ਪਵਾਰ ਨੇ ਈਵੀਐਮ ਮਸ਼ੀਨਾਂ ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕਿਆ

ਮੁੰਬਈ, 10 ਜੂਨ ਐੱਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਅੱਜ ਮੁੜ ਈਵੀਐੱਮਜ਼ ਦੀ ਭਰੋਸੇਯੋਗਤਾ ’ਤੇ ਸਵਾਲ ਚੁੱਕਦਿਆਂ ਕਿਹਾ ਹੈ ਕਿ ਇਹ ਮੁੱਦਾ ਵਿਰੋਧੀ ਪਾਰਟੀਆਂ ਵਲੋਂ ਦਿੱਲੀ ਵਿੱਚ ਤਕਨੀਕੀ ਮਾਹਿਰਾਂ ਦੀ ਮੌਜੂਦਗੀ ਵਿੱਚ ਵਿਚਾਰਿਆ ਜਾਵੇਗਾ। ਪਾਰਟੀ ਦੀ 20ਵੀਂ ਵਰ੍ਹੇਗੰਢ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਵਾਰ ਨੇ ਕਿਹਾ ਕਿ ਇਹ ਵੋਟਰ ਵਲੋਂ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾਏ ਜਾਣ ਅਤੇ ਵੀਵੀਪੈਟ ’ਤੇ ਦਿਖਾਏ ਜਾਣ ਤੋਂ ਬਾਅਦ ਜੋ ਹੁੰਦਾ ਹੈ, ਉਸ ਬਾਰੇ ਜਾਣਨ ਦੀ ਲੋੜ ਹੈ। ਉਨ੍ਹਾਂ ਭਾਜਪਾ ਵਲੋਂ ਮਾਲੇਗਾਓਂ ਧਮਾਕਿਆਂ ਦੀ ਮੁਲਜ਼ਮ ਪ੍ਰੱਗਿਆ ਸਿੰਘ ਠਾਕੁਰ ਨੂੰ ਲੋਕ ਸਭਾ ਚੋਣਾਂ ਲੜਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹੀ ਕਾਰਵਾਈ ਸਿਆਸੀ ਪਾਰਟੀ ਅਤੇ ਲੋਕਤੰਤਰ ਲਈ ਸਹੀ ਨਹੀਂ ਹੈ।

-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਪੰਜਾਬ ਦੇ ਸਾਰੇ ਮੰਤਰੀਆਂ ਦਾ ਹੋਵੇਗਾ ਕਰੋਨਾ ਟੈਸਟ

ਇਕ ਮੰਤਰੀ ਦੇ ਪਾਜ਼ੇਟਿਵ ਆਉਣ ਬਾਅਦ ਮੁੱਖ ਮੰਤਰੀ ਨੇ ਕੈਬਨਿਟ ਨੂੰ ਦਿੱਤੀ...

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਸੋਹਾਣਾ ਦੇ ਨਰਸਿੰਗ ਸਟਾਫ ਨੂੰ ਕਰੋਨਾ; ਹਸਪਤਾਲ ਦੀ ਓਪੀਡੀ ਬੰਦ

ਮੁਹਾਲੀ ਜ਼ਿਲ੍ਹੇ ਵਿੱਚ 13 ਨਵੇਂ ਮਾਮਲੇ; ਮਾਇਓ ਹਸਪਤਾਲ ਵਿੱਚ ਵੀ ਆਏ ਚਾ...

ਸ਼ਹਿਰ

View All