ਦਲੇਰ ਮਹਿੰਦੀ ਭਾਜਪਾ ’ਚ ਸ਼ਾਮਲ

ਪੱਤਰ ਪ੍ਰੇਰਕ ਨਵੀਂ ਦਿੱਲੀ, 26 ਅਪਰੈਲ ਬੌਲੀਵੁੱਡ ਗਾਇਕ ਦਲੇਰ ਮਹਿੰਦੀ ਅੱਜ ਭਾਜਪਾ ’ਚ ਸ਼ਾਮਲ ਹੋ ਗਏ। ਦਿੱਲੀ ਵਾਸੀ ਗਾਇਕ ਮਹਿੰਦੀ ਨੂੰ ਪਾਰਟੀ ’ਚ ਸ਼ਾਮਲ ਕਰਨ ਦੀ ਰਸਮ ਸੂਬਾ ਪ੍ਰਧਾਨ ਮਨੋਜ ਤਿਵਾੜੀ, ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਤੇ ਵਿਜੈ ਗੋਇਲ ਨੇ ਨਿਭਾਈ। ਪਾਰਟੀ ਵਿਚ ਸ਼ਾਮਲ ਹੁੰਦਿਆਂ ਸਾਰ ਹੀ ਦਲੇਰ ਮਹਿੰਦੀ ਨੇ ਭਾਜਪਾ ਲਈ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਦਲੇਰ ਮਹਿੰਦੀ ਦੇ ਰਿਸ਼ਤੇ ਵਿਚ ਕੁੜਮ ਲੱਗਦੇ ਗਾਇਕ ਹੰਸ ਰਾਜ ਹੰਸ ਨੂੰ ਭਾਜਪਾ ਨੇ ਉੱਤਰ-ਪੱਛਮੀ ਦਿੱਲੀ ਸੰਸਦੀ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਤੋਂ ਪਹਿਲਾਂ ਮਨੋਜ ਤਿਵਾੜੀ ਨੇ ਮਹਿੰਦੀ ਨੂੰ ਭਾਜਪਾ ’ਚ ਸ਼ਾਮਲ ਕਰਨ ਬਾਰੇ ਪਾਰਟੀ ਇੰਚਾਰਜ ਸ਼ਿਆਮ ਜਾਜੂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਸਹਿਮਤੀ ਦੇ ਦਿੱਤੀ। ਦਲੇਰ ਮਹਿੰਦੀ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਦੌਰਾਨ ਅਕਾਲੀਆਂ ਦਾ ਅਸਿੱਧੇ ਤੌਰ ’ਤੇ ਸਾਥ ਦਿੰਦੇ ਰਹੇ ਹਨ। ਹੁਣ ਉਹ ਆਪਣੇ ਕੁੜਮ ਹੰਸ ਰਾਜ ਹੰਸ ਲਈ ਉੱਤਰੀ-ਪੱਛਮੀ ਦਿੱਲੀ ਤੋਂ ਵੀ ਪ੍ਰਚਾਰ ਕਰਨਗੇ। ਬਿਹਾਰ ਦੇ ਪਟਨਾ ਦੇ ਜੰਮਪਲ ਮਹਿੰਦੀ ਦੀ ਕੌਮਾਂਤਰੀ ਪੱਧਰ ’ਤੇ ਪਛਾਣ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All