ਦਿਗਵਿਜੈ ਵੱਲੋਂ ਮਤਭੇਦ ਜੱਗ ਜ਼ਾਹਿਰ ਕਰਨ ਤੋਂ ਕਾਂਗਰਸ ਨਾਖੁਸ਼

ਨਵੀਂ ਦਿੱਲੀ, 14 ਅਪਰੈਲ ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਵੱਲੋਂ ਮਾਓਵਾਦੀਆਂ ਨਾਲ ਟਾਕਰੇ ਦੇ ਮੁੱਦੇ ਉਤੇ ਗ੍ਰਹਿ ਮੰਤਰੀ ਪੀ. ਚਿਦੰਬਰਮ ਨਾਲ ਆਪਣੇ ਮਤਭੇਦਾਂ ਨੂੰ ਜੱਗ ਜ਼ਾਹਿਰ ਕੀਤੇ ਜਾਣ ਉਤੇ ਕਾਂਗਰਸ ਨੇ ਨਾਖੁਸ਼ੀ ਦਾ ਇਜ਼ਹਾਰ ਕੀਤਾ ਹੈ। ਪਾਰਟੀ ਨੇ ਕਿਹਾ ਕਿ ਅਜਿਹੇ ਵਿਚਾਰ-ਸਿਰਫ ਪਾਰਟੀ ਮੰਚ ਉਤੇ ਹੀ ਜ਼ਾਹਿਰ ਕੀਤੇ ਜਾਣੇ ਚਾਹੀਦੇ ਹਨ। ਇਹ ਗੱਲ ਅੱਜ ਇਥੇ ਕਾਂਗਰਸ ਦੇ ਜਨਰਲ ਸਕੱਤਰ ਜਨਾਰਦਨ ਦਿਵੇਦੀ ਨੇ ਕਹੀ ਜੋ ਪਾਰਟੀ ਦੇ ਮੀਡੀਆ ਵਿਭਾਗ ਦੇ ਮੁਖੀ ਵੀ ਹਨ। ਉਨ੍ਹਾਂ ਕਿਹਾ, ‘‘ਕਾਂਗਰਸ ਇਕ ਜਮਹੂਰੀ ਪਾਰਟੀ ਹੈ। ਹਰੇਕ ਨੂੰ ਆਪਣੇ ਵਿਚਾਰ ਪ੍ਰਗਟਾਉਣ ਦਾ ਹੱਕ ਹਾਸਲ ਹੈ ਪਰ ਅਜਿਹੇ ਵਿਚਾਰਾਂ ਦਾ ਇਜ਼ਹਾਰ ਸਿਰਫ ਪਾਰਟੀ ਮੰਚਾਂ ਉਤੇ ਹੀ ਕੀਤਾ ਜਾਣਾ   ਚਾਹੀਦਾ ਹੈ। ’’ ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਦੇ ਪਾਰਟੀ ਮਾਮਲਿਆਂ ਦੇ ਇੰਚਾਰਜ ਤੇ ਕਾਂਗਰਸ ਦੇ ਜਨਰਲ ਸਕੱਤਰ ਦਿਗਵਿਜੈ ਸਿੰਘ ਨੇ ਹਾਲ ਹੀ ਵਿਚ ਇਕ ਅਖ਼ਬਾਰ ਵਿਚ ਛਪੇ ਆਪਣੇ ਲੇਖ ਵਿਚ ਕਿਹਾ ਹੈ ਕਿ ਨਕਸਲੀਆਂ ਦੀ ਸਮੱਸਿਆ  ਨੂੰ ਸਿਰਫ ਅਮਨ-ਕਾਨੂੰਨ ਦੀ ਸਮੱਸਿਆ ਵਜੋਂ ਹੀ ਲਏ ਜਾਣ ਉਤੇ  ਉਨ੍ਹਾਂ ਦੇ ਸ੍ਰੀ ਚਿਦੰਬਰਮ ਨਾਲ ਮਤਭੇਦ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਸੁਝਾਅ ਦਿੱਤਾ ਹੈ ਕਿ ਉਨ੍ਹਾਂ ਨੂੰ ਨਕਸਲੀਆਂ ਦੇ ਟਾਕਰੇ ਦੀ ਆਪਣੀ ਰਣਨੀਤੀ ਉਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ।      -ਪੀ.ਟੀ.ਆਈ.

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਸ਼੍ਰੋਮਣੀ ਕਮੇਟੀ ਵਲੋਂ ਨਸ਼ਿਆਂ ’ਤੇ ਮੁਕੰਮਲ ਪਾਬੰਦੀ ਦੀ ਮੰਗ

ਜ਼ਹਿਰੀਲੀ ਸ਼ਰਾਬ ਮੌਤ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ...

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਪਣੀ ਨਿੱਜੀ ਕੰਪਨੀ ਬਣਾਇਆ: ਢੀਂਡਸਾ

ਸ਼੍ਰੋਮਣੀ ਗੁਰਦੁਆਰਾ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਦਾ ਸੱ...

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਲੋਕ ਨਾਜਾਇਜ਼ ਤੌਰ ਉੱਤੇ ਖਰੀਦੀ ਸ਼ਰਾਬ ਨਾ ਪੀਣ

ਡਿਪਟੀ ਕਮਿਸ਼ਨਰ ਨੇ ਸ਼ਰਾਬ ਜ਼ਹਿਰੀਲੀ ਹੋਣ ਦਾ ਖਦਸ਼ਾ ਪ੍ਰਗਟਾਇਆ

ਸ਼ਹਿਰ

View All