ਦਿੱਲੀ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਨੂੰ ਟੱਪੀ

ਪੱਤਰ ਪ੍ਰੇਰਕ ਨਵੀਂ ਦਿੱਲੀ, 1 ਜੂਨ ਦਿੱਲੀ ਵਿੱਚ ਕਰੋਨਾ ਦੇ ਕਹਿਰ ਦੀ ਰਫ਼ਤਾਰ ਇੱਕਦਮ ਤੇਜ਼ ਹੋ ਗਈ ਹੈ ਤੇ 24 ਘੰਟਿਆਂ ਦੌਰਾਨ ਦਿੱਲੀ ਵਿੱਚ 990 ਨਵੇਂ ਕੋਵਿਡ-19 ਤੋਂ ਪੀੜਤ ਪਾਏ ਜਾਣ ਕਾਰਨ ਰਾਜਧਾਨੀ ਵਿੱਚ ਕੁੱਲ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਨੂੰ ਪਾਰ ਕਰ ਗਈ ਹੈ। ਦਿੱਲੀ ਸਿਹਤ ਮਹਿਕਮੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ 268 ਮਰੀਜ਼ ਠੀਕ ਹੋਏ ਹਨ ਤੇ ਕੁੱਲ ਮਰੀਜ਼ 20834 ਤਕ ਹੋ ਗਈ ਹੈ। 12 ਮੌਤਾਂ ਹੋਣ ਕਾਰਨ ਮਿ੍ਰਤਕਾਂ ਦੀ ਗਿਣਤੀ 523 ਹੋ ਗਈ ਹੈ। ਸਰਗਰਮ ਮਰੀਜ਼ 11565 ਹਨ ਤੇ ਕੁੱਲ ਠੀਕ ਹੋਏ ਮਰੀਜ਼ 8746 ਹਨ। ਦਿੱਲੀ ਵਿੱਚ ਕਰੋਨਾ ਕਾਰਨ ਸੀਲ ਕੀਤੇ ਗਏ ਇਲਾਕਿਆਂ ਵਿੱਚ ਵਾਧਾ ਵੀ ਹੋ ਰਿਹਾ ਹੈ ਤੇ ਤਾਜ਼ਾ ਅੰਕੜਾ 124 ਹੋ ਗਿਆ ਹੈ। ਦਿੱਲੀ ਦੇ ਕੋਵਿਡ ਹਸਪਤਾਲਾਂ ਵਿੱਚ 2748 ਮਰੀਜ਼ਾਂ ਦਾ ਇਲਾਜ ਹੋ ਰਿਹਾ ਹੈ। ਆਈਸੀਯੂ ਵਿੱਚ 219 ਮਰੀਜ਼ ਹਨ ਤੇ ਵੈਂਟੀਲੈਟਰਾਂ ਉਪਰ 42 ਮਰੀਜ਼ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All