ਦਰਿਆਈ ਪਾਣੀ ਵਿਵਾਦ (ਸੋਧ) ਬਿੱਲ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ: ਅਕਾਲੀ ਦਲ

ਟ੍ਰਿਬਿਊਨ ਨਿਊਜ਼ ਸਰਵਿਸ ਨਵੀਂ ਦਿੱਲੀ, 4 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿੱਲ 2019 ਬਾਰੇ ਚਰਚਾ ਕਰਨ ਲਈ ਅੱਜ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ। ਇਸ ਮੀਟਿੰਗ ਵਿਚ ਕੋਰ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਇਹ ਬਿੱਲ ਪੰਜਾਬ ਦੇ ਲੋਕਾਂ ਦੇ ਹਿੱਤਾਂ ਦੇ ਖ਼ਿਲਾਫ਼ ਹੈ। ਅਕਾਲੀ ਦਲ ਦੀ ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਨੇ ਹਮੇਸ਼ਾਂ ਹੀ ਪੰਜਾਬੀ ਦੇ ਪਾਣੀਆਂ ਦੀ ਰਾਖੀ ਲਈ ਡੱਟ ਕੇ ਪਹਿਰਾ ਦਿੱਤਾ ਹੈ ਅਤੇ ਇਹ ਹਰ ਹੀਲੇ ਪੰਜਾਬ ਦੇ ਪਾਣੀਆਂ ਦੀ ਰਾਖੀ ਕਰਨਾ ਜਾਰੀ ਰੱਖੇਗੀ। ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਪਾਰਟੀ ਦੇ ਵਫ਼ਦ ਵੱਲੋਂ ਕੱਲ੍ਹ ਪ੍ਰਧਾਨ ਮੰਤਰੀ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਨੂੰ ਮਿਲ ਕੇ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਜਾਵੇਗੀ ਕਿ ਇਸ ਬਿੱਲ ਨੂੰ ਮੌਜੂਦਾ ਰੂਪ ਵਿਚ ਰਾਜ ਸਭਾ ਵਿਚ ਪਾਸ ਨਾ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦਰਿਆਈ ਪਾਣੀ ਦਾ ਇੱਕ ਤੁਪਕਾ ਵੀ ਕਿਸੇ ਦੂਜੇ ਰਾਜ ਨੂੰ ਨਹੀਂ ਦੇਣ ਦੇਵੇਗਾ, ਕਿਉਂਕਿ ਪੰਜਾਬ ਕੋਲ ਕੋਈ ਵਾਧੂ ਪਾਣੀ ਨਹੀਂ ਹੈ। ਇਸ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ ਇੰਦਰ ਸਿੰਘ ਗਰੇਵਾਲ, ਨਰੇਸ਼ ਗੁਜਰਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ ਅਤੇ ਦਰਬਾਰਾ ਸਿੰਘ ਗੁਰੂ ਹਾਜ਼ਰ ਸਨ। ਅਕਾਲੀ ਦਲ ਦੀ ਕੋਰ ਕਮੇਟੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਅੰਤਰ ਰਾਜੀ ਦਰਿਆਈ ਪਾਣੀ ਵਿਵਾਦ (ਸੋਧ) ਬਿਲ 2019 ਪੰਜਾਬ ਦੇ ਲੋਕਾਂ ਦੇ ਦਰਿਆਈ ਪਾਣੀਆਂ ਉੱਤੇ ਹੱਕਾਂ ਨੂੰ ਹੋਰ ਸੀਮਤ ਕਰ ਦੇਵੇਗਾ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All