਨਾ ਤਕਨਾਲੋਜੀ ਬਾਰੇ ਸੰਸਦੀ ਸਟੈਂਡਿੰਗ ਕਮੇਟੀ ਦੇ ਮੁਖੀ ਹਨ ਜਿਸ ਕਰਕੇ ਉਨ੍ਹਾਂ ਨੂੰ ਵਿਦੇਸ਼ ਮੰਤਰਾਲੇ ਦੀ ਕਮੇਟੀ ਲਈ ਸਮਾਂ ਨਹੀਂ ਮਿਲੇਗਾ। ਜ਼ਿਕਰਯੋਗ ਹੈ ਕਿ ਥਰੂਰ ਨੂੰ ਜਦੋਂ ਕਮੇਟੀ ਦਾ ਚੇਅਰਮੈਨ ਨਿਯੁਕਤ ਨਹੀਂ ਕੀਤਾ ਗਿਆ ਸੀ ਤਾਂ ਉਨ੍ਹਾਂ ਦਾਅਵਾ ਕੀਤਾ ਸੀ ਕਿ ਸਰਕਾਰ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਕਮੇਟੀ ਦੀ ਅਗਵਾਈ ਕਰਨ ਦੀ ਰਵਾਇਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All