ਨੱਢਾ ਨੇ ਤਿਵਾੜੀ ਨਾਲ ਬੈਠਕ ਕਰਕੇ ਹਾਰ ਦੇ ਕਾਰਨ ਵਿਚਾਰੇ

ਪੱਤਰ ਪ੍ਰੇਰਕ ਨਵੀਂ ਦਿੱਲੀ, 13 ਫਰਵਰੀ ਦਿੱਲੀ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਮਿਲਣ ਮਗਰੋਂ ਭਾਜਪਾ ਨੇ ਉਸ ਦੇ ਕਾਰਨਾਂ ’ਤੇ ਮੰਥਨ ਸ਼ੁਰੂ ਕਰ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਮਨੋਜ ਤਿਵਾੜੀ ਨੂੰ ਤਲਬ ਕੀਤਾ ਅਤੇ ਕਰੀਬ 2 ਘੰਟਿਆਂ ਦੀ ਮੁਲਾਕਾਤ ਦੌਰਾਨ ਹਾਰ ਦੇ ਕਾਰਨਾਂ ਬਾਰੇ ਚਰਚਾ ਹੋਈ। ਬੈਠਕ ਵਿੱਚ ਪਾਰਟੀ ਦੇ ਜਨਰਲ ਸਕੱਤਰਾਂ ਅਤੇ ਸੰਗਠਨ ਮੰਤਰੀ ਬੀ ਐਲ ਸੰਤੋਸ਼ ਵੀ ਸ਼ਾਮਲ ਹੋਏ। ਬੈਠਕ ਦੌਰਾਨ ਸ੍ਰੀ ਤਿਵਾੜੀ ਨੂੰ ਕਿਹਾ ਗਿਆ ਕਿ ਸ਼ੁੱਕਰਵਾਰ ਨੂੰ ਉਹ ਰਾਜਧਾਨੀ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਕੇ ਸ੍ਰੀ ਨੱਢਾ ਨੂੰ ਭਾਜਪਾ ਦੀ ਹਾਰ ਬਾਰੇ ਰਿਪੋਰਟ ਸੌਂਪਣਗੇ। ਭਾਜਪਾ ਨੇ ਹਾਰ ਸਵੀਕਾਰ ਕਰ ਲਈ ਹੈ ਤੇ ਪਾਰਟੀ ਦੇ ਵਧੇ ਵੋਟ ਬੈਂਕ ਦੇ ਬਾਵਜੂਦ ਮਹਿਜ਼ 8 ਸੀਟਾਂ ਮਿਲਣ ਉਪਰ ਚਿੰਤਾ ਪ੍ਰਗਟਾਈ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਪਾਰਟੀ ਸੰਗਠਨ ਵਿੱਚ ਤਬਦੀਲੀ ਕੀਤੀ ਜਾ ਸਕਦੀ ਹੈ ਅਤੇ ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ। ਇਨ੍ਹਾਂ ਚਿਹਰਿਆਂ ’ਚੋਂ ਪੜਪੜਗੰਜ ਤੋਂ ‘ਆਪ’ ਦੇ ਮਨੀਸ਼ ਸਿਸੋਦੀਆ ਨੂੰ ਸਖ਼ਤ ਟੱਕਰ ਦੇਣ ਵਾਲੇ ਰਵਿੰਦਰ ਸਿੰਘ ਨੇਗੀ ਅਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚੋਣ ਲੜ ਕੇ ਜਿੱਤ ਦਾ ਅੰਤਰ 10 ਹਜ਼ਾਰ ਤੱਕ ਘਟਾਉਣ ਵਾਲੇ ਸੁਨੀਲ ਯਾਦਵ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ। ਪੰਜਾਬੀ ਵੋਟਰਾਂ ਨੇ ਵੀ ਪਾਰਟੀ ਤੋਂ ਕੁਝ ਪਾਸਾ ਵੱਟ ਲਿਆ ਹੈ ਜਿਸ ਕਰਕੇ ਪੰਜਾਬੀ ਚਿਹਰੇ ਨੂੰ ਵੀ ਪ੍ਰਮੁੱਖਤਾ ਦਿੱਤੀ ਜਾ ਸਕਦੀ ਹੈ। ਪਾਰਟੀ ਵਿੱਚ ਬਦਲਾਅ ਲਈ ਤੇਜ਼ੀ ਦਿਖਾਈ ਜਾ ਸਕਦੀ ਹੈ ਕਿਉਂਕਿ 2 ਸਾਲਾਂ ਬਾਅਦ ਨਗਰ ਨਿਗਮ ਦੀਆਂ ਚੋਣਾਂ ਹੋਣੀਆਂ ਹਨ ਅਤੇ ਭਾਜਪਾ ਨੂੰ ‘ਆਪ’ ਤੋਂ ਸਖ਼ਤ ਟੱਕਰ ਮਿਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਸੂਬਾ ਪ੍ਰਧਾਨ ਬਦਲੇ ਜਾਣ ਦੇ ਵੀ ਕਿਆਸ ਲਾਏ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਪੰਜਾਬ ’ਚ ਕਰੋਨਾ ਨੇ ਫਣ ਚੁੱਕਿਆ; ਰਿਕਾਰਡ 39 ਮੌਤਾਂ

ਲੁਧਿਆਣਾ ਵਿੱਚ ਪਿਛਲੇ ਤਿੰਨ ਹਫ਼ਤਿਆਂ ’ਚ ਸਭ ਤੋਂ ਵੱਧ ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

ਬੰਗਲੂਰੂ: ਵੱਡੇ ਪੱਧਰ ’ਤੇ ਸਾੜਫੂਕ; ਪੁਲੀਸ ਫਾਇਰਿੰਗ ’ਚ 3 ਮੌਤਾਂ

* ਇਤਰਾਜ਼ਯੋਗ ਪੋਸਟ ਤੋਂ ਭੜਕੀ ਹਿੰਸਾ; * 50 ਪੁਲੀਸ ਕਰਮੀਆਂ ਸਮੇਤ ਕਈ ਜ...

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

ਪਾਵਰਕੌਮ ’ਚ 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਦੀ ਤਿਆਰੀ

* ਬਿਜਲੀ ਵਿਭਾਗ ਨੇ ਜੁਲਾਈ ਮਹੀਨੇ ਦੋ ਮੀਟਿੰਗਾਂ ’ਚ ਲਏ ਅਹਿਮ ਫੈਸਲੇ; *...

ਸ਼ਹਿਰ

View All