ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ

ਬਠਿੰਡਾ ਸ਼ਹਿਰ ਵਿੱਚ ਲੋਕਾਂ ਦੇ ਘਰਾਂ ਦੀਆਂ ਛੱਤਾਂ ’ਤੇ ਖੜ੍ਹੀ ਪੁਲੀਸ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ’ਤੇ ਨਜ਼ਰ ਰੱਖਦੀ ਹੋਈ।

ਪੱਤਰ ਪ੍ਰੇਰਕ ਬਠਿੰਡਾ, 28 ਜਨਵਰੀ ਭਲਕੇ 29 ਜਨਵਰੀ ਨੂੰ ਬਸੰਤ ਪੰਚਮੀ ਹੈ ਤੇ ਚਾਈਨਾ ਡੋਰ ਨੇ ਪੁਲੀਸ ਲਈ ਸਿਰਦਰਦੀ ਪੈਦਾ ਕੀਤੀ ਹੋਈ ਹੈ। ਬਠਿੰਡਾ ਵਿਚ ਹਰ ਸਾਲ ਬਸੰਤ ਪੰਚਮੀ ਮੌਕੇ ਵੱਡੀ ਮਾਤਰਾ ਚਾਈਨਾ ਡੋਰ ਵਿਕਣ ਅਤੇ ਹਰ ਸਾਲ ਚਾਈਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ। ਇਸ ਵਾਰ ਚਾਈਨਾ ਡੋਰ ਸਮੇਤ ਸਮੇਤ ਦੁਕਾਨਦਾਰਾਂ ਨੂੰ ਕਾਬੂ ਕੀਤਾ ਗਿਆ ਹੈ। ਬਠਿੰਡਾ ਸ਼ਹਿਰ ਵਿੱਚ ਵੱਡੀ ਗਿਣਤੀ ਵਿਚ ਪਤੰਗਬਾਜ਼ੀ ਕੀਤੀ ਜਾਂਦੀ ਹੈ ਸ਼ਹਿਰ ਦਰਜਨ ਤੋਂ ਵੱਧ ਮਹੱਲੇ ਪਤੰਗਬਾਜ਼ੀ ਲਈ ਮਸ਼ਹੂਰ ਹਨ, ਜਿਨ੍ਹਾਂ ’ਤੇ ਪੁਲੀਸ ਵੱਲੋਂ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ। ਐੱਸਐੱਸਪੀ ਦਫ਼ਤਰ ਵੱਲੋਂ ਚਾਈਨਾ ਡੋਰ ਦੀ ਸੂਹ ਦੇਣ ਵਾਲਿਆਂ ਲਈ ਮੋਬਾਈਲ ਨੰਬਰ ਵੀ ਜਾਰੀ ਕੀਤੇ ਹਨ। ਐੱਸਐੱਸਪੀ ਬਠਿੰਡਾ ਡਾਕਟਰ ਨਾਨਕ ਸਿੰਘ ਵੱਲੋਂ ਡੀਐੱਸਪੀ ਗੁਰਜੀਤ ਸਿੰਘ ਰੋਮਾਣਾ ਦੀ ਅਗਵਾਈ ਹੇਠ ਚਾਈਨਾ ਡੋਰ ਵਰਤਣ ਵਾਲਿਆਂ ਨੂੰ ਫੜਨ ਲਈ ਟੀਮ ਬਣਾਈਆ ਗਈਆਂ ਹਨ। ਪਤੰਗ ਉਡਾ ਰਹੇ ਨੌਜਵਾਨ ਨੂੰ ਪੁਲੀਸ ਵਾਲੇ ਇਸ ਖਤਰਨਾਕ ਡੋਰ ਦੀ ਵਰਤੋਂ ਨਾ ਕਰਨ ਬਾਰੇ ਦੱਸ ਰਹੇ ਹਨ। ਪੁਲੀਸ ਨੇ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਨੂੰ ਘਰਾਂ ਦੀਆਂ ਛੱਤਾ ਤੋਂ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਡੋਰ ਨੇ ਲੋਕਾਂ ਦੇ ਗਲ ਵੀ ਕੱਟ ਦਿੱਤੇ ਹਨ। ਬੀਤੀ ਦਿਨ ਸ਼ਹਿਰ ਦੇ ਬਜ਼ੁਰਗ ਦਾ ਗੱਲ ਕੱਟਣ ਕਾਰਨ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਵਰਨਣਯੋਗ ਹੈ ਕਿ ਚਾਈਨਾ ਡੋਰ ਲਈ ਬੱਚਿਆਂ ਤੋਂ ਲੈ ਕੇ ਵੱਡੇ ਦੀਵਾਨੇ ਹਨ ਪਰ ਇਸ ਕਾਰਨ ਹੋਰ ਰਹੇ ਜਾਨੀਂ ਨੁਕਸਾਨ ਦੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ। ਪ੍ਰਸ਼ਾਸਨ ਨੇ ਪਾਬੰਦੀ ਦੇ ਹੁਕਮ ਜਾਰੀ ਕਰਕੇ ਇਸ ਡੋਰ ਦੇ ਵੇਚਣ ਤੇ ਖਰੀਦਣ ’ਤੇ ਪਾਬੰਦੀ ਲਗਾਈ ਹੋਈ ਹੈ। ਇਸ ਦੇ ਬਾਵਜੂਦ ਚੋਰੀ-ਛੁਪੇ ਤੇ ਕਥਿਤ ਮਿਲੀਭੁਗਤ ਨਾਲ ਇਸ ਦੀ ਵਿਕਰੀ ਜ਼ੋਰਾਂ ’ਤੇ ਹੋ ਰਹੀ ਹੈ।

ਚਾਈਨਾ ਡੋਰ ਦੇ 105 ਗੁੱਟੇ ਬਰਾਮਦ ਬਠਿੰਡਾ ਸਦਰ ਪੁਲੀਸ ਨੇ ਪਿੰਡ ਨਰੂਆਣਾ ਵਿਖੇ ਸੰਦੀਪ ਕੁਮਾਰ ਤੋਂ 105 ਗੁੱਟੇ ਚਾਈਨਾ ਡੋਰ ਬਰਾਮਦ ਕੀਤੇ ਹਨ। ਪੁਲੀਸ ਦੇ ਤਫ਼ਤੀਸ਼ੀ ਅਫ਼ਸਰ ਲਾਭ ਸਿੰਘ ਅਨੁਸਾਰ ਸੰਦੀਪ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਖੇਤੀ ਬਿੱਲ ਪਾਸ

ਟੀਐੱਮਸੀ ਆਗੂ ਡੈਰੇਕ ਓ’ਬ੍ਰਾਇਨ ਨੇ ਉਪ ਚੇਅਰਮੈਨ ਤੋਂ ਖੋਹ ਕੇ ਰੂਲ ਬੁੱਕ...

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਮੋਦੀ ਵੱਲੋਂ ਖੇਤੀ ਬਿੱਲ ਕਿਸਾਨੀ ਲਈ ਇਤਿਹਾਸਕ ਕਰਾਰ

ਪੰਜਾਬ ਦੇ ਕਿਸਾਨਾਂ ਲਈ ਪੰਜਾਬੀ ’ਚ ਕੀਤਾ ਟਵੀਟ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਇਰਾਨ ਖਿਲਾਫ਼ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਬਹਾਲ ਹੋਈਆਂ: ਅਮਰੀਕਾ

ਕਈ ਮੁਲਕਾਂ ਨੇ ਅਮਰੀਕਾ ਦੇ ਕਦਮ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ

ਸ਼ਹਿਰ

View All