ਨਿਆਂਇਕ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ

ਗੌਰੀ ਨਾਰੰਗ ਸੇਠੀ ਦਾ ਸਵਾਗਤ ਕਰਦੇ ਹੋਏ ਪਤਵੰਤੇ।

ਰਤਨ ਸਿੰਘ ਢਿੱਲੋਂ ਅੰਬਾਲਾ, 6 ਫਰਵਰੀ ਐਚਸੀਐੱਸ (ਜੁਡੀਸ਼ੀਅਲ) ਦਾ ਇਮਤਿਹਾਨ ਪਾਸ ਕਰਕੇ ਜੱਜ ਬਣਨ ਵਾਲੀ ਮਾਡਲ ਟਾਊਨ ਅੰਬਾਲਾ ਸ਼ਹਿਰ ਨਿਵਾਸੀ ਗੌਰੀ ਨਾਰੰਗ ਸੇਠੀ ਨੇ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਮੰਜੀ ਸਾਹਿਬ ਪਹੁੰਚ ਕੇ ਸ਼ੁਕਰਾਨੇ ਦੀ ਅਰਦਾਸ ਕਰਵਾਈ।। ਗੁਰਦੁਆਰਾ ਸਾਹਿਬ ਪਹੁੰਚਣ ’ਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਪਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਅਹੁਦੇਦਾਰਾਂ ਰਣਬੀਰ ਸਿੰਘ ਫੌਜੀ, ਚਰਨਜੀਤ ਸਿੰਘ ਟੱਕਰ ਆਦਿ ਨੇ ਬੁਕੇ ਭੇਟ ਕਰਕੇ ਗੌਰੀ ਨਾਰੰਗ ਸੇਠੀ ਦਾ ਸਵਾਗਤ ਕੀਤਾ। ਗੁਰਦੁਆਰਾ ਸਾਹਿਬ ਵਿਖੇ ਉਸ ਨੂੰ ਗੁਰੂ ਘਰ ਵੱਲੋਂ ਸਿਰੋਪਾ ਭੇਟ ਕੀਤਾ ਗਿਆ ਅਤੇ ਮੁੱਖ ਗ੍ਰੰਥੀ ਨੇ ਅਰਦਾਸ ਕੀਤੀ। ਇਸ ਮੌਕੇ ਗੌਰੀ ਨੇ ਦੱਸਿਆ ਕਿ ਉਸ ਨੂੰ ਸਖਤ ਮਿਹਨਤ ਤੋਂ ਬਾਅਦ ਇਹ ਸਫਲਤਾ ਹਾਸਲ ਹੋਈ ਹੈ। ਇਸ ਤੋਂ ਪਹਿਲਾਂ ਉਹ ਪੰਜਾਬ, ਹਰਿਆਣਾ ਅਤੇ ਦਿੱਲੀ ਵਿਚ 9 ਵਾਰ ਆਪਣੀ ਕਿਸਮਤ ਅਜਮਾ ਚੁੱਕੀ ਹੈ ਅਤੇ ਹੁਣ 10ਵੀਂ ਵਾਰ ਉਸ ਨੂੰ ਸਫਲਤਾ ਹਾਸਲ ਹੋਈ ਹੈ। ਰੋਹਤਕ ਦੇ ਸ਼ਕਤੀ ਨਗਰ ਦੀ ਰਹਿਣ ਵਾਲੀ ਗੌਰੀ ਨਾਰੰਗ ਦੀ ਸ਼ਾਦੀ 2016 ਵਿਚ ਮਾਡਲ ਟਾਊਨ ਨਿਵਾਸੀ ਸ਼ਾਵਕ ਸੇਠੀ ਨਾਲ ਹੋਈ ਸੀ। ਉਸ ਕੋਲ ਇਕ ਬੇਟਾ ਵੀ ਹੈ। 2009 ਵਿਚ ਬੀਏ ਕਰਨ ਤੋਂ ਬਾਅਦ ਉਸ ਨੇ 2012 ਵਿਚ ਐਲਐਲਬੀ ਅਤੇ 2019 ਵਿਚ ਐਲਐਮਐਮ ਦੀ ਡਿਗਰੀ ਹਾਸਲ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

ਗਲਵਾਨ ਵਾਦੀ ’ਚੋਂ ਚੀਨੀ ਫ਼ੌਜ ਪਿੱਛੇ ਹਟੀ

* ਆਪਸੀ ਸਮਝ ਦੇ ਆਧਾਰ ’ਤੇ ਭਾਰਤ ਵੀ ਫੌਜੀ ਨਫ਼ਰੀ ਕਰੇਗਾ ਘੱਟ * ਚੀਨੀ...

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

ਮੁਅੱਤਲ ਡੀਐੱਸਪੀ ਤੇ ਪੰਜ ਹੋਰਨਾਂ ਖ਼ਿਲਾਫ਼ ਦੋਸ਼ਪੱਤਰ ਦਾਖ਼ਲ

* ਚਾਰਜਸ਼ੀਟ ਵਿਚ ਪਾਕਿਸਤਾਨ ਹਾਈ ਕਮਿਸ਼ਨ ਦਾ ਵੀ ਜ਼ਿਕਰ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

ਫ਼ੀਸ ਮਾਮਲਾ: ਪ੍ਰਾਈਵੇਟ ਸਕੂਲਾਂ ਖ਼ਿਲਾਫ਼ ਹਾਈ ਕੋਰਟ ਪੁੱਜੇ ਮਾਪੇ

* ਸਿੰਗਲ ਬੈਂਚ ਦੇ ਫ਼ੈਸਲੇ ਤੋਂ ਸਨ ਅਸੰਤੁਸ਼ਟ * ਅਦਾਲਤ ਨੇ ਸੁਣਵਾਈ 13 ...

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

ਪੰਜਾਬ ’ਚ ਅੱਜ ਤੋਂ ਈ-ਰਜਿਸਟ੍ਰੇਸ਼ਨ ਬਿਨਾਂ ‘ਨੋ ਐਂਟਰੀ’

* ਅੱਧੀ ਰਾਤ ਤੋਂ ਅਮਲ ਵਿੱਚ ਆਏ ਹੁਕਮ

ਸ਼ਹਿਰ

View All