ਨਸ਼ੇ ਖਾਤਰ ਪੁੱਤ ਵੱਲੋਂ ਪਿਓ ਦਾ ਕਤਲ

ਨਿੱਜੀ ਪੱਤਰ ਪ੍ਰੇਰਕ ਸ੍ਰੀ ਮੁਕਤਸਰ ਸਾਹਿਬ, 25 ਮਈ ਨੇੜਲੇ ਪਿੰਡ ਝੁੱਗੇ ਰਣਜੀਤਗੜ੍ਹ ਵਿੱਚ ਨਸ਼ੇ ਦੀ ਪੂਰਤੀ ਲਈ ਇੱਕ ਪੁੱਤਰ ਨੇ ਆਪਣੇ ਪਿਓ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ, ਪਿੰਡ ਝੁੱਗੇ ਰਣਜੀਤਗੜ੍ਹ ਦਾ ਰਹਿਣ ਵਾਲਾ ਬਲਵੰਤ ਸਿੰਘ ਕਥਿਤ ਨਸ਼ੇ ਦਾ ਆਦੀ ਹੈ। ਨਸ਼ਾ ਖ਼ਰੀਦਣ ਲਈ ਉਹ ਹਮੇਸ਼ਾ ਆਪਣੇ ਪਿਤਾ ਜਗਤਾਰ ਸਿੰਘ ਤੋਂ ਪੈਸੇ ਮੰਗਦਾ ਰਹਿੰਦਾ ਸੀ। ਇਸ ਲਈ ਦੋਵਾਂ ਪਿਓ-ਪੁੱਤਾਂ ਵਿਚਾਲੇ ਝਗੜਾ ਹੋ ਜਾਂਦਾ ਸੀ। ਇਸ ਤਰ੍ਹਾਂ ਅੱਜ ਹੋਏ ਝਗੜੇ ਵਿੱਚ ਬਲਵੰਤ ਸਿੰਘ ਨੇ ਆਪਣੇ ਪਿਤਾ ਦਾ ਗਲਾ ਘੁੱਟ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। ਥਾਣਾ ਸਦਰ ਦੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਉਹ ਘਟਨਾ ਸਥਾਨ ’ਤੇ ਪੁੱਜੇ ਜਿਥੇ ਮੁਲਜ਼ਮ ਦੇ ਭਰਾ ਕੁਲਵੰਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All