ਧਾਰਾ 370: ਸਾਬਕਾ ਫੌਜੀ ਅਧਿਕਾਰੀ ਅਤੇ ਨੌਕਰਸ਼ਾਹ ਸੁਪਰੀਮ ਕੋਰਟ ਪੁੱਜੇ

ਨਵੀਂ ਦਿੱਲੀ, 18 ਅਗਸਤ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਨੂੰ ਰਾਸ਼ਟਰਪਤੀ ਵਜੋਂ ਖਤਮ ਕਰਨ ਦੇ ਹੁਕਮ ਵਿਰੁੱਧ ਜੰਮੂ ਕਸ਼ਮੀਰ ਦੇ ਸੇਵਾਮੁਕਤ ਫੌਜੀ ਅਧਿਕਾਰੀਆਂ ਅਤੇ ਅਧਿਕਾਰੀਆਂ ਦੇ ਇੱਕ ਸਮੂਹ ਨੇ ਸੁਪਰੀਮ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ ਵਿੱਚ ਰਾਸ਼ਟਰਪਤੀ ਦੇ ਅਧਿਕਾਰਾਂ ਨੂੰ ਚੁਣੌਤੀ ਦਿੱਤੀ ਗਈ ਹੈ। ਇਹ ਤਾਜ਼ਾ ਪਟੀਸ਼ਨ ਜੰਮੂ ਕਸ਼ਮੀਰ ਦੇ ਮਸਲੇ ਦੇ ਗੱਲਬਾਤ ਰਾਹੀਂ ਹੱਲ ਕਰਨ ਲਈ ਸਾਲ (2010-11) ਗ੍ਰਹਿ ਮੰਤਰਾਲੇ ਦੇ ਸਾਬਕਾ ਸਾਲਸਕਾਰਾਂ ਜਿਨ੍ਹਾਂ ਵਿੱਚ ਪ੍ਰੋਫੈਸਰ ਰਾਧਾ ਕੁਮਾਰ, ਜੰਮੂ ਕਸ਼ਮੀਰ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਹਿੰਦਾਲ ਹੈਦਰ ਤਯਬਜੀ, ਸਾਬਕਾ ਏਅਰ ਮਾਰਸ਼ਲ ਕਪਿਲ ਕਾਕ, ਮੇਜਰ ਜਨਰਲ (ਸੇਵਾਮੁਕਤ) ਅਸ਼ੋਕ ਮਹਿਤਾ, ਪੰਜਾਬ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਅਮਿਤਾਭ ਪਾਂਡੇ, ਕੇਰਲ ਕੇਡਰ ਦੇ ਸਾਬਕਾ ਆਈਏਐੱਸ ਅਧਿਕਾਰੀ ਗੋਪਾਲ ਪਿੱਲੈ ਜੋ ਕਿ 2011 ਵਿੱਚ ਕੇਂਦਰੀ ਗ੍ਰਹਿ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ, ਸ਼ਾਮਲ ਹਨ। ਇਨ੍ਹਾਂ ਨੇ ਮੰਗ ਕੀਤੀ ਹੈ ਕਿ ਪੰਜ ਅਗਸਤ ਨੂੰ ਜਾਰੀ ਕੀਤੇ ਰਾਸ਼ਟਰਪਤੀ ਦੇ ਹੁਕਮਾਂ ਨੂੰ ਰੱਦ ਕੀਤਾ ਜਾਵੇ ਕਿਉਂਕਿ ਇਹ ਗੈਰ ਸੰਵਿਧਾਨਕ, ਗੈਰਵਾਜਬ ਅਤੇ ਬੇਲੋੜੇ ਹਨ। ਇਸ ਪਟੀਸ਼ਨ ਵਿੱਚ ਜੰਮੂ ਕਸ਼ਮੀਰ ਸਬੰਧੀ ਕੀਤੇ ਫੈਸਲਿਆਂ ਵਿੱਚ ਸੂਬੇ ਦੇ ਲੋਕਾਂ ਦੀ ਸ਼ਮੂਲੀਅਤ ਨਾ ਹੋਣ ਦਾ ਪੱਖ ਰੱਖਿਆ ਗਿਆ ਹੈ। ਇਨ੍ਹਾਂ ਨੇ ਮੰਗ ਕੀਤੀ ਹੈ ਕਿ ਜੰਮੂ ਕਸ਼ਮੀਰ (ਪੁਨਰਗਠਨ) ਐਕਟ 2019 ਨੂੰ ਵੀ ਰੱਦ ਕੀਤਾ ਜਾਵੇ ਕਿਉਂਕਿ ਇਹ ਗੈਰਸੰਵਿਧਾਨਕ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All