ਨੇਤਾਜੀ ਦਾ ਰਹੱਸ ਸੁਲਝਾਉਣ ਲਈ ਪ੍ਰਧਾਨ ਮੰਤਰੀ ਤੋਂ ਸਿੱਟ ਟੀਮ ਬਣਾਉਣ ਦੀ ਮੰਗ

ਕੋਲਕਾਤਾ, 19 ਅਗਸਤ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਪਰਿਵਾਰਿਕ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨੇਤਾਜੀ ਦੇ ਲਾਪਤਾ ਹੋਣ ਦੇ ਰਹੱਸ ਨੂੰ ਸੁਲਝਾਉਣ ਲਈ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪਰਿਵਾਰ ਨੇ ਸ੍ਰੀ ਮੋਦੀ ਤੋਂ ਅਪੀਲ ਕੀਤੀ ਹੈ ਕਿ ਉਹ ਜਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਐੌਬੇ ਨਾਲ ਗੱਲ ਕਰ ਕੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੀ ਸਰਕਾਰ ਕੋਲ ਪਈਆਂ ਫਾਈਲਾਂ ਦਾ ਇਸ ਰਹੱਸ ਨੂੰ ਸੁਲਝਾਉਣ ਲਈ ਵਰਗੀਕਰਨ ਨਾ ਕੀਤਾ ਜਾਵੇ। ਪੀਆਈਬੀ ਦੇ ਆਜ਼ਾਦੀ ਘੁਲਾਟੀਏ (ਨੇਤਾਜੀ) ਦੀ ਬਰਸੀ ਮੌਕੇ 18 ਅਗਸਤ ਦੇ ਟਵੀਟ ’ਤੇ ਟਿੱਪਣੀ ਕਰਦਿਆਂ ਕੌਮੀ ਆਗੂ ਦੇ ਪੜਪੋਤੇ ਅਤੇ ਭਾਜਪਾ ਆਗੂ ਚੰਦਰ ਕੁਮਾਰ ਬੋਸ ਨੇ ਸੋਮਵਾਰ ਨੂੰ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਿੱਚ ਖੁਫੀਆ ਬਿਊਰੋ, ਕੇਂਦਰੀ ਗ੍ਰਹਿ ਵਿਭਾਗ ਦੇ ਅਧਿਕਾਰੀ, ਨੇਤਾਜੀ ਬਾਰੇ ਖੋਜ ਕਰਨ ਵਾਲੇ, ਫੋਰੈਂਸਿਕ ਮਾਹਿਰ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇ। ਉਨ੍ਹਾਂ ਪੀਟੀਆਈ ਨੂੰ ਦੱਸਿਆ ਕਿ 2016 ਵਿੱਚ ਨੇਤਾਜੀ ਨਾਲ ਸਬੰਧਤ ਨਸ਼ਰ ਕੀਤੀਆਂ ਗਈਆਂ ਫਾਈਲਾਂ ਵਿਚੋਂ ਪੰਜ ਫਾਈਲਾਂ ਭਾਰਤ ਜਾਪਾਨ ਤੋਂ ਲਿਆਉਣ ਵਿੱਚ ਨਾਕਾਮ ਰਿਹਾ। ਉਨ੍ਹਾਂ ਕਿਹਾ ਕਿ ਇਹ ਫਾਈਲਾਂ 18 ਅਗਸਤ, 1945 ਤੋਂ ਨੇਤਾਜੀ ਦੇ ਲਾਪਤਾ ਹੋਣ ਦੇ ਰਹੱਸ ਨੂੰ ਸੁਲਝਾ ਸਕਦੀਆਂ ਹਨ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਭਾਰਤ ਹਰ ਹਮਲੇ ਦਾ ਜਵਾਬ ਦੇਣ ਦੇ ਸਮਰੱਥ: ਕੋਵਿੰਦ

ਕਰੋਨਾਵਾਇਰਸ ਦਾ ਫੈਲਾਅ ਰੋਕਣ ਲਈ ਸਰਕਾਰ ਦੇ ਉਪਰਾਲਿਆਂ ਦੀ ਸ਼ਲਾਘਾ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਗਹਿਲੋਤ ਸਰਕਾਰ ਨੇ ਭਰੋਸੇ ਦਾ ਵੋਟ ਜਿੱਤਿਆ

ਜ਼ਬਾਨੀ ਵੋਟ ਨਾਲ ਸਾਬਤ ਕੀਤਾ ਬਹੁਮੱਤ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਸਮਾਰਟ ਜੁਗਤ: ਪੰਜਾਬ ਸਰਕਾਰ ਦੀ ਅੱਖ ਆਫ਼ਤ ਰਾਹਤ ਫ਼ੰਡਾਂ ’ਤੇ

ਮੰਤਰੀ ਮੰਡਲ ਨੇ ਫੋਨਾਂ ਦੀ ਖ਼ਰੀਦ ਵਾਸਤੇ ਫੰਡ ਦੀ ਵਰਤੋਂ ਨੂੰ ਦਿੱਤੀ ਪ੍...

ਸ਼ਹਿਰ

View All