ਨੌਸ਼ਹਿਰਾ ਸੈਕਟਰ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ

ਆਲੇ ਦੁਆਲੇ ਦੇ ਪਿੰਡਾਂ ’ਚ ਅਲਰਟ; ਜੰਗਲਾਂ ਵਿੱਚ ਛਿਪੇ ਹੋਰਨਾਂ ਦਹਿਸ਼ਤਗਰਦਾਂ ਦੀ ਤਲਾਸ਼ ਜਾਰੀ

ਜੰਮੂ, 1 ਜੂਨ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਦਹਿਸ਼ਤਗਰਦਾਂ ਵਿਚੋਂ ਤਿੰਨ ਨੂੰ ਫੌਜ ਨੇ ਮਾਰ ਮੁਕਾਇਆ। ਫੌਜ ਵੱਲੋਂ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਦਹਿਸ਼ਤਗਰਦਾਂ ਦੀ ਗਿਣਤੀ 10 ਦੇ ਕਰੀਬ ਦੱਸੀ ਜਾ ਰਹੀ ਹੈ ਤੇ ਇਨ੍ਹਾਂ ਕੋਲ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਧਮਾਕਾਖੇਜ਼ ਸਮੱਗਰੀ ਹੈ। ਬੀਤੇ ਦੋ ਹਫ਼ਤਿਆਂ ਤੋਂ ਪਾਕਿਸਤਾਨੀ ਫੌਜ ਮਕਬੂਜ਼ਾ ਕਸ਼ਮੀਰ ਰਾਹੀਂ ਦਹਿਸ਼ਤਗਰਦਾਂ ਦੀ ਘੁਸਪੈਠ ਕਰਾਉਣ ਲਈ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਕਰ ਰਹੀ ਹੈ। ਕਸ਼ਮੀਰ ਵਾਂਗ ਜੰਮੂ ਵਿੱਚ ਵੀ ਅਤਿਵਾਦ ਨੂੰ ਪੈਰਾਂ ਸਿਰ ਕਰਨ ਦੇ ਇਰਾਦੇ ਨਾਲ ਦਹਿਸ਼ਤਗਰਦਾਂ ਦੀ ਘੁਸਪੈਠ ਕਰਾਈ ਜਾ ਰਹੀ ਸੀ। ਸੂਤਰਾਂ ਅਨੁਸਾਰ ਅੱਜ ਤੜਕੇ ਰਾਜੌਰੀ ਜ਼ਿਲ੍ਹੇ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨ ਵੱਲੋਂ 10 ਦੇ ਕਰੀਬ ਦਹਿਸ਼ਤਗਰਦਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ। ਜਵਾਨਾਂ ਨੂੰ ਇਸ ਦੀ ਜਾਣਕਾਰੀ ਮਿਲ ਗਈ। ਜਿਵੇਂ ਹੀ ਦਹਿਸ਼ਤਗਰਦ ਭਾਰਤੀ ਸੀਮਾ ਵਿੱਚ ਦਾਖਲ ਹੋਏ , ਭਾਰਤੀ ਜਵਾਨਾਂ ਨੇ ਉਨ੍ਹਾਂ ਨੂੰ ਲਲਕਾਰਿਆ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਇਸ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ ਤੇ ਬਾਕੀ ਜੰਗਲਾਂ ਵਿੱਚ ਲੁਕ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਦਿੱਲੀ ਨੂੰ ਮਿਲਿਆ 10000 ਬਿਸਤਰਿਆਂ ਦਾ ਹਸਪਤਾਲ

ਉਪ ਰਾਜਪਾਲ ਨੇ ਕੀਤਾ ਉਦਘਾਟਨ; ਕੇਂਦਰ ਤੇ ਦਿੱਲੀ ਦੇ ਆਗੂਆਂ ਨੇ ਲਿਆ ਕੋਵ...

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਜਲੰਧਰ ’ਚ ਕਰੋਨਾ ਧਮਾਕਾ; 71 ਨਵੇਂ ਕੇਸ

ਲੁਧਿਆਣਾ ਜੇਲ੍ਹ ਵਿੱਚ 26 ਕੈਦੀਆਂ ਤੇ ਹਵਾਲਾਤੀਆਂ ਨੂੰ ਕਰੋਨਾ

ਸ਼ਹਿਰ

View All