ਨੌਕਰੀਆਂ ਦਿਵਾਉਣ ’ਚ ਹੁਸ਼ਿਆਰਪੁਰ ਸੂਬੇ ’ਚ ਦੂਜੇ ਸਥਾਨ ’ਤੇ

ਪੱਤਰ ਪ੍ਰੇਰਕ ਹੁਸ਼ਿਆਰਪੁਰ, 18 ਨਵੰਬਰ

ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। -ਫੋਟੋ: ਹਰਪ੍ਰੀਤ ਕੌਰ

ਇਸ ਸਾਲ ਸਤੰਬਰ ਮਹੀਨੇ ਵਿੱਚ ਲਗਾਏ ਗਏ ਰੁਜ਼ਗਾਰ ਮੇਲੇ ਦੌਰਾਨ ਹੁਸ਼ਿਆਰਪੁਰ ਨੇ 136.74 ਫ਼ੀਸਦੀ ਟੀਚਾ ਪ੍ਰਾਪਤ ਕਰਦੇ ਹੋਏ ਪੰਜਾਬ ਵਿੱਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਸ਼ਾਨਦਾਰ ਕਾਰਗੁਜ਼ਾਰੀ ਲਈ ਡਾਇਰੈਕਟਰ ਰੁਜ਼ਗਾਰ ਤੇ ਟ੍ਰੇਨਿੰਗ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੂੰ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਦੀ ਟੀਮ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾਉਣ ’ਚ ਕਾਫ਼ੀ ਮਿਹਨਤ ਕੀਤੀ ਗਈ ਅਤੇ ਲਗਾਤਾਰ ਕਰੀਅਰ ਕੌਂਸਲਿੰਗ ਦੇ ਨਾਲ-ਨਾਲ ਲਗਾਤਾਰ ਪਲੇਸਮੈਂਟ ਕੈਂਪ ਵੀ ਲਗਾਏ ਗਏ, ਜਿਸ ਦੇ ਚੱਲਦਿਆਂ ਜ਼ਿਲ੍ਹੇ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਾਪਤ ਹੋਏ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਰੀਅਰ ਕੌਂਸਲਿੰਗ ਪਲੇਸਮੈਂਟ ਕੈਂਪ ਅਤੇ ਰੁਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਈਸ਼ਾ ਕਾਲੀਆ ਨੇ ਦੱਸਿਆ ਕਿ 21 ਨਵੰਬਰ ਨੂੰ ਐੱਸਪੀਐਨ ਕਾਲਜ ਮੁਕੇਰੀਆਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਇਸ ਮੇਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਸ਼ਹਿਰ

View All