ਦੂਜਾ ਨਾਭਾ ਕਬੱਡੀ ਕੱਪ ਸ਼ਾਨੋ-ਸ਼ੌਕਤ ਨਾਲ ਸ਼ੁਰੂ

ਕਬੱਡੀ ਕੱਪ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਪ੍ਰੀਤ ਤੇ ਹੋਰ।

ਹਰਵਿੰਦਰ ਕੌਰ ਨੌਹਰਾ ਨਾਭਾ, 9 ਨਵੰਬਰ ਇੱਥੇ ਆਜ਼ਾਦ ਵੈੱਲਫੇਅਰ ਐਂਡ ਸਪੋਰਟਸ ਕਲੱਬ ਨਾਭਾ ਵੱਲੋਂ ਪਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਲੱਬ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਦੀ ਅਗਵਾਈ ਹੇਠ ਦੋ ਦਿਨਾ ਨਾਭਾ ਕਬੱਡੀ ਕੱਪ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋ ਗਿਆ। ਇਸ ਕਬੱਡੀ ਕੱਪ ਦਾ ਰਸਮੀ ਉਦਘਾਟਨ ਪ੍ਰੀਤ ਟਰੈਕਟਰ ਇੰਡਸਟਰੀ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਖਿਡਾਰੀਆਂ ਨਾਲ ਜਾਣ-ਪਛਾਣ ਕਰਦਿਆਂ ਅਸ਼ੀਰਵਾਦ ਦਿੱਤਾ। ਇਸ ਮੌਕੇ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਨੇ ਖੇਡ ਮੁਕਾਬਲੇ ਸ਼ੁਰੂ ਕਰਵਾਉਣ ਤੋਂ ਪਹਿਲਾਂ ਖੇਡ ਪ੍ਰੇਮੀਆਂ ਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਾਨੂੰ ਪਿੰਡਾਂ ਅਤੇ ਸ਼ਹਿਰਾਂ ਅੰਦਰ ਖੇਡ ਮੇਲੇ ਕਰਵਾਉਣੇ ਚਾਹੀਦੇ ਹਨ। ਪਹਿਲੇ ਦਿਨ ਕਬੱਡੀ 45 ਕਿੱਲੋ ਤੇ 55 ਕਿੱਲੋ ਭਾਰ ਵਰਗ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਆਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਕਲੱਬ ਦੇ ਪ੍ਰਧਾਨ ਜੱਸੀ ਸੋਹੀਆਂ ਵਾਲਾ ਵੱਲੋਂ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਕਬੱਡੀ ਕੱਪ ਦੇ ਅਖੀਰਲੇ ਦਿਨ 10 ਨਵੰਬਰ ਨੂੰ ਕਬੱਡੀ ਆਲ ਓਪਨ ਦੀਆਂ ਅੱਠ ਕਲੱਬਾਂ ਦੇ ਫਸਵੇਂ ਮੈਚ ਹੋਣਗੇ ਜਿਨ੍ਹਾਂ ਵਿੱਚ ਜੇਤੂ ਰਹਿਣ ਵਾਲੀ ਟੀਮ ਨੂੰ ਇਕ ਲੱਖ ਰੁਪਏ ਅਤੇ ਦੂਜੇ ਸਥਾਨ ’ਤੇ ਰਹਿਣ ਵਾਲੀ ਟੀਮ ਨੂੰ 75 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਬੈਸਟ ਰੇਡਰ ਤੇ ਜਾਫੀ ਨੂੰ ਮੋਟਰਸਾਈਕਲਾਂ ਨਾਲ ਨਿਵਾਜਿਆ ਜਾਵੇਗਾ। ਉਪਰੰਤ ਪੰਜਾਬੀ ਗਾਇਕ ਹਰਜੀਤ ਹਰਮਨ, ਆਰ ਨੇਤ, ਪ੍ਰੀਤ ਹਰਪਾਲ, ਗੁਰਵਿੰਦਰ ਬਰਾੜ, ਸਾਰਥੀ ਕੇ, ਆਰ ਦੀਪ ਰਮਨ ਤੇ ਅਲੀਸਾ ਆਦਿ ਗਾਇਕ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਮੌਕੇ ਜਥੇਦਾਰ ਲਾਲ ਸਿੰਘ ਰਣਜੀਤਗੜ੍ਹ, ਪ੍ਰੋ. ਮੁਖਤਿਆਰ ਸਿੰਘ ਭੰਗੂ, ਕੁਲਵੰਤ ਸਿੰਘ ਚੌਧਰੀ ਮਾਜਰਾ, ਮਨਜੀਤ ਸਿੰਘ, ਨਰਿੰਦਰ ਖੇੜ੍ਹੀਮਾਨੀਆਂ, ਦੀਦਾਰ ਸਿੰਘ ਭੱਮ, ਗੁਰਵਿੰਦਰ ਸਿੰਘ ਰਾਏ, ਗੋਬਿੰਦ ਸਿੰਘ ਜੰਡੂ, ਲਾਡੀ ਖਹਿਰਾ ਤੇ ਤਰਨੀ ਭੁੱਲਰ ਆਦਿ ਵੀ ਮੌਜੂਦ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਉਪ ਮੁੱਖ ਮੰਤਰੀ ਨੇ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਸ਼ਹਿਰ

View All