ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਚੰਡੀਗੜ੍ਹ, 25 ਮਈ ਪ੍ਰਸਿੱਧ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦਾ ਸੈਕਟਰ 25 ਦੇ ਬਿਜਲਈ ਸ਼ਮਸ਼ਾਨਘਾਟ ਵਿਖੇ ਅੱਜ ਸ਼ਾਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦਾ ਸਵੇਰੇ 6.17 ਵਜੇ ਦੇ ਕਰੀਬ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਉਹ 96 ਸਾਲਾਂ ਦੇ ਸਨ ਅਤੇ ਪਿਛਲੇ ਦੋ ਹਫਤਿਆਂ ਤੋਂ ਬਿਮਾਰ ਚੱਲ ਰਹੇ ਸਨ। ਉੱਤਮ ਫਾਰਵਰਡ ਮੰਨੇ ਜਾਂਦੇ ਬਲਬੀਰ ਸੀਨੀਅਰ ਫੋਰਟਿਸ, ਮੁਹਾਲੀ ਵਿੱਚ ਜ਼ੇਰੇ ਇਲਾਜ ਸਨ। ਉਨ੍ਹਾਂ ਨੂੰ 8 ਮਈ ਨੂੰ ਤੇਜ਼ ਬੁਖਾਰ ਅਤੇ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਸੀ। ਉਨ੍ਹਾਂ ਦੀ ਕੋਵਿਡ-19 ਦੀ ਵੀ ਜਾਂਚ ਕੀਤੀ ਗਈ ਪਰ ਰਿਪੋਰਟ ਨੈਗੇਟਿਵ ਆਈ ਸੀ। ਉਨ੍ਹਾਂ ਦੇ ਤਿੰਨ ਬੇਟੇ ਤੇ ਇਕ ਧੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਬਲਬੀਰ ਸੀਨੀਅਰ ਲਈ ਭਾਰਤ ਰਤਨ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All