ਪਹਿਲਾਂ ਮਾਪੇ ਕੁੱਟੇ ਮਗਰੋਂ ਹਸਪਤਾਲ ’ਚ ਪੁੱਤ ਵੱਢੇ

ਘੁੱਦਾ ਹਸਪਤਾਲ ਵਿਚ ਜੇਰੇ ਇਲਾਜ ਪੀੜਤ ਅਮਨਦੀਪ ਸ਼ਰਮਾ

ਧਰਮਪਾਲ ਸਿੰਘ ਤੂਰ ਸੰਗਤ ਮੰਡੀ, 13 ਫਰਵਰੀ ਪਿੰਡ ਘੁੱਦਾ ਵਿੱਚ ਰੰਜ਼ਿਸ਼ ਕਾਰਨ ਝਗੜੇ ਵਿੱਚ ਪਿੰਡ ਦੇ ਇੱਕ ਵਿਅਕਤੀ ਵੱਲੋਂ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਦੋ ਸਕੇ ਭਰਾਵਾਂ ’ਤੇ ਹਸਪਤਾਲ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਗਮਦੂਰ ਸਿੰਘ ਨੇ ਦੱਸਿਆ ਕਿ ਅਮਨਦੀਪ ਸ਼ਰਮਾ ਅਤੇ ਉਸ ਦੀ ਪਤਨੀ ਰਣਜੀਤ ਦੇਵੀ ਦਾ ਗੁਰਤੇਜ ਸਿੰਘ ਅਤੇ ਰੁਪਿੰਦਰ ਕੌਰ ਵਾਸੀ ਘੁੱਦਾ ਨਾਲ ਕਿਸੇ ਗੱਲ ’ਤੇ ਝਗੜਾ ਹੋ ਗਿਆ ਸੀ। ਇਸੇ ਰੰਜ਼ਿਸ਼ ਦੇ ਤਹਿਤ ਅੱਜ ਉਨ੍ਹਾਂ ਵੱਲੋਂ ਆਪਣੇ ਸਹੁਰੇ ਜਗਤਾਰ ਸਿੰਘ, ਸਾਲੇ ਕਾਲੀ ਸਿੰਘ, ਸੁਖਦੀਪ ਸਿੰਘ ਅਤੇ ਸੱਸ ਭੋਲੋ ਕੌਰ ਵਾਸੀ ਢਾਹਾਂ ਕੋਕਰੀਆਂ (ਅਬੋਹਰ) ਨਾਲ ਮਿਲ ਕੇ ਆਪਣੇ ਗਆਂਢੀ ਜਗਦੀਪ ਕੁਮਾਰ ਅਤੇ ਰਣਜੀਤ ਦੇਵੀ ’ਤੇ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ। ਜ਼ਖਮੀ ਪਤੀ-ਪਤਨੀ ਨੂੰ ਉਨ੍ਹਾਂ ਦੇ ਲੜਕੇ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਘੁੱਦਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਕਰਵਾਇਆ ਗਿਆ ਤਾਂ ਮੁਲਜ਼ਮ ਸਿਵਲ ਹਸਪਤਾਲ ਵਿੱਚ ਵੀ ਉਨ੍ਹਾਂ ਦੇ ਪਿੱਛੇ ਆ ਗਏ ਤੇ ਉਨ੍ਹਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੋਂ ਨਵਦੀਪ ਦੀ ਗੰਭੀਰ ਹਾਲਤ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਐੱਸਐੱਮਓ ਡਾ. ਨਵਦੀਪ ਕੌਰ ਸਰਾ ਨੇ ਦੱਸਿਆ ਕਿ ਇਸ ਸਬੰਧੀ ਪੁਲੀਸ ਨੂੰ ਅਤੇ ਸੂਚਿਤ ਕੀਤਾ ਸੀ ਜਿਸ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਕਸ਼ਮੀਰ ਵਾਦੀ ਮੁੜ ਪਾਬੰਦੀਆਂ ਹੇਠ

ਧਾਰਾ-370 ਹਟਾਉਣ ਦੀ ਪਹਿਲੀ ਵਰ੍ਹੇਗੰਢ ਤੋਂ ਦੋ ਦਿਨ ਪਹਿਲਾਂ ਕੀਤੇ ‘ਲੌਕ...

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

ਜ਼ਹਿਰੀਲੀ ਸ਼ਰਾਬ ਕਾਰਨ 7 ਹੋਰ ਮੌਤਾਂ

* ਮੌਤਾਂ ਦੀ ਗਿਣਤੀ ਵਧ ਕੇ 119 ਹੋਈ; * ਮੋਗਾ ਅਤੇ ਲੁਧਿਆਣਾ ਦੇ ਪੇਂਟ ਸ...

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

ਵਿੱਤੀ ਸੰਕਟ: ਪੰਜਾਬ ਸਰਕਾਰ ਨੇ ਤਿੰਨ ਲੱਖ ਮੁਲਾਜ਼ਮਾਂ ਦੀ ਤਨਖ਼ਾਹ ਰੋਕੀ

* ਕੇਵਲ ਦਰਜਾ ਚਾਰ ਮੁਲਾਜ਼ਮਾਂ ਨੂੰ ਮਿਲੇਗੀ ਤਨਖ਼ਾਹ; * ਸਰਕਾਰ ਨੂੰ 2303...

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਜ਼ਹਿਰੀਲੀ ਸ਼ਰਾਬ ਮਾਮਲਾ: ਬਾਜਵਾ ਤੇ ਦੂਲੋ ਨੇ ਕੈਪਟਨ ਖ਼ਿਲਾਫ਼ ਮੋਰਚਾ ਖੋਲ੍ਹਿਆ

ਕਾਂਗਰਸੀ ਸੰਸਦ ਮੈਂਬਰਾਂ ਨੇ ਰਾਜਪਾਲ ਬਦਨੌਰ ਨੂੰ ਮਿਲ ਕੇ ਮਾਮਲੇ ਦੀ ਸੀਬ...