ਥਾਣੇ ਵਿੱਚ ਨੌਜਵਾਨ ਦੀ ਭੇਤਭਰੀ ਮੌਤ

ਗਗਨਦੀਪ ਅਰੋੜਾ ਲੁਧਿਆਣਾ, 11 ਸਤੰਬਰ ਇਥੇ ਸ਼ਿਮਲਾਪੁਰੀ ਥਾਣੇ ਵਿੱਚ ਬੰਦ ਨੌਜਵਾਨ ਦੀ ਦੇਰ ਰਾਤ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਥਾਣੇ ਦੇ ਪੁਲੀਸ ਮੁਲਾਜ਼ਮ ਉਸ ਨੂੰ ਸਿਵਲ ਹਸਪਤਾਲ ਲੈ ਕੇ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਵਜੋਂ ਦੱਸੀ ਗਈ ਹੈ। ਪੀੜਤ ਪਰਿਵਾਰ ਨੂੰ ਇਸ ਦੀ ਖ਼ਬਰ ਲੱਗੀ ਤਾਂ ਉਨ੍ਹਾਂ ਸਿਵਲ ਹਸਪਤਾਲ ਵਿੱਚ ਹੰਗਾਮਾ ਕੀਤਾ। ਪਰਿਵਾਰ ਨੇ ਦੋਸ਼ ਲਗਾਇਆ ਕਿ ਥਾਣਾ ਇੰਚਾਰਜ ਨੇ ਹਵਾਲਾਤ ਵਿੱਚ ਗੁਰਵਿੰਦਰ ਨਾਲ ਮਾਰਕੁੱਟ ਕਰ ਕੇ ਉਸ ਦਾ ਕਤਲ ਕੀਤਾ ਹੈ। ਪੋਸਟਮਾਰਟਮ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪੀ ਗਈ ਤਾਂ ਉਨ੍ਹਾਂ ਇਸ ਨੂੰ ਲੈਣ ਤੋਂ ਨਾਂਹ ਕਰ ਦਿੱਤੀ। ਪਰਿਵਾਰ ਨੇ ਕਿਹਾ ਕਿ ਉਹ ਲਾਸ਼ ਨੂੰ ਭਲਕੇ ਡੀਸੀ ਦਫ਼ਤਰ ਦੇ ਬਾਹਰ ਰੱਖ ਕੇ ਧਰਨਾ ਦੇਣਗੇ। ਮ੍ਰਿਤਕ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਥਾਣਾ ਇੰਚਾਰਜ ਖਿਲਾਫ਼ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਗੁਰਵਿੰਦਰ ਖ਼ਿਲਾਫ਼ 2018 ਵਿੱਚ ਥਾਣਾ ਸ਼ਿਮਲਾਪੁਰੀ ਪੁਲੀਸ ਨੇ ਕੁੜੀ ਨੂੰ ਭਜਾਉਣ ਤੇ ਜਬਰ-ਜਨਾਹ ਦਾ ਕੇਸ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਪੁਲੀਸ ਨੇ ਪਿਛਲੇ ਦਿਨੀਂ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਮੰਗਲਵਾਰ ਦੇਰ ਰਾਤ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਪੁਲੀਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗੁਰਵਿੰਦਰ ਦੇ ਪਿਤਾ ਉਸ ਨੂੰ ਖਾਣਾ ਖੁਆ ਕੇ ਗਏ ਸਨ ਤੇ ਉਸ ਤੋਂ ਬਾਅਦ ਲੜਕੇ ਦੀ ਹਾਲਤ ਵਿਗੜ ਗਈ। ਉਸ ਨੂੰ ਹਸਪਤਾਲ ਭੇਜਿਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਦੂਜੇ ਪਾਸੇ ਸਿਵਲ ਹਸਪਤਾਲ ’ਚ ਮ੍ਰਿਤਕ ਦੇ ਚਾਚਾ ਦਿਲਬਾਗ ਸਿੰਘ ਨੇ ਕਿਹਾ ਕਿ 2018 ’ਚ ਉਸ ਦੇ ਭਤੀਜੇ ਖਿਲਾਫ਼ ਝੂਠਾ ਕੇਸ ਦਰਜ ਕੀਤਾ ਗਿਆ ਸੀ। ਪਹਿਲਾਂ ਗੁਰਵਿੰਦਰ ਖ਼ਿਲਾਫ਼ ਲੜਕੀ ਨੂੰ ਭਜਾਉਣ ਦਾ ਕੇਸ ਦਰਜ ਕੀਤਾ ਗਿਆ, ਜਿਸ ’ਚ ਉਸ ਨੂੰ ਜ਼ਮਾਨਤ ਮਿਲ ਗਈ ਸੀ। ਮਗਰੋਂ ਪੁਲੀਸ ਨੇ ਲੜਕੀ ਦਾ ਮੈਡੀਕਲ ਕਰਵਾ ਕੇ ਕੇਸ ਵਿੱਚ ਜਬਰ-ਜਨਾਹ ਦੀ ਧਾਰਾ ਵੀ ਜੋੜ ਦਿੱਤੀ। ਪੁਲੀਸ ਨੇ ਦੂਜੀ ਧਿਰ ਨਾਲ ਮਿਲ ਕੇ ਉਸ ਦੇ ਭਤੀਜੇ ਨੂੰ ਗ੍ਰਿਫ਼ਤਾਰ ਕਰ ਲਿਆ ਤੇ ਉਸ ਨਾਲ ਕੁੱਟਮਾਰ ਕੀਤੀ, ਜਿਸ ਕਾਰਨ ਉਸ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰ ਪਹਿਲਾਂ ਉਸ ਦਾ ਪੋਸਟਮਾਰਟਮ ਨਾ ਕਰਵਾਉਣ ’ਤੇ ਅੜੇ ਰਹੇ, ਪਰ ਏਸੀਪੀ ਸੰਦੀਪ ਵਢੇਰਾ ਵੱਲੋਂ ਇਨਸਾਫ਼ ਦਿਵਾਉਣ ਦੇ ਦਿੱਤੇ ਭਰੋਸਾ ਮਗਰੋਂ ਉਹ ਰਾਜ਼ੀ ਹੋ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਭਾਰਤ-ਚੀਨ ਸਾਂਝ ਬਰਾਬਰੀ ’ਤੇ ਨਿਰਭਰ: ਜੈਸ਼ੰਕਰ

ਦੋਵਾਂ ਮੁਲਕਾਂ ਦਰਮਿਆਨ ਸੰਤੁਲਨ ਜਾਂ ਆਪਸੀ ਸੂਝ-ਬੂਝ ਕਾਇਮ ਕਰਨ ’ਤੇ ਜ਼ੋ...

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਐੱਸਜੀਪੀਸੀ ਨਾਲੋਂ ਤਾਂ ਆਰਐੱਸਐੱਸ ਕਿਤੇ ਚੰਗੀ: ਸੁਖਦੇਵ ਢੀਂਡਸਾ

ਸ਼੍ਰੋਮਣੀ ਕਮੇਟੀ ’ਤੇ ਬਾਦਲਾਂ ਨੂੰ ਕੁਝ ਨਾ ਕਹਿਣ ਦਾ ਦੋਸ਼

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸ਼ਰਾਬ ਤਸਕਰੀ ਦਾ ਪੈਸਾ ਗਾਂਧੀ ਪਰਿਵਾਰ ਤੱਕ ਪੁੱਜਾ: ਚੰਦੂਮਾਜਰਾ

ਸਾਬਕਾ ਸੰਸਦ ਮੈਂਬਰ ਦੀ ਅਗਵਾਈ ਹੇਠ ਅਕਾਲੀਆਂ ਨੇ ਦੂਜੇ ਦਿਨ ਵੀ ਦਿੱਤੀਆਂ...

ਸ਼ਹਿਰ

View All