ਪਨਸਾਰੇ ਕਤਲ ਕੇਸ ’ਚ ਸੱਜੇ-ਪੱਖੀ ਕਾਰਕੁਨ ਗ੍ਰਿਫ਼ਤਾਰ

ਮੁੰਬਈ/ਕੋਲ੍ਹਾਪੁਰ, 11 ਜੂਨ ਮਹਾਰਾਸ਼ਟਰ ਪੁਲੀਸ ਦੀ ਵਿਸ਼ੇਸ਼ ਟੀਮ ਨੇ ਉੱਘੇ ਕਮਿਊਨਿਸਟ ਆਗੂ ਗੋਵਿੰਦ ਪਨਸਾਰੇ ਦੀ ਹੱਤਿਆ ਦੇ ਮਾਮਲੇ ਵਿੱਚ ਅੱਜ ਸੱਜੇ-ਪੱਖੀ ਕਾਰਕੁਨ ਸ਼ਰਦ ਕਲਾਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਟੀਮ ਨਾਲ ਜੁੜੇ ਅਧਿਕਾਰੀ ਨੇ ਕਿਹਾ ਕਿ ਸੂਬੇ ਦੀ ਸੀਆਈਡੀ ਨਾਲ ਜੁੜੀ ਵਿਸ਼ੇਸ਼ ਜਾਂਚ ਟੀਮ ਨੇ ਕਲਾਸਕਰ (25) ਨੂੰ ਮੁੰਬਈ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਕੋਲ੍ਹਾਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ 18 ਜੂਨ ਤਕ ਪੁਲੀਸ ਹਿਰਾਸਤ ’ਚ ਭੇਜ ਦਿੱਤਾ ਗਿਆ ਹੈ। ਕਲਾਸਕਰ, ਜਿਸ ਦਾ ਨਾਂ ਕਈ ਹਾਈ ਪ੍ਰੋਫਾਈਲ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ, ਨੂੰ ਮਹਾਰਾਸ਼ਟਰ ਏਟੀਐਸ ਨੇ ਪਿਛਲੇ ਸਾਲ ਅਗਸਤ ਵਿੱਚ ਪਾਲਗੜ ਹਥਿਆਰਾਂ ਦੇ ਕੇਸ ਵਿੱਚ ਵੀ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਮੁਤਾਬਕ ਉਹ ਪੁਣੇ ਵਿੱਚ ਅਗਸਤ 2013 ਨੂੰ ਤਰਕਸ਼ੀਲ ਆਗੂ ਨਰੇਂਦਰ ਦਾਭੋਲਕਰ ਨੂੰ ਗੋਲੀ ਮਾਰਨ ਵਾਲੇ ਦੋ ਸ਼ੂਟਰਾਂ ਵਿੱਚ ਵੀ ਸ਼ਾਮਲ ਸੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਪਾਇਲਟ ਦੀ ਖੁੱਲ੍ਹੀ ਬਗ਼ਾਵਤ, ਗਹਿਲੋਤ ਸਰਕਾਰ ਸੰਕਟ ’ਚ

ਉਪ ਮੁੱਖ ਮੰਤਰੀ ਨੇ 30 ਤੋਂ ਵੱਧ ਵਿਧਾਇਕਾਂ ਦੀ ਹਮਾਇਤ ਦਾ ਦਾਅਵਾ ਕੀਤਾ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਵਰਵਰਾ ਰਾਓ ਦੀ ਹਾਲਤ ਚਿੰਤਾਜਨਕ

ਪਰਿਵਾਰ ਨੇ ਦਾਅਵਾ ਕੀਤਾ; ਜਾਨ ਬਚਾਊਣ ਲਈ ਸਰਕਾਰ ਤੋਂ ਇਲਾਜ ਦੀ ਮੰਗ

ਸ਼ਹਿਰ

View All