ਦਿੱਲੀ ਪੁਲੀਸ ਦੇ ਦੋ ਏਐੱਸਆਈ ਦੀ ਕਰੋਨਾ ਕਾਰਨ ਮੌਤ

ਨਵੀਂ ਦਿੱਲੀ, 31 ਮਈ ਦਿੱਲੀ ਪੁਲੀਸ ਦੇ ਦੋ ਏਐੱਸਆਈ ਵਿਕਰਮ ਅਤੇ ਸ਼ੇਸ਼ ਮਣੀ ਪਾਂਡੇ ਦੀ ਕਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਹੁਣ ਤੱਕ ਦਿੱਲੀ ’ਚ ਤਿੰਨ ਪੁਲੀਸ ਮੁਲਾਜ਼ਮਾਂ ਦੀ ਕਰੋਨਾ ਕਰ ਕੇ ਮੌਤ ਹੋ ਚੁੱਕੀ ਹੈ। ਅਧਿਕਾਰੀਆਂ ਨੇ ਦੱਸਿਆ ਕਿ 52 ਵਰ੍ਹਿਆਂ ਦੇ ਏਐੱਸਆਈ ਦੀ ਆਰਮੀ ਬੇਸ ਹਸਪਤਾਲ ’ਚ ਇਲਾਜ ਦੌਰਾਨ ਅੱਜ ਸਵੇਰੇ ਸਾਢੇ 11 ਵਜੇ ਦੇ ਕਰੀਬ ਮੌਤ ਹੋਈ। ਸ਼ਨਿਚਰਵਾਰ ਸ਼ਾਮ ਨੂੰ ਇਸੇ ਹਸਪਤਾਲ ’ਚ ਇਕ ਹੋਰ ਸਹਾਇਕ ਸਬ-ਇੰਸਪੈਕਟਰ ਨੇ ਦਮ ਤੋੜਿਆ ਸੀ। ਦਿੱਲੀ ਪੁਲੀਸ ਦੇ ਤਰਜਮਾਨ ਨੇ ਦੱਸਿਆ ਕਿ ਹੁਣ ਤੱਕ ਕਰੀਬ 500 ਮੁਲਾਜ਼ਮ ਕਰੋਨਾ ਤੋਂ ਪੀੜਤ ਮਿਲੇ ਹਨ। ਦਿੱਲੀ ਪੁਲੀਸ ਦੇ ਕਮਿਸ਼ਨਰ ਐੱਸ ਐੱਨ ਸ੍ਰੀਵਾਸਤਵ ਨੇ ਦੋਵੇਂ ਏਐੱਸਆਈ ਨੂੰ ਸ਼ਰਧਾਂਜਲੀ ਦਿੰਦਿਆਂ ਸਾਰੇ ਐੱਸਐੱਚਓਜ਼ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕਰ ਕੇ ਪੁਲੀਸ ਮੁਲਾਜ਼ਮਾਂ ਲਈ ਉਠਾਏ ਗਏ ਇਹਤਿਆਤੀ ਕਦਮਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All