ਨਸ਼ੇ ਦੀ ਓਵਰਡੋਜ਼ ਨਾਲ ਇੱਕ ਹੋਰ ਨੌਜਵਾਨ ਦੀ ਮੌਤ

ਨਿੱਜੀ ਪੱਤਰ ਪੇ੍ਰਕ ਫ਼ਿਰੋਜ਼ਪੁਰ, 4 ਅਗਸਤ ਇਥੋਂ ਦੀ ਬਸਤੀ ਅੰਮ੍ਰਿਤਸਰੀਆਂ ਦੇ ਰਹਿਣ ਵਾਲੇ ਇੱਕ ਨੌਜਵਾਨ ਮਲਕੀਤ ਸਿੰਘ (25) ਦੀ ਅੱਜ ਨਸ਼ੇ ਦੀ ੳਵਰਡੋਜ਼ ਨਾਲ ਮੌਤ ਹੋ ਗਈ। ਮਲਕੀਤ ਦੀ ਲਾਸ਼ ਨਜ਼ਦੀਕੀ ਪਿੰਡ ਸਾਬੂਆਣਾ ਵਿਚੋਂ ਬਰਾਮਦ ਹੋਈ ਹੈ। ਦੱਸਿਆ ਜਾਂਦਾ ਹੈ ਕਿ ਮਲਕੀਤ ਸਿੰਘ ਲੰਮੇਂ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ। ਐਤਵਾਰ ਨੂੰ ਜਦੋਂ ਉਸਨੇ ਨਸ਼ੇ ਨਾਲ ਭਰੀ ਸਰਿੰਜ ਆਪਣੀ ਬਾਂਹ ਵਿਚ ਲਾਈ ਤਾਂ ਕੁਝ ਚਿਰ ਬਾਅਦ ਹੀ ਉਸਦੀ ਮੌਤ ਹੋ ਗਈ। ਮਲਕੀਤ ਦੀ ਲਾਸ਼ ਕੋਲੋਂ ਸਰਿੰਜ ਤੇ ਨਸ਼ੇ ਨਾਲ ਸਬੰਧਤ ਹੋਰ ਸਮਾਨ ਬਰਾਮਦ ਹੋਇਆ ਹੈ। ਜ਼ਿਕਰਯੋਗ ਹੈ ਕਿ ਫ਼ਿਰੋਜ਼ਪੁਰ ਵਿਚ ਨਸ਼ੇ ਦੀ ੳਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਲਗਾਤਾਰ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ ਵੀ ਪਿੰਡ ਅਮੀਰਸ਼ਾਹ ਨਿਵਾਸੀ ਬਲਜੀਤ ਸਿੰਘ ਉਰਫ਼ ਕਾਲਾ ਦੀ ਲਾਸ਼ ਕੋਟ ਕਾਇਮ ਖਾਂ ਪਿੰਡ ਵਿਚੋਂ ਬਰਾਮਦ ਹੋਈ ਸੀ। ਦੱਸਿਆ ਜਾਂਦਾ ਹੈ ਬਲਜੀਤ ਸਿੰਘ ਵੀ ਲੰਮੇਂ ਸਮੇਂ ਤੋਂ ਨਸ਼ੇ ਦਾ ਆਦੀ ਸੀ ਤੇ ਨਸ਼ੇ ਦੀ ੳਵਰਡੋਜ਼ ਕਾਰਣ ਉਸਦੀ ਮੌਤ ਹੋ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All