ਦੇਸ਼ ਮੁਸ਼ਕਲ ਹਾਲਾਤ ’ਚ, ਮਾੜੀ ਰਾਜਨੀਤੀ ਛੱਡੋ: ਕੇਜਰੀਵਾਲ

ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 30 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੇਸ਼ ਤੇ ਕੌਮੀ ਰਾਜਧਾਨੀ ਦਿੱਲੀ ’ਚ ਕਰੋਨਾ ਮਹਾਂਮਾਰੀ ਦੌਰਾਨ ਸਿਆਸੀ ਵਿਰੋਧੀਆਂ ਨੂੰ ਅਸਿੱਧੀ ਨਸੀਹਤ ਦਿੱਤੀ ਹੈ ਕਿ ਉਹ ਮੁਸ਼ਕਲ ਹਾਲਾਤ ਵਿੱਚ ਮਾੜੀ ਰਾਜਨੀਤੀ ਛੱਡ ਕੇ ਦੇਸ਼ ਲਈ ਕੰਮ ਕਰਨ। ਸ੍ਰੀ ਕੇਜਰੀਵਾਲ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਅਜਿਹੀ ਰਾਜਨੀਤੀ ਕਰਨ ਵਾਲਿਆਂ ਲਈ ਇਸ਼ਾਰਾ ਕੀਤਾ ਕਿ ਕਰੋਨਾ ਖ਼ਿਲਾਫ਼ ਜੋ ਡਾਕਟਰ ਤੇ ਨਰਸਾਂ ਅੱਗੇ ਵੱਧ ਕੇ ਕੰਮ ਕਰ ਰਹੇ ਹਨ ਤਾਂ ਉਨ੍ਹਾਂ ਦੀ ਮਿਹਨਤ ਦੀ ਬੇਇੱਜ਼ਤੀ ਨਾ ਕੀਤੀ ਜਾਵੇ। ਉਨ੍ਹਾਂ ਜਾਅਲੀ ਵੀਡੀਓ ਵਾਇਰਲ ਕਰਨ ਵਾਲਿਆਂ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਲੌਕਡਾਊਨ ਨਾਲ ਕਰੋਨਾ ਖ਼ਤਮ ਨਹੀਂ ਹੋ ਸਕਦਾ ਤੇ ਇਹ ਮਨੁੱਖੀ ਜੀਵਨ ’ਚ ਰਹੇਗਾ। ਇਸ ਲਈ ਦਿੱਲੀ ਨੂੰ ਪੂਰੀ ਬੰਦ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ 5 ਜੂਨ ਤਕ ਕੁੱਲ 9500 ਬਿਸਤਰੇ ਤਿਆਰ ਹੋ ਜਾਣਗੇ। ਹੁਣ 6600 ਬਿਸਤਰੇ ਹਨ ਤੇ 2100 ਮਰੀਜ਼ ਹਸਪਤਾਲਾਂ ਵਿੱਚ ਦਾਖ਼ਲ ਹਨ ਤੇ ਦਿੱਲੀ ਵੱਲੋਂ ਲੋੜ ਤੋਂ ਅੱਗੇ ਜਾ ਕੇ 4 ਗੁਣਾ ਵੱਧ ਤਿਆਰੀ ਕੀਤੀ ਹੋਈ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਨਾ ਘਬਰਾਉਣ ਦਾ ਹੌਸਲਾ ਦਿੰਦੇ ਹੋਏ ਕਿਹਾ ਕਰੋਨਾ ਮਾਮਲੇ ਵਧਣਾ ਚਿੰਤਾ ਦੀ ਗੱਲ ਹੈ ਪਰ ਘਬਰਾਉਣ ਦੀ ਲੋੜ ਨਹੀਂ ਕਿ ਜ਼ਿਆਦਾਤਰ ਲੋਕ ਠੀਕ ਹੋ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All