ਦਸਮੇਸ਼ ਸਕੂਲ ’ਚ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ

ਸਪੋਰਟਸ ਮੀਟ ’ਚ ਸ਼ਾਮਲ ਹੋਣ ਵਾਲੇ ਵਿਦਿਆਰਥੀ ਤੇ ਸਕੂਲ ਸਟਾਫ।

ਇਕਬਾਲ ਸਿੰਘ ਸ਼ਾਂਤ ਲੰਬੀ, 30 ਨਵੰਬਰ ਇੱਥੇ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚ ਦੋ ਰੋਜ਼ਾ ਸਪੋਰਟਸ ਮੀਟ ਕਰਵਾਈ ਗਈ। ਇਸ ਦੌਰਾਨ ਐੱਲ.ਕੇ.ਜੀ. ਕਲਾਸ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲੇ ਬਾਕਸ ਰੇਸ, ਬੈਗ ਪੈਕਿੰਗ, ਫਰੋਗ ਰੇਸ, ਰਿਲੇਅ ਰੇਸ, ਸਪੂਨ ਰੇਸ, ਸੈਕ ਰੇਸ, ਥਰੀ ਲੈਗ ਰੇਸ, ਸ਼ਾਟ ਪੁੱਟ, ਲੌਂਗ ਜੰਪ, ਰੱਸਾ ਟੱਪਣਾ ਅਤੇ ਰੱਸਾਕੱਸ਼ੀ ਮੁਕਾਬਲੇ ਹਾਊਸ ਅਨੁਸਾਰ ਕਰਵਾਏ ਗਏ। ਸਕੂਲ ਦੇ ਡਾਇਰੈਕਟਰ ਤਸਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਰੀਰ ਅਤੇ ਮਨ ਵਿੱਚ ਸੰਤੁਲਨ ਬਣਾਉਣ ਦਾ ਸਭ ਤੋਂ ਚੰਗਾ ਢੰਗ ਖੇਡਾਂ ਹਨ। ਇਸ ਲਈ ਖੇਡਾਂ ਦਾ ਜੀਵਨ ਵਿੱਚ ਬਹੁਤ ਮਹੱਤਵ ਹੈ। ਪ੍ਰਿੰਸੀਪਲ ਮਨਪ੍ਰੀਤ ਕੌਰ ਬਰਾੜ ਨੇ ਸਰੀਰਕ ਤੰਦਰੁਸਤੀ ਦੀ ਮਹੱਤਤਾ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਖੇਡਾਂ ’ਚ ਭਾਗ ਲੈਣ ਲਈ ਹੋਰ ਉਤਸ਼ਾਹਿਤ ਕੀਤਾ। ਆਖ਼ਰ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਓਵਰ ਆਲ ਟਰਾਫੀ ਸਾਹਿਬਜਾਦਾ ਜ਼ੋਰਾਵਰ ਸਿੰਘ ਹਾਊਸ ਨੇ ਜਿੱਤੀ। ਸਪੋਰਟਸ ਮੀਟ ਵਿੱਚ ਸਕੂਲ ਦੇ ਡੀ.ਪੀ.ਆਈ. ਅਮਨਦੀਪ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਬਾਈਕਾਟ ਦੌਰਾਨ ਕਿਰਤ ਸੁਧਾਰਾਂ ਸਣੇ ਕਈ ਬਿੱਲ ਪਾਸ

ਸਰਕਾਰ ਨੂੰ ਰਾਸ ਆਇਆ ਵਿਰੋਧੀ ਧਿਰ ਦਾ ਬਾਈਕਾਟ; ਸੰਸਦ ਦੇ ਦੋਵੇਂ ਸਦਨ ਅਣ...

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਰੋਕੋ ਅੰਦੋਲਨ ਅੱਜ ਤੋਂ; ਪੰਜਾਬ ਬੰਦ ਭਲਕੇ

ਰੇਲ ਵਿਭਾਗ ਨੇ ਪੰਜਾਬ ਆਉਣ ਵਾਲੀਆਂ ਸਾਰੀਆਂ ਗੱਡੀਆਂ ਕੀਤੀਆਂ ਰੱਦ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਖੇਤੀ ਬਿੱਲ: ਰਾਸ਼ਟਰਪਤੀ ਦੇ ਦਰ ’ਤੇ ਪਹੁੰਚੀ ਵਿਰੋਧੀ ਧਿਰ

ਗੁਲਾਮ ਨਬੀ ਆਜ਼ਾਦ ਵੱਲੋਂ ਕੋਵਿੰਦ ਨੂੰ ਬਿੱਲਾਂ ’ਤੇ ਸਹਿਮਤੀ ਨਾ ਦੇਣ ਦੀ...

ਸ਼ਹਿਰ

View All